ਪੜਚੋਲ ਕਰੋ

ਉਮਰਾਨੰਗਲ ਜੇਲ੍ਹ ’ਚੋਂ ਬਾਹਰ, ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਟੇਕਿਆ ਮੱਥਾ

ਪਟਿਆਲਾ: ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਫ਼ਰੀਦਕੋਟ ਅਦਾਲਤ ਤੋਂ 50 ਹਜ਼ਾਰ ਦੇ ਨਿੱਜੀ ਮੁਚੱਲਕੇ ਤੇ ਪੱਕੀ ਜ਼ਮਾਨਤ ਮਿਲ ਗਈ ਹੈ। ਉਹ ਪਟਿਆਲਾ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜੇਲ੍ਹ ਵਿੱਚੋਂ ਬਾਹਰ ਨਿਕਲਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਕਿਸੇ ਵੀ ਸਵਾਲ ਦਾ ਜਵਾਬ ਦੇਣੋਂ ਟਾਲਾ ਵੱਟ ਲਿਆ। ਉੱਧਰ ਬਹਿਬਲ ਗੋਲੀ ਕਾਂਡ ਵਿੱਚ ਮਰਨ ਵਾਲੇ ਕ੍ਰਿਸ਼ਣ ਭਗਵਾਨ ਦੇ ਬੇਟੇ ਸੁਖਰਾਜ ਸਿੰਘ ਨੇ ਕਿਹਾ ਕਿ ਉਹ ਇਸ ਜ਼ਮਾਨਤ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਣਗੇ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਹਰਪਾਲ ਹਰਪਾਲ ਸਿੰਘ ਦੀ ਅਦਾਲਤ ਨੇ ਅੱਜ ਕੋਟਕਪੂਰਾ ਗੋਲੀਕਾਂਡ ਵਿੱਚ SIT ਵੱਲੋਂ ਗ੍ਰਿਫਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ। ਇਸ ਨਾਲ SIT ਨੂੰ ਸ਼ੈਸ਼ਨ ਕੋਰਟ ਫਰੀਦਕੋਟ ਵਲੋਂ ਵੱਡਾ ਝਟਕਾ ਲੱਗਾ ਹੈ। ਬੀਤੀ 6 ਮਾਰਚ ਨੂੰ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ’ਤੇ ਬਹਿਸ ਮੁਕੰਮਲ ਹੋਈ ਸੀ ਜਿਸ ਮਗਰੋਂ ਅਦਾਲਤ ਨੇ ਫੈਸਲਾ ਅੱਜ ਤਕ ਲਈ ਸੁਰੱਖਿਅਤ ਰੱਖਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਕਿਸੇ ਹੋਰ ਮਾਮਲੇ ਵਿੱਚ ਸੰਭਾਵੀ ਗ੍ਰਿਫ਼ਤਾਰੀ ਦੇ ਡਰ ਤੋਂ ਉਮਰਾਨੰਗਲ ਵੱਲੋਂ ਦਾਖਲ ਕੀਤੀ ਗਈ ਅਰਜ਼ੀ ’ਤੇ ਬਲੈਂਕਿਟ ਬੇਲ ਦੇ ਚੁਕੀ ਹੈ। ਇਸ ਮੌਕੇ ਉਮਰਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੀ ਅਰਜ਼ੀ ’ਤ ਫੈਸਲਾ ਦਿੰਦਿਆਂ ਆਦਲਾਲ ਨੇ ਉਮਰਾਨੰਗਲ ਨੂੰ ਪੰਜਾਹ ਹਜ਼ਾਰ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ। ਬਰਾੜ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਦਾਲਤ ਨੂੰ ਦਲੀਲ ਦਿੱਤੀ ਗਈ ਸੀ ਕਿ ਉਮਰਾਨੰਗਲ ਦੇ ਖਿਲਾਫ ਕਿਸੇ ਕਿਸਮ ਦਾ ਮਾਮਲਾ ਦਰਜ ਨਹੀਂ ਸੀ ਤੇ 2018 ਵਿੱਚ ਅਜੀਤ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਮਾਮਲਾ ਫ਼ਰਜ਼ੀ ਹੈ, ਕਿਉਂਕਿ ਤਿੰਨ ਸਾਲ ਬਾਅਦ ਇਹ ਮਾਮਲਾ ਦਰਜ ਹੋਇਆ ਹੈ। ਇਨ੍ਹਾਂ ਦਾ ਕੋਟਕਪੂਰਾ ਗੋਲੀਕਾਂਡ ਵਿੱਚ ਕਿਸੇ ਵੀ ਤਰ੍ਹਾਂ ਦਾ ਰੋਲ ਨਹੀ ਹੈ। ਉੱਧਰ ਅਦਾਲਤ ਦੇ ਇਸ ਫੈਸਲੇ ਤੋਂ ਨਾਰਾਜ਼ ਸੁਖਰਾਜ ਸਿੰਘ (ਬਹਿਬਲ ਗੋਲੀ ਕਾਂਡ ਵਿੱਚ ਮਰਨ ਵਾਲੇ ਕ੍ਰਿਸ਼ਣ ਭਗਵਾਨ ਦੇ ਬੇਟੇ) ਨੇ ਕਿਹਾ ਕਿ ਅਦਾਲਤ ਦੁਆਰਾ ਉਮਰਾਨੰਗਲ ਦੀ ਜ਼ਮਾਨਤ ਦਾ ਫੈਸਲੇ ਕਿਸੇ ਦਬਾਅ ਦੇ ਚੱਲਦੇ ਹੀ ਕੀਤਾ ਗਿਆ ਹੈ। ਜੇ ਉਮਰਾਨੰਗਲ ਨੂੰ ਜ਼ਮਾਨਤ ਹੀ ਦੇਣੀ ਸੀ ਤਾਂ ਪਹਿਲਾਂ ਦਿਨ ਹੀ ਦੇ ਦਿੰਦੇ। ਇੰਨੇ ਦਿਨ ਫੈਸਲਾ ਕਿਉਂ ਲਟਕਾਇਆ। ਉਨ੍ਹਾਂ ਕਿਹਾ ਕਿ ਭਾਵੇਂ SIT ਵੱਲੋਂ ਠੀਕ ਕਾਰਵਾਈ ਕੀਤੀ ਜਾ ਰਹੀ ਸੀ ਪਰ ਹੁਣ ਲੱਗਦਾ ਹੈ ਕਿ ਸਰਕਾਰ ਦੀ ਮਿਲੀ ਭੁਗਤ ਦੇ ਚੱਲਦੇ ਹੀ ਇਨ੍ਹਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾਏਗੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget