ਪੰਜਾਬ ਵਿੱਚ ਆਨਲਾਈਨ ਲਾਟਰੀਆਂ ਦੇ ਨਾਮ 'ਤੇ ਗ਼ੈਰ ਕਾਨੂੰਨੀ ਧੰਦਾ ਚੱਲ ਰਿਹਾ ਹੈ। ਸਰਕਾਰ ਨੂੰ ਜਦੋਂ 100 ਕਰੋੜ ਰੁਪਏ ਦੇ ਮਾਲੀਆ ਦਾ ਨੁਕਸਾਨ ਹੋਣ ਬਾਰੇ ਪਤਾ ਚੱਲਿਆਂ ਤਾ ਸਰਕਾਰ ਹਰਕਤ ਵਿੱਚ ਆਈ ਹੈ। ਮਾਲੀਆ ਵਧਾਉਣ ਲਈ ਉਪਰਾਲੇ ਕਰ ਰਹੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਆਨਲਾਈਨ ਲਾਟਰੀਆਂ 'ਤੇ ਸ਼ਿਕੰਜਾ ਕੱਸਣ ਦਾ ਫੈਸਲਾ ਕੀਤਾ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਤੋਂ ਬਾਅਦ ਗੈਰ-ਕਾਨੂੰਨੀ ਆਨਲਾਈਨ ਲਾਟਰੀ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਹੈ। ਪੁਲਿਸ ਦੇ ਨਾਲ-ਨਾਲ ਹੁਣ ਸਾਈਬਰ ਕ੍ਰਾਈਮ ਨੂੰ ਆਨਲਾਈਨ ਲਾਟਰੀ ਦੇ ਨਾਂ 'ਤੇ ਧੋਖਾਧੜੀ ਕਰਨ ਵਾਲੇ ਲੋਕਾਂ 'ਤੇ ਸ਼ਿਕੰਜਾ ਕੱਸਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।


ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਸਾਈਬਰ ਕਰਾਈਮ ਵਿੰਗ ਨੂੰ ਸਹਿਯੋਗ ਦੇਣਗੇ। ਗੈਰ-ਕਾਨੂੰਨੀ ਆਨਲਾਈਨ ਲਾਟਰੀਆਂ ਕਾਰਨ ਪੰਜਾਬ ਹਰ ਸਾਲ 100 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਗੁਆ ਰਿਹਾ ਹੈ। 


ਸਰਕਾਰ ਦਾ ਮੰਨਣਾ ਹੈ ਕਿ ਜੇਕਰ ਗੈਰ-ਕਾਨੂੰਨੀ ਲਾਟਰੀਆਂ 'ਤੇ ਰੋਕ ਲਗਾਈ ਜਾਂਦੀ ਹੈ ਤਾਂ ਖਜ਼ਾਨਾ ਵਧੇਗਾ। ਸਾਈਬਰ ਕ੍ਰਾਈਮ ਵਿੰਗ ਪਹਿਲਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਨਵਾਂਸ਼ਹਿਰ, ਸੰਗਰੂਰ ਅਤੇ ਬਠਿੰਡਾ 'ਤੇ ਫੋਕਸ ਕਰੇਗਾ ਪਰ ਬਾਅਦ 'ਚ ਸਾਰੇ ਜ਼ਿਲਿਆਂ ਨੂੰ ਜਾਂਚ ਦੇ ਘੇਰੇ 'ਚ ਲਿਆਂਦਾ ਜਾਵੇਗਾ।


ਆਬਕਾਰੀ ਤੇ ਕਰ ਵਿਭਾਗ ਨੂੰ ਪਿਛਲੇ ਲੰਮੇ ਸਮੇਂ ਤੋਂ ਕਰੋੜਾਂ ਰੁਪਏ ਦੀ ਟੈਕਸ ਚੋਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਸੂਬਾ ਪੁਲਸ ਨੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਆਨਲਾਈਨ ਲਾਟਰੀ ਕਾਰੋਬਾਰੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਜ਼ਿਆਦਾ ਫਾਇਦਾ ਨਹੀਂ ਹੋਇਆ। 


ਕੁਝ ਦਿਨਾਂ ਦੇ ਬ੍ਰੇਕ ਤੋਂ ਬਾਅਦ, ਲਾਟਰੀਆਂ ਦੁਬਾਰਾ ਵਿਕਣੀਆਂ ਸ਼ੁਰੂ ਹੋ ਜਾਂਦੀਆਂ ਹਨ। ਪੰਜਾਬ ਸਰਕਾਰ ਨੇ ਹੁਣ ਆਨਲਾਈਨ ਲਾਟਰੀ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial