ਡੇਰਾ ਪ੍ਰੇਮੀ ਬਿੱਟੂ ਕਤਲ ਮਾਮਲੇ 'ਚ ਆਈਜੀ ਕੁੰਵਰ ਵਿਜੇ ਦੀ ਐਂਟਰੀ
ਏਬੀਪੀ ਸਾਂਝਾ | 28 Jun 2019 05:28 PM (IST)
ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਪੱਤਰਕਾਰਾਂ ਨੇ ਕਈ ਸਵਾਲ ਕੀਤੇ, ਪਰ ਉਨ੍ਹਾਂ ਖ਼ਾਸ ਜਾਣਕਾਰੀ ਨਹੀਂ ਦਿੱਤੀ। ਐਸਆਈਟੀ ਮੈਂਬਰ ਨੇ ਮੰਨਿਆ ਕਿ ਮਹਿੰਦਰਪਾਲ ਬਿੱਟੂ ਬੇਅਦਬੀ ਕੇਸ ਦੀ ਮੁੱਖ ਕੜੀ ਸੀ ਜੋ ਟੁੱਟ ਗਈ ਹੈ ਪਰ ਅਸੀਂ ਜਾਂਚ ਕਰ ਰਹੇ ਹਾਂ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਕੇ ਰਹਾਂਗੇ।
ਪਟਿਆਲਾ: ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਬਰਗਾੜੀ ਕਾਂਡ ਦੇ ਮੁਲਜ਼ਮ ਤੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਕਤਲ ਮਾਮਲੇ ਵਿੱਚ ਬੇਅਦਬੀਆਂ ਤੇ ਗੋਲ਼ੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੀ ਐਂਟਰੀ ਹੋ ਗਈ ਹੈ। ਕੁੰਵਰ ਵਿਜੇ ਪ੍ਰਤਾਪ ਨਾਭਾ ਜੇਲ੍ਹ ਵਿੱਚ ਤਕਰੀਬਨ ਇੱਕ ਘੰਟੇ ਤਕ ਮੌਜੂਦ ਰਹੇ। ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਪੱਤਰਕਾਰਾਂ ਨੇ ਕਈ ਸਵਾਲ ਕੀਤੇ, ਪਰ ਉਨ੍ਹਾਂ ਖ਼ਾਸ ਜਾਣਕਾਰੀ ਨਹੀਂ ਦਿੱਤੀ। ਐਸਆਈਟੀ ਮੈਂਬਰ ਨੇ ਮੰਨਿਆ ਕਿ ਮਹਿੰਦਰਪਾਲ ਬਿੱਟੂ ਬੇਅਦਬੀ ਕੇਸ ਦੀ ਮੁੱਖ ਕੜੀ ਸੀ ਜੋ ਟੁੱਟ ਗਈ ਹੈ ਪਰ ਅਸੀਂ ਜਾਂਚ ਕਰ ਰਹੇ ਹਾਂ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਕੇ ਰਹਾਂਗੇ। ਜ਼ਿਕਰਯੋਗ ਹੈ ਕਿ ਨਾਭਾ ਦੀ ਨਵੀਂ ਜੇਲ੍ਹ ਵਿੱਚ ਛੇ ਡੇਰਾ ਪ੍ਰੇਮੀ ਵਿਚਾਰਅਧੀਨ ਕੈਦੀ ਵਜੋਂ ਕੈਦ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ ਪਰ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ।