Sidhu Moose wala: ਜੇ ਸਿੱਧੂ ਨੂੰ ਪਿਆਰ ਕਰਦੇ ਹੋ ਤਾਂ ਜਲੰਧਰ ਵਿੱਚ ਆਪ ਤੇ ਭਾਜਪਾ ਨੂੰ ਨਾ ਪਾਇਓ ਵੋਟ-ਬਲਕੌਰ ਸਿੰਘ
ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਪਿਤਾ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਜੇ ਉਹ ਸਿੱਧੂ ਨੂੰ ਚਾਹੁੰਦੇ ਹਨ ਤਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੋਟ ਨਾ ਦੇਣ।
Punjab News: ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਨੂੰ 10 ਮਹੀਨੇ ਹੋ ਗਏ ਹਨ ਅਤੇ ਸਿੱਧੂ ਦੇ ਪ੍ਰਸ਼ੰਸਕ ਆਪਣਾ ਦੁੱਖ ਸਾਂਝਾ ਕਰਨ ਲਈ ਲਗਾਤਾਰ ਪਿੰਡ ਮੂਸੇ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਨੇ ਕਦੇ ਵੀ ਪੰਜਾਬ ਦੇ ਹੱਕ ਦੀ ਗੱਲ ਨਹੀਂ ਕੀਤੀ ਹੈ, ਜਦੋਂ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਜੇਲ੍ਹਾਂ ਬੰਦ ਕਰ ਰਹੀ ਹੈ।
ਇਸ ਮੌਕੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਪਿਤਾ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਜੇ ਉਹ ਸਿੱਧੂ ਨੂੰ ਚਾਹੁੰਦੇ ਹਨ ਤਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੋਟ ਨਾ ਦੇਣ। ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ ਅਤੇ ਸਰਕਾਰ ਦੇ ਵਿਧਾਇਕ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਜਿਸ ਤੋਂ ਕਦੇ ਵੀ ਨਹੀਂ ਡਰਨਗੇ। ਉਹ ਲਗਾਤਾਰ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰਦੇ ਰਹਿਣਗੇ ਤੇ ਲੜਦੇ ਰਹਿਣਗੇ।
ਇਸ ਮੌਕੇ ਸਿੱਧੂ ਮੂਸੇਵਾਵਾਲਾ ਦੇ ਮਾਤਾ ਚਰਨ ਕੌਰ ਨੇ ਸਰਕਾਰ ਨੂੰ ਤਾਅਨੇ ਮਾਰਦੇ ਹੋਏ ਕਿਹਾ ਕਿ ਸਰਕਾਰ ਖੇਡਾਂ ਖੇਡ ਰਹੀ ਹੈ ਤੇ ਜਿੰਨ੍ਹਾਂ ਨੌਜਵਾਨਾਂ ਨੂੰ ਖੇਡਣਾ ਚਾਹੀਦਾ ਹੈ ਉਨ੍ਹਾਂ ਦੇ ਕਤਲ ਹੋ ਰਹੇ ਹਨਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਕਿਸੇ ਵੀ ਵਿਅਕਤੀ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ, ਸੋਸ਼ਲ ਮੀਡੀਆ ਅਤੇ ਸਰਕਾਰ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਹਰ ਗੱਲ ਲਈ ਬਦਨਾਮ ਨਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦੁਖੀ ਮਨ ਨਾਲ ਕਿਹਾ ਕਿ ਜਿਨ੍ਹਾਂ ਨੇ ਵੀ ਮੂਸੇਵਾਲਾ ਨੂੰ ਮਾਰਿਆ ਹੈ ਉਨ੍ਹਾਂ ਦਾ ਹਸ਼ਰ ਵੀ ਬੁਰਾ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।