Farmers Protest: ਮੰਗਾਂ ਮੰਨ ਲਈਆਂ ਫਿਰ ਧਰਨਾ ਕਿਉਂ? ਸੀਐਮ ਭਗਵੰਤ ਮਾਨ ਦੇ ਦਾਅਵੇ ਮਗਰੋਂ ਭੜਕੇ ਕਿਸਾਨ, ਹੁਣ 29 ਅਕਤੂਬਰ ਨੂੰ ਹੋਏਗਾ ਵੱਡਾ ਐਕਸ਼ਨ ਦਾ ਐਲਾਨ
Farmers Protest: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਕਿਸਾਨ ਯੂਨੀਅਨ ਦਾ ਇਲਜ਼ਾਮ ਹੈ ਕਿ ਭਗਵੰਤ ਮਾਨ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ...
Farmers Protest: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਕਿਸਾਨ ਯੂਨੀਅਨ ਦਾ ਇਲਜ਼ਾਮ ਹੈ ਕਿ ਭਗਵੰਤ ਮਾਨ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ ਤੇ ਬਾਕੀ ਕੇਂਦਰ ਨਾਲ ਸਬੰਧਤ ਮੰਗਾਂ ਬਾਰੇ ਮੋਦੀ ਸਰਕਾਰ ਨੂੰ ਲਿਖਿਆ ਗਿਆ ਹੈ। ਮੁੱਖ ਮੰਤਰੀ ਦੇ ਬਿਆਨ ਮਗਰੋਂ ਕਿਸਾਨ ਲੀਡਰ ਵੀ ਖਫਾ ਹੋ ਗਏ ਹਨ।
ਇਸ ਲਈ ਸਰਕਾਰ ਦੇ ਰੁਖ ਨੂੰ ਵੇਖ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਦੇ ਰੌਂਅ ਵਿੱਚ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਨੀਆਂ ਮੰਗਾਂ ਲਾਗੂ ਕਰਨ ’ਚ ਪੰਜਾਬ ਸਰਕਾਰ ’ਤੇ ਟਾਲਮਟੋਲ ਦਾ ਦੋਸ਼ ਲਾਉਂਦਿਆਂ 29 ਅਕਤੂਬਰ ਨੂੰ ਵੱਡਾ ਇਕੱਠ ਕਰਕੇ ਅਗਲਾ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ।
ਬੀਕੇਯੂ ਉਗਰਾਹਾਂ ਦੇ ਸੂਬਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪਿਛਲੇ 18 ਦਿਨਾਂ ਤੋਂ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ’ਤੇ ਬੈਠੇ ਹਨ ਤੇ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਵੀ ਜਾਰੀ ਹੈ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਪੱਕੇ ਮੋਰਚੇ ਦੇ ਨੇੜਲੀਆਂ ਕਲੋਨੀਆਂ ਵਿੱਚ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਕੁਪ੍ਰਚਾਰ ਕਰ ਰਹੀ ਹੈ, ਜਦੋਂਕਿ ਕਲੋਨੀ ਵਾਸੀਆਂ ਨੂੰ ਉਨ੍ਹਾਂ ਪ੍ਰਤੀ ਕੋਈ ਸ਼ਿਕਾਇਤ ਨਹੀਂ ਹੈ।
ਇਹ ਵੀ ਪੜ੍ਹੋ: Amazing Video: ਕੀ ਤੁਸੀਂ ਕਦੇ ਅਜਿਹਾ ਤਲਵਾਰਬਾਜੀ ਦੇਖੀ ਹੈ? ਕੁੜੀ ਦਾ ਟੈਲੇਂਟ ਦੇਖ ਤੁਸੀਂ ਵੀ ਰਹਿ ਜਾਵੋਗੇ ਦੰਗ
ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਕਲੋਨੀ ਵਾਸੀ ਸੰਘਰਸ਼ਸ਼ੀਲ ਕਿਸਾਨਾਂ ਨੂੰ ਮਠਿਆਈਆਂ ਵੰਡ ਕੇ ਗਏ ਹਨ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦੀ ਬਜਾਇ ਸਰਕਾਰ ਜਥੇਬੰਦੀ ਨੂੰ ਮੱਤਾਂ ਦੇ ਰਹੀ ਹੈ ਕਿ ਬਜ਼ੁਰਗ ਕਿਸਾਨਾਂ ਨੂੰ ਧਰਨੇ ’ਚ ਨਾ ਲਿਆਂਦਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।