ਚੰਡੀਗੜ੍ਹ: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰ ਮੂਕ ਦਰਸ਼ਕ ਬਣੀ ਹੋਈ। ਉਨ੍ਹਾਂ ਕਿਹਾ ਹੈ ਕਿ ਜਿਸ ਦੇਸ਼ ਵਿੱਚ ਹਿੰਦੂ ਰਾਸ਼ਟਰ ਦੀ ਗੱਲ ਕਰਨੀ ਗਲਤ ਨਹੀਂ ਹੈ ਤੇ ਫਿਰ ਸਿੱਖ ਰਾਸ਼ਟਰ ਦੀਆਂ ਗੱਲਾਂ ਕਰਨ ਵਾਲੇ ਗਲਤ ਕਿਵੇਂ ਹੋ ਸਕਦੇ ਹਨ।


Chandigarh News: ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ? ਸੁਰੱਖਿਆ ਵਧਾਉਣ ਮਗਰੋਂ ਹੋਇਆ ਖੁਲਾਸਾ


ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਅਧਾਰ ਬਣਾ ਕੇ ਸਿੱਖਾਂ ਖਿਲਾਫ ਪ੍ਰਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਅਜੇ ਵੀ ਸੁਰੱਖਿਆ ਲੈ ਕੇ ਘੁੰਮ ਰਹੇ ਹਨ। ਉਨ੍ਹਾਂ ਨੂੰ ਕਿਉਂ ਨਹੀਂ ਜੇਲ੍ਹ ਅੰਦਰ ਕੀਤਾ ਜਾ ਰਿਹਾ। ਜਥੇਦਾਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਕੁਝ ਨਹੀਂ ਕਰ ਰਹੀ।


Punjab News: ਮੁਲਾਜ਼ਮਾਂ ਨੂੰ ਅੱਜ ਮਿਲੇਗਾ ਵੱਡਾ ਤੋਹਫਾ! ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਓਪੀਐਸ 'ਤੇ ਲੱਗ ਸਕਦੀ ਮੋਹਰ



ਭਾਜਪਾ ਤੇ ਆਰਐਸਐਸ ਦੀ ਸਿੱਖ ਮਸਲਿਆਂ 'ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ 



ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਪਹਿਲਾਂ ਲੁਕਵੇਂ ਤੌਰ ’ਤੇ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਕਰਦੀ ਸੀ, ਪਰ ਸਿੱਖਾਂ ਨੇ ਭਾਜਪਾ ਤੋਂ ਇਹ ਤਵੱਕੋ ਕਦੇ ਨਹੀਂ ਕੀਤੀ ਸੀ ਕਿ ਉਹ ਇਸ ਤਰੀਕੇ ਨਾਲ ਸਿੱਖ ਮਸਲਿਆਂ ਵਿੱਚ ਦਖ਼ਲ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਇਹ ਬਰਦਾਸ਼ਤ ਨਹੀਂ ਕਰਨਗੇ ਕਿ ਭਾਜਪਾ ਜਾਂ ਆਰਐਸਐਸ ਸਿੱਖਾਂ ਦੇ ਮਸਲਿਆਂ ਵਿੱਚ ਦਖਲਅੰਦਾਜ਼ੀ ਕਰੇ। 


ਬੰਦੀ ਸਿੰਘਾਂ ਬਾਰੇ ਬੋਰਡ ਲਾਉਣ ’ਤੇ ਮਿਲੀਆਂ ਧਮਕੀਆਂ


ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਤੇ ਕਾਲਾਂ ਰਾਹੀਂ ਇਹ ਹੋਰਡਿੰਗ ਬੋਰਡ ਹਟਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਨੇ ਬੁਲਾਰੇ ਨੇ ਦੱਸਿਆ ਕਿ ਚਰਖੀ ਦਾਦਰੀ ਗੁਰਦੁਆਰੇ ਦੇ ਪ੍ਰਧਾਨ ਨੀਰਜ ਸਿੰਘ ਨੇ ਸਥਾਨਕ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਰਦੁਆਰੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਵਾਲਾ ਬੋਰਡ ਲਗਾਉਣ ਮਗਰੋਂ ਉਨ੍ਹਾਂ ਨੂੰ ਕੁਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।