ਪੜਚੋਲ ਕਰੋ

ਕਿਸਾਨ ਜੇ ਸੜਕਾਂ 'ਤੇ ਬੈਠ ਕੇ ਅੰਦੋਲਨ ਲੜ ਸਕਦੇ ਤਾਂ ਰਾਜਨੀਤੀ 'ਚ ਸਫਲ ਕਿਉਂ ਨਹੀਂ ਹੋ ਸਕਦੇ: ਚੜੂਨੀ ਦਾ ਵੱਡਾ ਦਾਅਵਾ

ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਚੋਣਾਂ ਲੜਨ ਲਈ ਦ੍ਰਿੜ੍ਹ ਹਨ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਿਸਾਨ ਜੇਕਰ ਸੜਕਾਂ 'ਤੇ ਬੈਠ ਕੇ ਅੰਦੋਲਨ ਲੜ ਸਕਦੇ ਹਨ ਤਾਂ ਰਾਜਨੀਤੀ 'ਚ ਸਫਲ ਕਿਉਂ ਨਹੀਂ ਹੋ ਸਕਦੇ।

ਅੰਮ੍ਰਿਤਸਰ: ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਚੋਣਾਂ ਲੜਨ ਲਈ ਦ੍ਰਿੜ੍ਹ ਹਨ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਿਸਾਨ ਜੇਕਰ ਸੜਕਾਂ 'ਤੇ ਬੈਠ ਕੇ ਅੰਦੋਲਨ ਲੜ ਸਕਦੇ ਹਨ ਤਾਂ ਰਾਜਨੀਤੀ 'ਚ ਸਫਲ ਕਿਉਂ ਨਹੀਂ ਹੋ ਸਕਦੇ। ਉਨ੍ਹਾਂ ਨੇ ਕਿਹਾ ਕਿਸਾਨੀ ਬਿੱਲ ਵੀ ਰਾਜਨੇਤਾਵਾਂ ਨੇ ਲਿਆਂਦੇ ਸਨ ਤੇ ਰਾਜਨੀਤੀ ਹੁਣ ਅਸ਼ੁੱਧ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਸ਼ੁੱਧ ਅਸੀਂ ਕਰਾਂਗੇ।

ਚੜੂਨੀ ਨੇ ਕਿਹਾ ਉਨ੍ਹਾਂ ਦੀ ਜਥੇਬੰਦੀ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਉੱਪਰ ਚੋਣਾਂ ਲੜੇਗੀ। ਭਾਵੇਂ ਸਾਡੇ ਨਾਲ ਕੁਝ ਕਿਸਾਨ ਨੇਤਾ ਸਹਿਮਤ ਹੋਣ ਜਾਂ ਨਾ ਹੋਣ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਨੇਤਾ ਤਾਂ ਅੰਦੋਲਨ ਵੀ ਨਹੀਂ ਲੜਨਾ ਚਾਹੁੰਦੇ ਸਨ ਪਰ ਅੰਦੋਲਨ ਫਿਰ ਵੀ ਹੋਇਆ ਤੇ ਕਾਮਯਾਬ ਵੀ ਹੋਇਆ।

ਦੱਸ ਦਈਏ ਕਿ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਅੱਜ ਅੰਮ੍ਰਿਤਸਰ ਪੁੱਜੇ ਹਨ। ਚੜੂਨੀ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਅਗਵਾਈ 'ਚ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਹਨ। ਚੜੂਨੀ ਨੇ ਕਿਹਾ ਕਿ ਹਰਿਆਣਾ 'ਚ ਟੋਲ ਦੇ ਰੇਟ ਨਹੀਂ ਵਧਾਏ ਪਰ ਪੰਜਾਬ 'ਚ ਵਧਾਏ ਗਏ ਹਨ। ਅਸੀਂ ਪੰਜਾਬ 'ਚ ਵੀ ਰੇਟ ਘਟਵਾ ਕੇ ਰਹਾਂਗੇ ਤੇ ਪੰਜਾਬ ਦੇ ਕਿਸਾਨ ਜੇਕਰ ਅੰਦੋਲਨ ਕਰਨਗੇ ਤਾਂ ਅਸੀਂ ਸਾਥ ਦੇਵਾਂਗੇ।

ਦਰਅਸਲ ਕਿਸਾਨ ਇੱਕ ਵਾਰ ਫਿਰ ਔਖੇ ਹੋ ਗਏ ਹਨ। ਉਨ੍ਹਾਂ ਨੇ ਟੋਲ ਪਲਾਜਿਆਂ ਤੋਂ ਧਰਨਾ ਨਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਟੋਲ ਦੇ 40 ਫੀਸਦੀ ਤਕ ਰੇਟ ਵਧਾਏ ਜਾਣ ਦੇ ਖਦਸ਼ੇ ਦੇ ਚੱਲਦਿਆਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜਿੰਨਾਂ ਚਿਰ ਪਹਿਲਾਂ ਵਾਲੇ ਪਰਚੀ ਦੇ ਰੇਟ ਲਾਗੂ ਨਹੀਂ ਹੁੰਦੇ, ਟੋਲ ਪਲਾਜੇ ਖਾਲੀ ਨਹੀਂ ਕੀਤੇ ਜਾਣਗੇ।

ਕਿਸਾਨ ਲੀਡਰ ਹਰਜਿੰਦਰ ਸਿੰਘ ਟਾਂਡਾ ਨੇ ਦੱਸਿਆ ਕਿ ਭਾਵੇਂਕਿ ਕੰਪਨੀ ਨੇ ਰੇਟ ਸੂਚੀ ਨਹੀਂ ਲਾਈ ਪਰ ਸਾਡੇ ਕੋਲ ਪੱਕੀ ਜਾਣਕਾਰੀ ਹੈ ਕਿ ਕੰਪਨੀ ਨੇ 40 ਫੀਸਦੀ ਤਕ ਰੇਟ ਵਧਾ ਦਿੱਤੇ ਹਨ ਜੋ ਬਿਲਕੁੱਲ ਬਰਦਾਸ਼ਤ ਨਹੀਂ ਹੋਣਗੇ। ਟਾਂਡਾ ਨੇ ਕਿਹਾ ਕਿ ਜੇਕਰ ਅੱਜ ਕੰਪਨੀ ਵੱਧ ਰੇਟ ਲਾਗੂ ਕਰਦੀ ਹੈ ਤਾਂ ਲੋਕਾਂ 'ਤੇ ਬੋਝ ਪਵੇਗਾ ਤੇ ਲੋਕਾਂ ਦੀਆਂ ਨਜਰਾਂ 'ਚ ਅਸੀਂ ਦੋਸ਼ੀ ਹੋਵਾਂਗੇ ਜੋ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget