Amritpal Singh: ਮੰਗਲਵਾਰ ਨੂੰ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਾਇਰ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।


ਸ਼ਾਹਕੋਟ ਤੋਂ ਗ੍ਰਿਫਤਾਰੀ ਦੇ ਦੋਸ਼ ਝੂਠੇ ਹਨ। ਜਸਟਿਸ ਐਨਐਸ ਸ਼ੇਖਾਵਤ ਨੇ ਇਸ 'ਤੇ ਜ਼ੁਬਾਨੀ ਟਿੱਪਣੀ ਕਰਦਿਆਂ ਕਿਹਾ ਕਿ ਉਦੋਂ 80 ਹਜ਼ਾਰ ਪੁਲਿਸ ਵਾਲੇ ਕੀ ਕਰ ਰਹੇ ਸਨ? ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਤਾਂ ਫੜ ਲਿਆ ਪਰ ਉਸ ਨੂੰ ਫੜ ਨਹੀਂ ਸਕੀ, ਇਸ ਲਈ ਇਹ ਖੁਫੀਆ ਤੰਤਰ ਦੀ ਨਾਕਾਮੀ ਹੈ।


ਇਸ 'ਤੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ। ਇਸ ਮਾਮਲੇ ਵਿੱਚ ਐਡਵੋਕੇਟ ਤਨੂ ਬੇਦੀ ਨੂੰ ਐਮਿਕਸ ਕਿਊਰੀ (ਅਦਾਲਤ ਦਾ ਸਹਿਯੋਗੀ) ਨਿਯੁਕਤ ਕਰਦੇ ਹੋਏ ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਲਈ ਤੈਅ ਕੀਤੀ ਹੈ।


ਐਸਐਸਪੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਪੁਲਿਸ ਨਾ ਤਾਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਅਤੇ ਨਾ ਹੀ ਉਸ ਨੂੰ ਬੰਧਕ ਬਣਾ ਸਕਦੀ ਹੈ। ਸ਼ਾਹਕੋਟ ਤੋਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਦੋਸ਼ ਝੂਠੇ ਹਨ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਅੰਮ੍ਰਿਤਪਾਲ ਦੇਸ਼ ਲਈ ਖਤਰਾ ਹੈ, ਇਸ ਲਈ ਉਸ ਨੂੰ ਅਜੇ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ।


ਦੂਜੇ ਪਾਸੇ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ 'ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਲਗਾਇਆ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਜ਼ੋਰਦਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।


ਪੰਜਾਬ ਦੇ ਐਡਵੋਕੇਟ ਜਨਰਲ ਨੇ ਇਸ ਮਾਮਲੇ ਵਿੱਚ ਪੇਸ਼ ਹੋ ਕੇ ਹਾਈ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਖ਼ਿਲਾਫ਼ 5 ਤੋਂ 6 ਐਫਆਈਆਰ ਦਰਜ ਹਨ। ਉਨ੍ਹਾਂ ਦੱਸਿਆ ਕਿ ਐਸਐਸਪੀ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਨੂੰ ਕੀਤੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਅੰਮ੍ਰਿਤਪਾਲ ’ਤੇ ਐਨ.ਐਸ.ਏ. ਲਗਾਇਆ ਗਿਆ ਹੈ


ਇਹ ਵੀ ਪੜ੍ਹੋ: ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾਕੇ ਪੰਜਾਬ ਨੂੰ ਗੰਦਲਾ ਕਰਨ ਦੀ ਕੋਸਿ਼ਸ਼: ਢੀਂਡਸਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Indian Employees: ਭਾਰਤੀ ਕਰਮਚਾਰੀਆਂ ਨੂੰ 2023 ਵਿੱਚ 10% ਤਨਖਾਹ ਵਾਧੇ ਦੀ ਉਮੀਦ: ਰਿਪੋਰਟ