ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅੱਜ ਗੈਰਕਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਦਾ ਮਾਮਲਾ ਵਿਚਾਰਿਆ ਗਿਆ। ਸਰਕਾਰ ਨੇ ਪੰਜਾਬ ਦੀਆਂ ਗੈਰਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਦੇ ਮਾਮਲਾ ਸਬੰਧੀ ਸਬ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਨੂੰ ਮਹੀਨੇ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਪੰਜਾਬ ਵਿੱਚ ਤਕਰੀਬਨ 7000 ਗੈਰ ਕਾਨੂੰਨੀ ਕਲੋਨੀਆਂ ਨੇ ਜਿਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 7 ਜਨਵਰੀ ਨੂੰ ਮਾਨਸਾ ਵਿੱਚ ਕਿਸਾਨ ਕਰਜ਼ਾ ਮਾਫੀ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਕੀਮ ਨਾਲ ਪੰਜਾਬ ਦੇ ਢਾਈ ਲੱਖ ਕਿਸਾਨਾਂ ਨੂੰ ਫਾਇਦਾ ਮਿਲੇਗਾ।