Emergency Release: ਪੰਜਾਬ 'ਚ ਐਮਰਜੈਂਸੀ ਫਿਲਮ ਦੀਆਂ ਵਿਕਣ ਲੱਗੀਆਂ ਟਿਕਟਾਂ, SGPC ਨੇ CM ਮਾਨ ਨੂੰ ਲਿਖੀ ਚਿੱਠੀ, ਕਿਹਾ- ਜੇ ਰਿਲੀਜ਼ ਹੋਈ ਤਾਂ.....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਵਾਰ ਫਿਰ ਪੁਰਜ਼ੋਰ ਮੰਗ ਕਰਦੀ ਹੈ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਮਿਤੀ 17 ਜਨਵਰੀ 2025 ਨੂੰ ਜਾਰੀ ਹੋਣ ਤੋਂ ਤੁਰੰਤ ਰੋਕੀ ਜਾਵੇ। ਜੇ ਇਹ ਫ਼ਿਲਮ ਪੰਜਾਬ ਅੰਦਰ ਜਾਰੀ ਹੁੰਦੀ ਹੈ ਤਾਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕਰਨ ਲਈ ਮਜ਼ਬੂਰ ਹੋਵਾਂਗੇ।
Emergency Release: ਕੰਗਨਾ ਰਣੌਤ ਨੂੰ ਦੀ ਵਿਵਾਦਿਤ ਫ਼ਿਲਮ ਐਮਰਜੈਂਸੀ ਕੱਲ ਯਾਨੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਇਸ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੈਨ ਲਾਉਣ ਦੀ ਮੰਗ ਕੀਤੀ ਹੈ ਤੇ ਤਲਖ਼ ਰਵੱਈਏ ਵਿੱਚ ਕਿਹਾ ਹੈ ਕਿ ਜੇ ਇਸ ਦੇ ਰਿਲੀਜ਼ ਹੋਣ ਨਾਲ ਰੋਹ ਪੈਦਾ ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ
ਸ਼੍ਰੋਮਣੀ ਕਮੇਟੀ ਨੇ ਕਿਹਾ ਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ… pic.twitter.com/IuT9yLYDBS
— Shiromani Gurdwara Parbandhak Committee (@SGPCAmritsar) January 16, 2025
ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸਾਡੇ ਧਿਆਨ ਵਿੱਚ ਆਇਆ ਹੈ ਕਿ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ 'ਐਮਰਜੈਂਸੀ' ਫ਼ਿਲਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ ਮਿਤੀ 17 ਜਨਵਰੀ 2025 ਨੂੰ ਲੱਗਣ ਜਾ ਰਹੀ ਹੈ ਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸ ਫ਼ਿਲਮ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪਹਿਲਾਂ ਹੀ ਇਤਰਾਜ਼ ਦਰਜ ਕਰਵਾਏ ਜਾ ਚੁੱਕੇ ਹਨ, ਜਿਸ ਰਾਹੀਂ ਇਹ ਸਪਸ਼ਟ ਕਿਹਾ ਗਿਆ ਸੀ ਕਿ 'ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਨਹੀਂ ਚੱਲਣ ਦਿੱਤੀ ਜਾਵੇਗੀਂ, ਕਿਉਂਕਿ ਇਹ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ।
ਮਤੇ ਰਾਹੀਂ ਸੂਬਾ ਸਰਕਾਰ ਪਾਸੋਂ ਪੰਜਾਬ ਅੰਦਰ ਇਸ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਤੁਹਾਡੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੀਕ ਕੋਈ ਕਦਮ ਨਹੀਂ ਉਠਾਇਆ। ਜੇ 17 ਜਨਵਰੀ 2025 ਨੂੰ ਇਹ ਫਿਲਮ ਰਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਣਾ ਕੁਦਰਤੀ ਹੈ।
ਦੱਸਣਾ ਚਾਹੁੰਦੇ ਹਾਂ ਕਿ ਫ਼ਿਲਮ ਅੰਦਰ 1984 ਵਿੱਚ ਸਿੱਖਾਂ ਦੇ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਕਈ ਹੋਰ ਅਸਥਾਨਾਂ ਉੱਤੇ ਕੀਤੇ ਗਏ ਮਾਰੂ ਹਮਲੇ ਦੇ ਨਾਲ-ਨਾਲ ਸਿੱਖ ਕਤਲੇਆਮ ਤੇ ਨਸਲਕੁਸ਼ੀ ਨੂੰ ਦਬਾ ਕੇ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ਵਿੱਚ ਸਿੱਖਾਂ ਦੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਵੀ ਕਿਰਦਾਰਕੁਸ਼ੀ ਕੀਤੀ ਗਈ ਹੈ।
ਇਸ ਪੱਤਰ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਵਾਰ ਫਿਰ ਪੁਰਜ਼ੋਰ ਮੰਗ ਕਰਦੀ ਹੈ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਮਿਤੀ 17 ਜਨਵਰੀ 2025 ਨੂੰ ਜਾਰੀ ਹੋਣ ਤੋਂ ਤੁਰੰਤ ਰੋਕੀ ਜਾਵੇ। ਜੇ ਇਹ ਫ਼ਿਲਮ ਪੰਜਾਬ ਅੰਦਰ ਜਾਰੀ ਹੁੰਦੀ ਹੈ ਤਾਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕਰਨ ਲਈ ਮਜ਼ਬੂਰ ਹੋਵਾਂਗੇ।






















