ਪੜਚੋਲ ਕਰੋ
(Source: ECI/ABP News)
ਦਿੱਲੀ ਨਹੀਂ ਜਾ ਸਕਦੇ ਤਾਂ ਇਸਲਾਮਾਬਾਦ ਭੇਜ ਦੇਵੇ ਮੋਦੀ ਸਰਕਾਰ, ਦੂਜੇ ਰਾਜਾਂ ਦੇ ਕਿਸਾਨਾਂ ਨੂੰ ਵੀ ਚੜ੍ਹਿਆ ਗੁੱਸਾ
ਨਵੇਂ ਖੇਤੀ ਕਾਨੂੰਨ ਵਿਰੁੱਧ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਇਸ ਦੌਰਾਨ ਕਿਸਾਨ ਅੰਦੋਲਨ ਅਧੀਨ ਕਿਸਾਨ ‘ਦਿੱਲੀ ਚੱਲੋ’ ਮੁਹਿੰਮ ਦੀਆਂ ਤਿਆਰੀਆਂ ’ਚ ਹਨ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨ ਵਿਰੁੱਧ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਇਸ ਦੌਰਾਨ ਕਿਸਾਨ ਅੰਦੋਲਨ ਅਧੀਨ ਕਿਸਾਨ ‘ਦਿੱਲੀ ਚੱਲੋ’ ਮੁਹਿੰਮ ਦੀਆਂ ਤਿਆਰੀਆਂ ’ਚ ਹਨ। ਰਾਜਧਾਨੀ ਦਿੱਲੀ ਦੀ ਹਰਿਆਣਾ ਨਾਲ ਲੱਗਦੀ ਸੀਮਾ ਉੱਤੇ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਨੇ ਅੱਜ ਤੋਂ ਸੂਬਾ ਪੱਧਰ ਉੱਤੇ ‘ਚੱਕਾ ਜਾਮ’ ਕਰਨ ਦਾ ਸੱਦਾ ਦਿੱਤਾ ਹੈ।
ਪੰਜਾਬ ਤੇ ਹਰਿਆਣਾ ’ਚ ਹੋ ਰਹੇ ਕਿਸਾਨ ਅੰਦੋਲਨ ਉੱਤੇ ਵਿਚਾਰ-ਵਟਾਂਦਰੇ ਲਈ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ। ਇਹ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦੇ ਸਰਕੁਲਰ ਰੋਡ ਸਥਿਤ ਰਿਹਾਇਸ਼ਗਾਹ ਉੱਤੇ ਹੋਈ। ਇਸ ਦੌਰਾਨ ਕਿਸਾਨਾਂ ਦੇ ਦਿੱਲੀ ਜਾਣ ਤੋਂ ਰੋਕ ਲਾਏ ਜਾਣ ’ਤੇ ਰਾਕੇਸ਼ ਟਿਕੈਤ ਨੇ ਕਿਹਾ, ਜੇ ਕਿਸਾਨ ਦਿੱਲੀ ਨਹੀਂ ਜਾ ਸਕਦੇ, ਤਾਂ ਸਰਕਾਰ ਉਨ੍ਹਾਂ ਨੂੰ ਇਸਲਾਮਾਬਾਦ ਭੇਜ ਦੇਵੇ।
ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਮੁਜ਼ੱਫ਼ਰਨਗਰ ਤੋਂ ਨਾਵਲਾ ਕੋਠੀ ਉੱਤੇ ਸਵੇਰੇ 11 ਵਜੇ ਹਾਈਵੇਅ ਜਾਮ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ ਕਿ ਕਿਸਾਨ ਦਿੱਲੀ ਵੱਲ ਵਧਣਗੇ ਜਾਂ ‘ਚੱਕਾ ਜਾਮ’ ਨੂੰ ਅਨਿਸ਼ਚਤ ਸਮੇਂ ਲਈ ਕੀਤਾ ਜਾਵੇਗਾ।
ਕਿਸਾਨ ਅੰਦੋਲਨ ਅਧੀਨ ਸੂਬਾ ਪੱਧਰੀ ‘ਚੱਕਾ ਜਾਮ’ ਦੇ ਸੱਦੇ ਤੋਂ ਬਾਅਦ ਕਿਸਾਨ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਹਾਈਵੇਅ ਉੱਤੇ ਜਾਮ ਲਾਉਣਗੇ। ਇੰਝ ਇੱਕ ਸੂਬੇ ਤੋਂ ਦੂਜੇ ਸੂਬੇ ਦਾ ਸਫ਼ਰ ਕਰ ਰਹੇ ਯਾਤਰੀਆਂ ਨੂੰ ਔਕੜਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
