ਪੜਚੋਲ ਕਰੋ
Advertisement
ਅਕਸ਼ੈ ਦੀ ਟਵਿੱਟਰ 'ਤੇ ਸਫ਼ਾਈ 'ਤੇ SIT ਸਖ਼ਤ
ਚੰਡੀਗੜ੍ਹ: ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਨੂੰ ਸੰਮਨਾਂ ਦੀ ਤਾਮੀਲ ਕਰਦਿਆਂ ਜਾਂਚ ਵਿੱਚ ਲਾਜ਼ਮੀ ਤੌਰ 'ਤੇ ਸ਼ਾਮਲ ਹੋਣਾ ਪਵੇਗਾ। ਇਸ ਗੱਲ ਦਾ ਖੁਲਾਸਾ ਸੰਮਨ ਜਾਰੀ ਕਰਨ ਵਾਲੇ ਐਸਆਈਟੀ ਦੇ ਮੈਂਬਰ ਤੇ ਪੰਜਾਬ ਪੁਲਿਸ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ 'ਏਬੀਪੀ ਸਾਂਝਾ' ਨਾਲ ਕੀਤੀ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ ਹੈ।
ਕੁੰਵਰ ਪ੍ਰਤਾਪ ਨੇ ਦੱਸਿਆ ਕਿ ਐਸਆਈਟੀ ਸਿਰਫ਼ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਵਡੇਰੀ ਉਮਰ ਕਾਰਨ ਰਿਆਇਤ ਦੇ ਰਹੀ ਹੈ ਅਤੇ ਉਨ੍ਹਾਂ ਦੀ ਸਹੂਲਤ ਮੁਤਾਬਕ ਜਿੱਥੇ ਉਹ ਕਹਿਣਗੇ ਆਉਂਦੀ 16 ਨਵੰਬਰ ਨੂੰ ਉੱਥੇ ਹੀ ਜਾ ਕੇ ਸਵਾਲ-ਜਵਾਬ ਕੀਤੇ ਜਾਣਗੇ। ਉਨ੍ਹਾਂ ਅਕਸ਼ੈ ਕੁਮਾਰ ਵੱਲੋਂ ਟਵਿੱਟਰ 'ਤੇ ਜਾਰੀ ਕੀਤੇ ਆਪਣੇ ਹਲਫ਼ਨਾਮੇ ਬਾਰੇ ਕਿਹਾ ਕਿ ਉਨ੍ਹਾਂ ਨੂੰ ਐਸਆਈਟੀ ਸਨਮੁਖ ਪੇਸ਼ ਹੋਣਾ ਹੀ ਪਵੇਗਾ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਾਨੂੰਨ ਮੁਤਾਬਕ ਕਾਰਵਾਈ ਵੀ ਆਰੰਭੀ ਜਾਵੇਗੀ।
ਇਹ ਵੀ ਪੜ੍ਹੋ: ਬੇਅਦਬੀਆਂ ਤੇ ਗੋਲ਼ੀਕਾਂਡ: ਅਕਸ਼ੇ ਕੁਮਾਰ ਤੇ ਬਾਦਲ ਪਿਓ ਪੁੱਤ ਤੋਂ ਪੁੱਛਗਿੱਛ ਕਰੇਗੀ SIT
'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਆਈਜੀ ਕੁੰਵਰ ਪ੍ਰਤਾਪ ਨੇ ਦੱਸਿਆ ਕਿ ਟਵਿੱਟਰ 'ਤੇ ਅਕਸ਼ੈ ਵੱਲੋਂ ਜਾਰੀ ਕੇ ਹਲਫ਼ੀਆ ਬਿਆਨ ਦਾ ਕੋਈ ਮਤਲਬ ਨਹੀਂ ਬਣਦਾ। ਉਨ੍ਹਾਂ ਨੂੰ ਐਸਆਈਟੀ ਸਨਮੁਖ ਪੇਸ਼ ਹੋਣਾ ਹੀ ਪਵੇਗਾ।— Akshay Kumar (@akshaykumar) 12 November 2018ਜ਼ਿਕਰਯੋਗ ਹੈ ਕਿ ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਪੇਸ਼ ਹੋਣ ਲਈ ਸੰਮਣ ਭੇਜੇ ਗਏ ਹਨ। ਤਿੰਨਾਂ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ 'ਚੋਂ ਰਿਆਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਬੇਅਦਬੀ ਤੇ ਗੋਲ਼ੀਕਾਂਡ ਮਾਮਲੇ 'ਚ SIT ਨੇ ਬਾਦਲ ਨੂੰ ਦਿੱਤੀ ਵਿਸ਼ੇਸ਼ ਰਿਆਇਤ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement