ਪੜਚੋਲ ਕਰੋ

Punjab News: ਜੇ ਸਰਕਾਰੀ ਅੰਕੜਾ ਸਹੀ ਤਾਂ 70,86,273 ਪੰਜਾਬੀਆਂ ਨੂੰ ਆਇਆ ਬਿਜਲੀ ਦਾ ਬਿੱਲ ਜ਼ੀਰੋ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ।

Punjab News: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ।

ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget