ਬਹਿਬਲ ਕਲਾਂ ਗੋਲ਼ੀਕਾਂਡ 'ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ
ਏਬੀਪੀ ਸਾਂਝਾ | 18 Feb 2019 02:02 PM (IST)
NEXT PREV
ਚੰਡੀਗੜ੍ਹ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ 'ਏਬੀਪੀ ਸਾਂਝਾ' ਕੋਲ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀਕਾਂਡ: ਇੰਸਪੈਕਟਰ ਪਰਦੀਪ ਸਿੰਘ ਨੂੰ ਮਿਲੀ ਹਾਈਕੋਰਟ ਤੋਂ ਰਾਹਤ ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਹੋਈ ਪੁਲਿਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਬਹਿਬਲ ਕਲਾਂ ਵਿੱਚ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਵੀ ਉਨ੍ਹਾਂ 'ਤੇ ਲੱਗੇ ਸਨ। ਇਸ ਬਾਰੇ ਪਿਛਲੇ ਦਿਨੀਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸਬੰਧਤ ਖ਼ਬਰ- ਬਹਿਬਲ ਕਲਾਂ ਗੋਲ਼ੀਕਾਂਡ: ਸਾਬਕਾ SSP ਸ਼ਰਮਾ ਗਏ ਨਿਆਂਇਕ ਹਿਰਾਸਤ 'ਚ, ਅਦਾਲਤ ਨੇ ਠੁਕਰਾਈ ਫਰਿਆਦ ਐਸਆਈਟੀ ਪਹਿਲਾਂ ਵੀ ਉਮਰਾਨੰਗਲ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਅੱਜ ਉਨ੍ਹਾਂ ਨੂੰ ਕਿਸੇ ਬਹਾਨੇ ਦਫ਼ਤਰ ਬੁਲਾਇਆ ਗਿਆ ਸੀ ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਉਮਰਾਨੰਗਲ ਇਸ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਸਭ ਤੋਂ ਉੱਚ ਪੁਲਿਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਹਨ। ਇਹ ਵੀ ਪੜ੍ਹੋ- ਬਰਗਾੜੀ ਕਾਂਡ 'ਚ ਆਈਜੀ ਉਮਰਾਨੰਗਲ ਤੋਂ ਪੁੱਛਗਿੱਛ ਵੀਡੀਓ ਦੇਖੋ-