(Source: ECI/ABP News)
Punjab Vidhan Sabha: "ਜੇ ਪੰਜਾਬ ਦੇ ਕਿਸਾਨਾਂ ਨੇ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਨਾਂਹ ਕਰ ਦਿੱਤੀ ਤਾਂ ਕੇਂਦਰ ਕਿੱਥੋਂ ਲੈ ਕੇ ਆਵੇਗੀ ?"
ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ।

Punjab News: ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, “ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?”
ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ-ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ 'ਤੇ ਤਿੱਖਾ ਹਮਲਾ ਬੋਲਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
