ਪੜਚੋਲ ਕਰੋ
Advertisement
ਗੋਲ਼ੀਕਾਂਡ 'ਚ ਪਹਿਲੀ ਕਾਰਵਾਈ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਕੀਤੇ ਮੁਅੱਤਲ
ਚੰਡੀਗੜ੍ਹ: ਬੇਅਦਬੀ ਤੇ ਗੋਲ਼ੀਕਾਂਡ ਸਬੰਧੀ ਮਾਮਲਿਆਂ ਵਿੱਚ ਪਹਿਲੇ ਪੁਲਿਸ ਅਧਿਕਾਰੀ 'ਤੇ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਸਰਕਾਰ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼ੁੱਕਰਵਾਰ ਦੇਰ ਸ਼ਾਮ ਮੁਅੱਤਲ ਕਰ ਦਿੱਤਾ।
ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਨੂੰ ਬੀਤੀ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 26 ਫਰਵਰੀ ਤਕ ਉਹ ਪੁਲਿਸ ਰਿਮਾਂਡ ’ਤੇ ਰਹੇ। ਪਿਛਲੇ 48 ਘੰਟਿਆਂ ਤੋਂ ਉਮਰਾਨੰਗਲ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਹਨ।
ਉਮਰਾਨੰਗਲ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਬਾਕਾਇਦਾ ਚਾਰਜਸ਼ੀਟ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿਭਾਗੀ ਪੜਤਾਲ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਐਸਆਈਟੀ ਹੱਥ ਲੱਗੇ ਅਹਿਮ ਸਬੂਤਾਂ ਮਗਰੋਂ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement