Punjab News: ਮੁਹਾਲੀ ਅਦਾਲਤ ਨੇ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਹਰਿਆਣਾ ਦੇ ਕਰਨਾਲ ਜ਼ਿਲੇ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਖਿਲਾਫ 2022 'ਚ ਇੱਕ ਔਰਤ ਨੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ। ਮੁਹਾਲੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਜਤਿੰਦਰ ਕੁਮਾਰ ਦੇ ਵਕੀਲ ਵਿਸ਼ਾਲ ਰਤਨਾ ਨੇ ਦੱਸਿਆ ਕਿ ਔਰਤ ਨੇ ਜਤਿੰਦਰ ਕੁਮਾਰ 'ਤੇ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਦਾ ਦੋਸ਼ ਲਗਾਇਆ ਸੀ।


ਉਸ ਨੇ ਅਦਾਲਤ ਨੂੰ ਦੱਸਿਆ ਕਿ ਔਰਤ ਜਤਿੰਦਰ ਕੁਮਾਰ ਨੂੰ ਪਹਿਲਾਂ ਤੋਂ ਜਾਣਦੀ ਸੀ। ਦੋਸ਼ ਲਗਾਉਣ ਵਾਲੀ ਔਰਤ ਨੂੰ ਪਤਾ ਸੀ ਕਿ ਜਤਿੰਦਰ ਕੁਮਾਰ ਵਿਆਹਿਆ ਹੋਇਆ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੇ ਕੋਈ ਔਰਤ ਸੱਚ ਜਾਣ ਕੇ ਕਿਸੇ ਵਿਅਕਤੀ ਨਾਲ ਸਰੀਰਕ ਸਬੰਧ ਬਣਾ ਰਹੀ ਹੈ ਤਾਂ ਇਸ ਨੂੰ ਬਲਾਤਕਾਰ ਨਹੀਂ ਮੰਨਿਆ ਜਾ ਸਕਦਾ। ਜੇ ਉਹ ਉਸ ਨਾਲ ਸਰੀਰਕ ਸਬੰਧ ਬਣਾ ਰਹੀ ਹੈ ਤਾਂ ਉਸ ਨੂੰ ਬਲਾਤਕਾਰ ਦਾ ਦੋਸ਼ੀ ਨਹੀਂ ਮੰਨਿਆ ਜਾਵੇਗਾ। ਅਦਾਲਤ ਨੇ ਕਿਹਾ ਕਿ ਜਤਿੰਦਰ ਕੁਮਾਰ 'ਤੇ ਲੱਗੇ ਬਲਾਤਕਾਰ ਦੇ ਦੋਸ਼ ਝੂਠੇ ਹਨ, ਇਸ ਲਈ ਉਸ ਨੂੰ ਇਸ ਮਾਮਲੇ 'ਚ ਬਰੀ ਕੀਤਾ ਜਾਂਦਾ ਹੈ।


ਦੱਸ ਦੇਈਏ ਕਿ ਪੀੜਤ ਔਰਤ ਨੇ ਇਸ ਤੋਂ ਪਹਿਲਾਂ 25 ਮਈ 2022 ਨੂੰ ਪਿੰਜੌਰ ਥਾਣੇ ਵਿੱਚ ਜ਼ੀਰੋ ਐਫਆਈਆਰ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਜਤਿੰਦਰ ਕੁਮਾਰ ਨੇ ਵਿਆਹ ਦਾ ਝਾਂਸਾ ਦੇ ਕੇ ਢਕੌਲੀ ਦੇ ਇੱਕ ਹੋਟਲ ਵਿੱਚ ਉਸ ਨਾਲ ਬਲਾਤਕਾਰ ਕੀਤਾ। ਮਾਮਲਾ ਢਕੌਲੀ ਇਲਾਕੇ ਦਾ ਹੋਣ ਕਾਰਨ ਇਹ ਮਾਮਲਾ ਢਕੌਲੀ ਥਾਣੇ ਨੂੰ ਤਬਦੀਲ ਕਰ ਦਿੱਤਾ ਗਿਆ ਸੀ। ਪੁਲਿਸ ਨੇ 25 ਮਈ ਨੂੰ ਜਤਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋ ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਸੀ, ਜਿਸ ’ਤੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਇਆ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।