ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਕਾਲੀ-ਬੀਜੇਪੀ ਸਰਕਾਰ ਵੇਲੇ ਬਰਗਾੜੀ ਵਿੱਚ ਹੋਏ ਬੇਅਦਬੀ ਕਾਂਡ ਕੇ ਬਹਿਬਲ ਕਲਾਂ ਵਿੱਚ ਹੋਏ ਗੋਲ਼ੀਕਾਂਡ ਬਾਰੇ ਜਾਂਚ ਕਰ ਰਹੀ ਸਿੱਟ ਵਿੱਚ ਵੀ ਉਨ੍ਹਾਂ ਦੀ ਬਹਾਲੀ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੋਣ ਮੁਹਿੰਮ ਦੌਰਾਨ ਕਈ ਵਾਰ ਸਪੱਸ਼ਟ ਤੌਰ 'ਤੇ ਐਲਾਨ ਕੀਤਾ ਸੀ ਕਿ ਆਈਜੀ ਕੁੰਵਰ ਪ੍ਰਤਾਪ ਵਾਪਸ ਪਿਛਲੀਆਂ ਸੇਵਾਵਾਂ 'ਤੇ ਬਹਾਲ ਹੋ ਜਾਣਗੇ ਤੇ ਐਸਆਈਟੀ ਜਾਂਚ ਨੂੰ ਨਤੀਜਿਆਂ ਤਕ ਪਹੁੰਚਾਉਣਗੇ। ਧਿਆਨ ਰਹੇ ਕੱਲ੍ਹ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਹੈ। ਪੰਜਾਬ ਸਰਕਾਰ ਨੇ ਆਪਣੇ ਕਹੇ ਮੁਤਾਬਕ ਅੱਜ ਇਹ ਐਲਾਨ ਕੀਤੇ ਹਨ।
ਪੰਜਾਬ ਸਰਕਾਰ ਦੇ ਹਵਾਲੇ ਨਾਲ ਗ੍ਰਹਿ ਸਕੱਤਰ ਐਨਐਸ ਕਲਸੀ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਯਾਦ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਭਾਰਤੀ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਸੀ। ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਸਪੈਸ਼ਲ ਇਨਵੈਸਟੀਗੇਟਿਵ ਟੀਮ (ਸਿੱਟ) ਤੋਂ ਵੀ ਲਾਂਭੇ ਕਰ ਦਿੱਤਾ।
ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ 'ਚ ਮੁੜ ਜੁਟੇ ਕੁੰਵਰ ਵਿਜੇ ਪ੍ਰਤਾਪ
ਏਬੀਪੀ ਸਾਂਝਾ
Updated at:
27 May 2019 06:10 PM (IST)
ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਕਾਲੀ-ਬੀਜੇਪੀ ਸਰਕਾਰ ਵੇਲੇ ਬਰਗਾੜੀ ਵਿੱਚ ਹੋਏ ਬੇਅਦਬੀ ਕਾਂਡ ਕੇ ਬਹਿਬਲ ਕਲਾਂ ਵਿੱਚ ਹੋਏ ਗੋਲ਼ੀਕਾਂਡ ਬਾਰੇ ਜਾਂਚ ਕਰ ਰਹੀ ਸਿੱਟ ਵਿੱਚ ਵੀ ਉਨ੍ਹਾਂ ਦੀ ਬਹਾਲੀ ਕਰ ਦਿੱਤੀ ਗਈ ਹੈ।
- - - - - - - - - Advertisement - - - - - - - - -