ਲੁਧਿਆਣਾ: ਪੰਜਾਬ ਦੀ ਸਪੈਸ਼ਲ ਟਾਸਕ ਫੋਰਸ ਨੇ ਲੁਧਿਆਣਾ ਵਿੱਚ ਬੁੱਧਵਾਰ ਨੂੰ ਤਿੰਨ ਵਿਅਕਤੀਆਂ ਤੋਂ ਇੱਕ ਕਿੱਲੋ 'ਆਈਸ ਡਰੱਗ' ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ, ਵਿਕਰਾਂਤ ਰਾਣਾ ਤੇ ਦਵਿੰਦਰ ਕੁਮਾਰ ਵਜੋਂ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨੋ ਮੁਲਜ਼ਮ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਇਸ ਨਸ਼ੇ ਦੀ ਤਸਕਰੀ ਕਰਨ ਜਾ ਰਹੇ ਸੀ। ਖੁਫੀਆ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਨਾਕਾ ਬੰਦੀ ਕੀਤੀ ਤੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ। ਪੁਲਿਸ ਨੇ ਕਿਹਾ ਭਲਕੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਤੇ ਡਰੱਗ ਚੇਨ ਬਾਰੇ ਪੁੱਛ ਗਿੱਛ ਕੀਤੀ ਜਾਵੇਗੀ।