ਪੰਜਾਬ ਦੀਆਂ ਔਰਤਾਂ ਲਈ ਕੇਜਰੀਵਾਲ ਦਾ ਵੱਡਾ ਚੋਣਾਵੀ ਐਲਾਨ, ਹਰ ਮਹੀਨੇ ਦਿੱਤੇ ਜਾਣਗੇ 1000 ਰੁਪਏ
ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਮੋਗਾ: ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੂੰ ਕਿਸਾਨ ਅੰਦੋਲਨ ਦੀ ਸਫਲਤਾ 'ਤੇ ਵਧਾਈ ਦੇ ਕੇ ਕੀਤੀ।
If we form govt in Punjab in 2022, then we will give every woman of the state, who is above 18 years of age, Rs 1000 per month. If a family has 3 female members then each will get Rs 1000. This'll be the world's biggest women empowerment program: Delhi CM Arvind Kejriwal in Moga pic.twitter.com/7hAwC4achY
— ANI (@ANI) November 22, 2021
ਇਸ ਤੋਂ ਪਹਿਲਾਂ ‘ਆਪ’ ਆਗੂ ਭਗਵੰਤ ਮਾਨ ਨੇ ਕਿਹਾ ਕਿ ਹੁਣ ਬਦਲਾਅ ਸ਼ੁਰੂ ਹੋ ਗਿਆ ਹੈ। ਜਿਸ ਸਮਾਜ ਵਿੱਚ ਔਰਤਾਂ ਅਤੇ ਮਰਦ ਨਾਲ-ਨਾਲ ਕੰਮ ਕਰਦੇ ਹਨ, ਉਹ ਸਮਾਜ ਵਿਕਸਤ ਸਮਾਜ ਹੈ। ਸਮਾਜਿਕ ਸੁਰੱਖਿਆ ਹੈ, ਇਸ ਲਈ ਉਹ ਸਾਡੇ ਤੋਂ ਅੱਗੇ ਹੈ।
ਕੇਜਰੀਵਾਲ ਦੁਪਹਿਰ 1:35 ਵਜੇ ਮੋਗਾ ਪਹੁੰਚੇ ਅਤੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਤੀਜੀ ਗਰੰਟੀ ਤਹਿਤ ਔਰਤਾਂ ਲਈ ਇਸ ਦਾ ਐਲਾਨ ਕੀਤਾ ਗਿਆ। ਮੋਗਾ ਪਹੁੰਚ ਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਇਹ ਸੂਬੇ ਲਈ ਹੀ ਨਹੀਂ ਦੇਸ਼ ਲਈ ਇੱਕ ਮਿਸਾਲ ਬਣੇਗਾ।
ਇਸ ਤੋਂ ਪਹਿਲਾਂ ਉਹ ਦੁਪਹਿਰ 12 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਅਤੇ ਉਥੋਂ ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਹੋਰ ਆਗੂਆਂ ਨਾਲ ਸੜਕੀ ਰਸਤੇ ਮੋਗਾ ਲਈ ਰਵਾਨਾ ਹੋਏ। 'ਆਪ' ਆਗੂ ਪੰਜਾਬ ਦੇ ਇੱਕ ਰੋਜ਼ਾ ਦੌਰੇ 'ਤੇ ਹਨ। ਬਟਾਲਾ ਵਿੱਚ ਰੈਲੀ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸੰਬੋਧਨ ਕਰ ਰਹੇ ਹਨ।