ਪੜਚੋਲ ਕਰੋ

Punjab 'ਚ ਅੰਨ੍ਹੇ ਵਾਹ ਚੱਲ ਰਹੇ ਗ਼ੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਰਿਪੋਰਟ 'ਚ ਹੋਇਆ ਖੁਲਾਸਾ, 25 ਸੈਂਟਰਾਂ 'ਤੇ ਹੋਈ FIR 

Illegal immigration centers -  ਇਸ ਜਾਂਚ 'ਚ 271 ਸੰਸਥਾਵਾਂ ਗੈਰ-ਕਾਨੂੰਨੀ ਪਾਈਆਂ ਗਈਆਂ ਹਨ, ਜਿਨ੍ਹਾਂ 'ਚੋਂ 25 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਪਰਵਾਸੀ 

Chandigarh : ਪੰਜਾਬ ਵਿੱਚ ਗ਼ੈਰ ਕਾਨੂੰਨੀ ਤੌਰ 'ਤੇ ਕਿਵੇਂ ਚੱਲ ਰਹੀਆਂ ਹਨ ਇਮੀਗ੍ਰੇਸ਼ਨ ਕੰਪਨੀਆਂ ਇਸ ਦਾ ਖੁਲਾਸਾ ਹੋ ਗਿਆ ਹੈ। ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੁਣ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ। ਦਰਅਸਲ ਕੈਨੇਡਾ ‘ਚ 750 ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਬਾਅਦ ਸਰਕਾਰ ਨੇ ਪੰਜਾਬ ‘ਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਇਮੀਗ੍ਰੇਸ਼ਨ ਕੰਪਨੀਆਂ, ਟਰੈਵਲ ਏਜੰਟ ਸੰਸਥਾਵਾਂ ਅਤੇ ਆਈਲੈਟਸ ਕੋਚਿੰਗ ਸੈਂਟਰਾਂ ‘ਤੇ ਸ਼ਿਕੰਜਾ ਕੱਸਿਆ ਹੈ। 

750 ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਬਾਅਦ ਪੰਜਾਬ ਸਰਕਾਰ ਨੇ ਜਿਲ੍ਹਾ ਪੱਧਰ 'ਤੇ ਸੂਬੇ ਅੰਦਰ ਚੱਲ ਰਹੇ ਗੈਰ ਕਾਨੂੰਨੀ ਇਮੇਗ੍ਰੇਸ਼ਨ ਸੈਂਟਰਾਂ ਦੀ ਚੈਕਿੰਗ ਕੀਤੀ ਸੀ। ਇਸ ਜਾਂਚ 'ਚ 271 ਸੰਸਥਾਵਾਂ ਗੈਰ-ਕਾਨੂੰਨੀ ਪਾਈਆਂ ਗਈਆਂ ਹਨ, ਜਿਨ੍ਹਾਂ 'ਚੋਂ 25 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਪਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਹੈ।

 ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ 10 ਸਤੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ, ਜੋ ਵੀ ਅਦਾਰੇ, ਏਜੰਸੀਆਂ ਕਾਨੂੰਨ ਅਤੇ ਨਿਰਧਾਰਤ ਸ਼ਰਤਾਂ ਤਹਿਤ ਸਹੀ ਢੰਗ ਨਾਲ ਕੰਮ ਕਰਨ ਲਈ ਤਿਆਰ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਕੁਝ ਸਮਾਂ ਪਹਿਲਾਂ ਕੈਨੇਡਾ ਵਿੱਚ ਪੜ੍ਹਾਈ ਲਈ ਗਏ 750 ਦੇ ਕਰੀਬ ਵਿਦਿਆਰਥੀ ਭਾਰਤ ਵਿੱਚ ਟਰੈਵਲ ਏਜੰਟਾਂ ਵੱਲੋਂ ਠੱਗੇ ਜਾਣ ਦਾ ਪਤਾ ਲੱਗਣ ਤੋਂ ਬਾਅਦ ਪ੍ਰੇਸ਼ਾਨੀ ਵਿੱਚ ਘਿਰ ਗਏ ਸਨ। ਇਸ ਤੋਂ ਸਬਕ ਲੈਂਦਿਆਂ ਸੂਬਾ ਸਰਕਾਰ ਨੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਚੈਕਿੰਗ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਇਸ ਕੰਮ ਦੀ ਕਮਾਨ ਜ਼ਿਲ੍ਹਾ ਪੱਧਰ ’ਤੇ ਡੀਸੀ ਨੂੰ ਸੌਂਪੀ ਗਈ ਸੀ। ਇਸ ਦੌਰਾਨ ਸੰਸਥਾਵਾਂ ਅਤੇ ਕੰਪਨੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।

ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਚੁੱਕੀ ਹੈ। ਇਸ ਚੈਕਿੰਗ ਦੌਰਾਨ 271 ਅਦਾਰੇ ਗੈਰ-ਕਾਨੂੰਨੀ ਪਾਏ ਗਏ। ਐਨ.ਆਰ.ਆਈਜ਼ ਦੀ ਮੀਟਿੰਗ ਦੌਰਾਨ ਪ੍ਰਾਪਤ ਹੋਈਆਂ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ 21 ਕੇਸ ਕਾਰਵਾਈ ਅਧੀਨ ਹਨ। ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਸਮੇਤ ਕਈ ਅਧਿਕਾਰੀ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget