ਪੜਚੋਲ ਕਰੋ

ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦਾ ਮਾਮਲਾ : ਪੰਜਾਬ ਪੁਲਿਸ ਨੇ ਮੋਟਰਸਾਇਕਲ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨੂੰ ਕੀਤਾ ਗਿ੍ਰਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਫੈਸਲਾਕੁਨ ਜੰਗ ਦੌਰਾਨ ਇਕ ਹੋਰ ਮਹੱਤਵਪੂਰਨ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਉਸ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ,

ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਫੈਸਲਾਕੁਨ ਜੰਗ ਦੌਰਾਨ ਇਕ ਹੋਰ ਮਹੱਤਵਪੂਰਨ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਉਸ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ, ਜਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੇ ਨਿਰਦੇਸ਼ਾਂ ‘ਤੇ ਅੰਮਿ੍ਰਤਸਰ ‘ਚ ਸਬ-ਇੰਸਪੈਕਟਰ ਦੀ ਕਾਰ ਹੇਠਾਂ ਇੰਪਰੂਵਾਈਜਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਲਗਾਉਣ ਲਈ ਮੁਲਜਮਾਂ ਵੱਲੋਂ ਵਰਤੇ ਗਏ ਮੋਟਰਸਾਈਕਲ ਦਾ ਪ੍ਰਬੰਧ ਕੀਤਾ ਸੀ। 

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸਤਨਾਮ ਸਿੰਘ ਉਰਫ ਹਨੀ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਇਹ ਨੌਵੀਂ ਗਿ੍ਰਫਤਾਰੀ ਹੈ। ਉਹ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੁਆਰਾ ਦਿੱਤੇ ਗਏ ਕੰਮਾਂ ਨੂੰ ਪੂਰਾ ਕਰ ਰਿਹਾ ਸੀ।

ਇਹ ਕਾਰਵਾਈ ਮੁੱਖ ਦੋਸ਼ੀ ਯੁਵਰਾਜ ਸੱਭਰਵਾਲ ਉਰਫ ਯਸ਼ , ਜਿਸ ਨੇ ਤਰਨਤਾਰਨ ਦੇ ਪਿੰਡ ਪੱਟੀ ਦੇ ਦੀਪਕ (ਗਿ੍ਰਫਤਾਰ) ਨਾਲ ਮਿਲ ਕੇ 16 ਅਗਸਤ, 2022 ਨੂੰ ਅੰਮਿ੍ਰਤਸਰ ਦੇ ਸੀ-ਬਲਾਕ ਰਣਜੀਤ ਐਵੀਨਿਊ ਦੇ ਖੇਤਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ  ਰਿਹਾਇਸ਼ ਦੇ ਬਾਹਰ ਪਾਰਕ ਕੀਤੀ ਐਸਯੂਵੀ ਬੋਲੈਰੋ (ਪੀਬੀ02-ਸੀਕੇ-0800) ਦੇ ਹੇਠਾਂ ਆਈਈਡੀ ਲਗਾਈ ਸੀ, ਦੀ ਗਿ੍ਰਫਤਾਰੀ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਤਨਾਮ ਹਨੀ ਦੇ ਲਖਬੀਰ ਲੰਡਾ ਵੱਲੋਂ ਦਿੱਤੇ ਗਏ ਵੀਜੇ ‘ਤੇ ਦੁਬਈ ਭੱਜਣ ਦੀ ਕੋਸ਼ਿਸ਼ ਕਰਨ ਦੀ ਖੁਫੀਆ ਇਤਲਾਹ  ਦੇ ਆਧਾਰ ‘ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਦੀ ਟੀਮ ਨੇ ਉਸ ਨੂੰ ਗਿ੍ਰਫਤਾਰ ਕਰ ਲਿਆ। ਸਤਨਾਮ ਹਨੀ ਨੂੰ ਆਈਪੀਸੀ ਦੀ ਧਾਰਾ 153, 153-ਏ ਅਤੇ 120-ਬੀ, ਐਨਡੀਪੀਐਸ ਐਕਟ ਦੀ ਧਾਰਾ 21-61-85 ਅਤੇ ਅਸਲਾ ਐਕਟ ਦੀ 25-  54-59 ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ. ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 6 23/08/2022 ਵਿੱਚ ਗਿ੍ਰਫਤਾਰ ਕੀਤਾ ਗਿਆ ਹੈ। 

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਸਤਨਾਮ ਹਨੀ 2015 ਵਿੱਚ ਤਰਨਤਾਰਨ ਵਿੱਚ ਆਪਣੇ  ਦੋਸਤ ਮਲਕੀਤ ਸਿੰਘ ਉਰਫ ਲੱਡੂ ਵਾਸੀ ਪੱਟੀ ਦੇ ਵਿਆਹ ਵਿੱਚ ਲਖਬੀਰ ਲੰਡਾ ਦੇ ਸੰਪਰਕ ਵਿੱਚ ਆਇਆ ਸੀ। ਬਾਅਦ ਵਿਚ ਸਾਲ 2021 ਦੌਰਾਨ ਇੱਕ ਸਥਾਨਕ ਅਨਾਜ ਮੰਡੀ ਵਿੱਚ ਫਸਲ ਦੀ ਢੋਅ-ਢੁਆਈ ਕਰਨ ਵਾਲਾ ਹਨੀ , ਮਲਕੀਤ ਲੱਡੂ, ਜੋ  ਉਸ ਸਮੇਂ ਟਰੱਕ ਯੂਨੀਅਨ ਪੱਟੀ ਦਾ ਪ੍ਰਧਾਨ ਸੀ, ਨਾਲ ਨੇੜਿਓਂ ਜੁੜਿਆ ਸੀ।    

ਉਨਾਂ ਦੱਸਿਆ ਕਿ ਸਤਨਾਮ ਹਨੀ ਦਾ ਨਾਂ ਇਕ ਦੋਹਰੇ ਕਤਲ ਕੇਸ ਵਿਚ ਵੀ ਸਾਹਮਣੇ ਆਇਆ ਸੀ, ਜਿਸ ਵਿਚ ਮਈ 2021 ਵਿਚ ਪੱਟੀ ਬਾਬਾ ਬੱਲੂ ਸ਼ਾਹ ਦੀ ਦਰਗਾਹ ‘ਤੇ ਲਖਬੀਰ ਲੰਡਾ ਦੇ ਇਸ਼ਾਰੇ ‘ਤੇ ਗੈਂਗਸਟਰ ਪ੍ਰੀਤ ਸੇਖੋਂ ਵੱਲੋਂ ਅਮਨਦੀਪ ਸਿੰਘ ਉਰਫ ਫੌਜੀ ਅਤੇ ਪਰਭਦੀਪ ਸਿੰਘ ਉਰਫ ਪੂਰਨ ਦਾ ਕਤਲ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮਲਕੀਤ ਲੱਡੂ, ਸੁਮੇਰ ਸਿੰਘ ਉਰਫ ਬਿੱਲਾ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ , ਜਦਕਿ ਸਤਨਾਮ ਹਨੀ ਅਤੇ ਗੌਰਵਦੀਪ ਸਿੰਘ ਉਰਫ ਗੌਰੀ ਨੂੰ ਮਲਕੀਤ ਲੱਡੂ ਨਾਲ ਨੇੜਤਾ ਕਾਰਨ ਨਾਮਜਦ ਕੀਤਾ ਗਿਆ ਸੀ।

ਡੀਜੀਪੀ ਨੇ ਦੱਸਿਆ ਕਿ ਸਤਨਾਮ ਹਨੀ ਲਖਬੀਰ ਲੰਡਾ ਦੇ ਸਾਥੀ ਵਜੋਂ ਕੰਮ ਕਰਦਾ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਹਨੀ ਲੰਡਾ ਦੇ ਅੱਤਵਾਦੀ ਹਾਰਡਵੇਅਰ ਦੀਆਂ ਕਈ ਖੇਪਾਂ ਨੂੰ ਸੰਭਾਲਦਾ ਸੀ ਅਤੇ ਹਨੀ ਨੂੰ ਘੱਟੋ-ਘੱਟ ਛੇ ਮੌਕਿਆਂ ‘ਤੇ ਮੋਟੀ ਰਕਮ ਦਿੱਤੀ ਗਈ ਸੀ । ਉਨਾਂ ਕਿਹਾ ਕਿ ਲੰਡਾ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਉਹ , ਉਸਨੂੰ ਦੁਬਈ ਰਾਹੀਂ ਕੈਨੇਡਾ ਪਹੁੰਚਾ ਦੇਵੇਗਾ।

ਜਾਂਚ ਤੋਂ ਪਤਾ ਲੱਗਾ ਹੈ ਕਿ ਸਤਨਾਮ ਹਨੀ ਨੇ ਹੁਣ ਤੱਕ ਲਖਬੀਰ ਲੰਡਾ ਦੇ ਇਸ਼ਾਰੇ ‘ਤੇ ਵੱਖ-ਵੱਖ ਮੌਕਿਆਂ ‘ਤੇ ਅਤੇ ਵੱਖ-ਵੱਖ ਕਾਰਵਾਈਆਂ ਲਈ ਲਗਭਗ 4 ਲੱਖ ਰੁਪਏ ਦੀ ਰਕਮ, ਇਕ ਆਈ.ਈ.ਡੀ., 02 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਪ੍ਰਾਪਤ ਕੀਤੇ ਹਨ।

ਡੀਜੀਪੀ ਨੇ ਦੁਹਰਾਇਆ, “ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਜੀਰੋ-ਟੌਲਰੈਂਸ ਅਪਣਾਉਣ ਦੇ ਨਾਲ, ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ।”

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਲੌਜਿਸਟਿਕ, ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਦੋਸ ਵਿੱਚ ਗਿ੍ਰਫਤਾਰ ਕੀਤੇ ਗਏ ਛੇ ਹੋਰ ਵਿਅਕਤੀਆਂ ਦੀ ਪਛਾਣ ਬਰਖਾਸਤ ਕਾਂਸਟੇਬਲ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਦੋਵੇਂ ਵਾਸੀ ਪਿੰਡ ਸਭਰਾ ਜਿਲਾ ਤਰਨਤਾਰਨ , ਰਜਿੰਦਰ ਕੁਮਾਰ ਉਰਫ ਬਾਊ ਵਾਸੀ ਹਰੀਕੇ ਜ਼ਿਲਾ ਤਰਨਤਾਰਨ , ਖੁਸ਼ਹਾਲਬੀਰ ਸਿੰਘ ਉਰਫ ਚਿੱਟੂ, ਵਰਿੰਦਰ ਸਿੰਘ ਉਰਫ ਅੱਬੂ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਤਿੰਨੋਂ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ। ਸਥਾਨਕ ਪੁਲਿਸ ਨੇ ਮੌਕੇ ਤੋਂ ਕਰੀਬ 2.79 ਕਿਲੋ ਵਜਨ ਵਾਲਾ, ਆਈਈਡੀ ਨੂੰ ਟਿ੍ਰਗਰ ਕਰਨ ਵਾਲਾ ਮੋਬਾਈਲ ਫੋਨ  ਅਤੇ ਕਰੀਬ 2.17 ਕਿਲੋਗ੍ਰਾਮ ਉੱਚ ਵਿਸਫੋਟਕ ਵੀ ਬਰਾਮਦ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ
ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼
ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Embed widget