ਪੜਚੋਲ ਕਰੋ

30 ਸਾਲ ਅਮਰੀਕਾ 'ਚ ਰਹੀ 73 ਸਾਲਾ ਸਿੱਖ ਔਰਤ, ਹੁਣ ਬੇੜੀਆਂ ਬੰਨ੍ਹ ਕੇ ਭੇਜਿਆ ਵਾਪਸ; ਜਾਣੋ ਪੂਰਾ ਮਾਮਲਾ

America News: ਅਮਰੀਕਾ ਵਿੱਚ ਰਹਿਣ ਵਾਲੀ ਪੰਜਾਬ ਮੂਲ ਦੀ 73 ਸਾਲਾ ਔਰਤ ਹਰਜੀਤ ਕੌਰ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਉਹ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੀ ਸੀ। ਉਹ 1982 ਵਿੱਚ ਆਪਣੇ ਦੋ ਪੁੱਤਰਾਂ ਨਾਲ ਅਮਰੀਕਾ ਗਈ ਸੀ।

Amritsar News: ਅਮਰੀਕਾ ਵਿੱਚ ਰਹਿਣ ਵਾਲੀ ਪੰਜਾਬ ਮੂਲ ਦੀ 73 ਸਾਲਾ ਔਰਤ ਹਰਜੀਤ ਕੌਰ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਉਹ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੀ ਸੀ। ਉਹ 1982 ਵਿੱਚ ਆਪਣੇ ਦੋ ਪੁੱਤਰਾਂ ਨਾਲ ਅਮਰੀਕਾ ਗਈ ਸੀ।

ਕੁਝ ਦਿਨ ਪਹਿਲਾਂ, ਉਸ ਨੂੰ ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਹਿਰਾਸਤ ਵਿੱਚ ਲੈ ਲਿਆ ਸੀ। ਉਸ 'ਤੇ ਉੱਥੇ ਗੈਰ-ਕਾਨੂੰਨੀ ਤੌਰ 'ਤੇ ਰਹਿਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਕਾਰਨ ਭਾਰਤੀ ਅਤੇ ਅਮਰੀਕੀ ਮੂਲ ਦੇ ਲੋਕਾਂ ਨੇ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ।

ਹਰਜੀਤ ਕੌਰ ਨੂੰ ਈਸਟ ਬੇਅ ਵਿੱਚ ਇੱਕ ਰੁਟੀਨ ਚੈੱਕ-ਇਨ ਦੌਰਾਨ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਦੇ ਪਰਿਵਾਰ ਅਤੇ ਭਾਈਚਾਰੇ ਨੇ ਕਿਹਾ ਕਿ ਉਹ ਤਿੰਨ ਦਹਾਕਿਆਂ ਤੋਂ ਅਮਰੀਕਾ ਵਿੱਚ ਰਹਿ ਰਹੀ ਸੀ ਅਤੇ ਉਸਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ। ਉਸਦੀ ਅਰਜ਼ੀ 2013 ਵਿੱਚ ਰੱਦ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ ਵੀ ਉਹ ਹਰ ਛੇ ਮਹੀਨਿਆਂ ਬਾਅਦ ਨਿਯਮਿਤ ਤੌਰ 'ਤੇ ICE ਨੂੰ ਰਿਪੋਰਟ ਕਰਦੀ ਰਹਿੰਦੀ ਸੀ। ਉਸ ਦੀ ਉਮਰ ਅਤੇ ਨਾਜ਼ੁਕ ਸਿਹਤ ਨੂੰ ਦੇਖਦੇ ਹੋਏ, ਭਾਈਚਾਰੇ ਨੇ ਉਸਦੀ ਰਿਹਾਈ ਦੀ ਮੰਗ ਵੀ ਕੀਤੀ, ਪਰ ਹੁਣ ਉਸ ਨੂੰ ਮਜਬੂਰਨ ਡਿਪੋਰਟ ਕਰ ਦਿੱਤਾ ਗਿਆ।

ਹੱਥਕੜੀਆਂ ਪਵਾਈਆਂ ਗਈਆਂ ਤੇ ਬੇੜੀਆਂ ਨਾਲ ਬੰਨ੍ਹਿਆ ਗਿਆ

ਇਸ ਮਾਮਲੇ ਦੇ ਵਕੀਲ ਦੀਪਕ ਆਹਲੂਵਾਲੀਆ ਨੇ ਕਿਹਾ ਕਿ ਹਰਜੀਤ ਕੌਰ ਨੂੰ 132 ਹੋਰ ਭਾਰਤੀ ਨਾਗਰਿਕਾਂ ਦੇ ਨਾਲ ਪਹਿਲਾਂ ਜਾਰਜੀਆ ਤੋਂ ਅਰਮੇਨੀਆ ਲਈ ਇੱਕ ICE ਚਾਰਟਰਡ ਉਡਾਣ ਰਾਹੀਂ ਭੇਜਿਆ ਗਿਆ ਅਤੇ ਉੱਥੋਂ ਫਿਰ ਦਿੱਲੀ ਹਵਾਈ ਅੱਡੇ 'ਤੇ ਭੇਜਿਆ। ਪਰਿਵਾਰ ਅਤੇ ਜਾਣ-ਪਛਾਣ ਵਾਲੇ ਉਨ੍ਹਾਂ ਦਾ ਸਵਾਗਤ ਕਰਨ ਲਈ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ। ਇਸ ਫੈਸਲੇ ਤੋਂ ਭਾਈਚਾਰਾ ਬਹੁਤ ਨਿਰਾਸ਼ਾ ਹੈ।

ਹਰਜੀਤ ਕੌਰ ਨੂੰ ਭਾਰਤ ਭੇਜਣ ਤੋਂ ਰੋਕਣ ਲਈ ਅਮਰੀਕਾ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਉਸਦੀ ਪੋਤੀ, ਸੁਖਮੀਤ ਕੌਰ ਨੇ ਕਿਹਾ, "ਸਾਨੂੰ ਸਿਰਫ਼ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਸਾਨੂੰ ਉਨ੍ਹਾਂ ਨੂੰ ਮਿਲਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਅਸੀਂ ਉਨ੍ਹਾਂ ਨੂੰ ਲੱਭਦੇ ਰਹੇ। ਜਦੋਂ ਸਾਨੂੰ ਉਹ ਮਿਲੀ, ਤਾਂ ਉਹ ਰੋ ਰਹੀ ਸੀ ਅਤੇ ਮਦਦ ਲਈ ਬੇਨਤੀ ਕਰ ਰਹੀ ਸੀ।"

ਇੱਕ ਹੋਰ ਦੋਸਤ ਨੇ ਕਿਹਾ ਕਿ ਉਹ ਇੱਥੇ 30 ਸਾਲਾਂ ਤੋਂ ਰਹਿ ਰਹੀ ਸੀ, ਇੱਕ ਦਰਜ਼ੀ ਦਾ ਕੰਮ ਕਰਦੀ ਸੀ। ਜਦੋਂ ਅਸੀਂ ਉਸਨੂੰ ਲੱਭਿਆ, ਤਾਂ ਉਹ ਬਹੁਤ ਬੁਰੀ ਹਾਲਤ ਵਿੱਚ ਸੀ। ਅਸੀਂ ਇਹ ਵੀ ਸੁਣਿਆ ਸੀ ਕਿ ਉਨ੍ਹਾਂ ਨੂੰ ਬੈਠਣ ਲਈ ਕੁਰਸੀ ਵੀ ਨਹੀਂ ਦਿੱਤੀ ਗਈ ਅਤੇ ਨਾਂ ਹੀ ਸੌਣ ਲਈ ਬਿਸਤਰਾ ਦਿੱਤਾ ਗਿਆ, ਉਨ੍ਹਾਂ ਨੂੰ ਭੁੰਝੇ ਹੀ ਸੌਣਾ ਪਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget