ਪੜਚੋਲ ਕਰੋ
Advertisement
NIA ਦੀ ਵੱਡੀ ਕਾਰਵਾਈ : ਲੁਧਿਆਣਾ-ਫ਼ਿਰੋਜ਼ਪੁਰ ਤੇ ਗੁਰਦਾਸਪੁਰ ਸਮੇਤ 7 ਥਾਵਾਂ 'ਤੇ ਪਹੁੰਚੀਆਂ ਟੀਮਾਂ, ਅੱਤਵਾਦੀ ਰਿੰਦਾ ਨਾਲ ਸਬੰਧਤ ਦਸਤਾਵੇਜ਼ ਬਰਾਮਦ
ਕੌਮੀ ਜਾਂਚ ਏਜੰਸੀ ਨੇ ਪਿਛਲੇ ਮਹੀਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਆਈਈਡੀ ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਬੁੱਧਵਾਰ ਨੂੰ ਪੰਜਾਬ ਵਿੱਚ 7 ਥਾਵਾਂ ’ਤੇ ਛਾਪੇਮਾਰੀ ਕੀਤੀ।
ਲੁਧਿਆਣਾ : ਕੌਮੀ ਜਾਂਚ ਏਜੰਸੀ (NIA) ਨੇ ਪਿਛਲੇ ਮਹੀਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਆਈਈਡੀ ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਬੁੱਧਵਾਰ ਨੂੰ ਪੰਜਾਬ ਵਿੱਚ 7 ਥਾਵਾਂ ’ਤੇ ਛਾਪੇਮਾਰੀ ਕੀਤੀ। NIA ਨੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲਿਆਂ 'ਚ 7 ਥਾਵਾਂ 'ਤੇ ਤਲਾਸ਼ੀ ਦੌਰਾਨ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧਤ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਜ਼ਬਤ ਕੀਤੇ ਹਨ। ਇਹ ਜਾਣਕਾਰੀ ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ।
ਜਾਂਚ ਦੌਰਾਨ ਪਤਾ ਲੱਗਾ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪਾਕਿਸਤਾਨ ਸਥਿਤ ਸੰਚਾਲਕ ਹਰਵਿੰਦਰ ਸਿੰਘ ਉਰਫ ਰਿੰਦਾ ਨੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਇਸ਼ਾਰੇ 'ਤੇ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਡਿਲੀਵਰੀ ਭਾਰਤ ਕਰਵਾਈ ਸੀ । ਇਸ ਸੂਚਨਾ ਦੇ ਆਧਾਰ 'ਤੇ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ 'ਚ 7 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ 'ਚ ਡਿਜੀਟਲ ਯੰਤਰ, ਵਿੱਤੀ ਲੈਣ-ਦੇਣ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ।
5 ਮਈ ਨੂੰ ਕਰਨਾਲ ਤੋਂ ਆਈਈਡੀ ਕੀਤੀ ਗਈ ਸੀ ਜ਼ਬਤ
5 ਮਈ 2022 ਨੂੰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਬਸਤਾਰਾ ਟੋਲ ਪਲਾਜ਼ਾ ਤੋਂ ਆਈਈਡੀ ਅਤੇ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਸੀ। 3 ਆਈ.ਈ.ਡੀ., 1 ਪਿਸਤੌਲ, 2 ਮੈਗਜ਼ੀਨ, 31 ਜਿੰਦਾ ਰੌਂਦ, 6 ਮੋਬਾਈਲ ਅਤੇ 1.30 ਲੱਖ ਦੀ ਨਕਦੀ ਬਰਾਮਦ ਕੀਤੀ ਗਈ ਹੈ। ਚਿੱਟੇ ਰੰਗ ਦੀ ਇਨੋਵਾ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕੇਸ ਸ਼ੁਰੂ ਵਿੱਚ ਕਰਨਾਲ ਜ਼ਿਲ੍ਹੇ ਦੇ ਮਧੂਬਨ ਥਾਣੇ ਵਿੱਚ 5 ਮਈ 2022 ਨੂੰ ਦਰਜ ਕੀਤਾ ਗਿਆ ਸੀ ਪਰ ਉਸੇ ਦਿਨ ਐਨਆਈਏ ਨੇ ਮਾਮਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement