Punjab News:  ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ।


ਇਹ ਵੀ ਪੜ੍ਹੋ: Punjab News: ਅਧਿਆਪਕਾਂ ਲਈ ਮਾਨ ਸਰਕਾਰ ਦਾ ਤੋਹਫ਼ਾ, ਤਿੰਨ ਗੁਣਾ ਵਧਾਈ ਤਨਖ਼ਾਹ ! ਭੱਤਿਆ 'ਚ ਵੀ ਕੀਤਾ ਵਾਧਾ, ਜਾਣੋ


ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ 'ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ।


ਇਹ ਵੀ ਪੜ੍ਹੋ: ਸਰਬ ਸਾਂਝੀ ਬਾਣੀ ਇੱਕ ਚੈਨਲ ਦੇ ਵਪਾਰੀਕਰਨ ਲਈ ਸੀਮਤ ਨਹੀਂ ਕੀਤੀ ਜਾ ਸਕਦੀ, ਹਰ ਚੈਨਲ ’ਤੇ ਮੁਫਤ ਹੋਣੀ ਚਾਹੀਦੀ: ਨਵਜੋਤ ਸਿੱਧੂ


ਉਨ੍ਹਾਂ ਨੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਇਆ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ