ਪੜਚੋਲ ਕਰੋ

ਭਾਰਤੀਆਂ ਨੂੰ ਨਹੀਂ ਰੋਕ ਸਕੇ ਡੋਨਾਲਡ ਦੇ ਸਖ਼ਤ ਕਾਨੂੰਨ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ

ਡੋਨਾਲਡ ਟਰੰਪ ਦੀ ਸਰਕਾਰ ਨੇ ਬੇਸ਼ੱਕ ਪਰਵਾਸੀਆਂ ਲਈ ਕਾਨੂੰਨ ਸਖਤ ਕਰ ਦਿੱਤੇ ਹਨ ਪਰ ਅਜੇ ਵੀ ਭਾਰਤੀ ਗੈਰ ਕਾਨੂੰਨੀ ਤੌਰ 'ਤੇ ਅਮਰੀਕਾ ਦੀ ਹੱਦ ਟੱਪਣ ਤੋਂ ਨਹੀਂ ਡਰ ਰਹੇ। ਉਂਝ ਹੋਰ ਮੁਲਕਾਂ ਦੇ ਲੋਕ ਵੀ ਗੈਰ ਕਾਨੂੰਨੀ ਤਰਕਿਆਂ ਨਾਲ ਅਮਰੀਕਾ ਜਾ ਰਹੇ ਹਨ ਪਰ ਸਭ ਤੋਂ ਵੱਧ ਰਿਸਕ ਭਾਰਤੀ ਹੀ ਲੈ ਰਹੇ ਹਨ।

ਚੰਡੀਗੜ੍ਹ: ਡੋਨਾਲਡ ਟਰੰਪ ਦੀ ਸਰਕਾਰ ਨੇ ਬੇਸ਼ੱਕ ਪਰਵਾਸੀਆਂ ਲਈ ਕਾਨੂੰਨ ਸਖਤ ਕਰ ਦਿੱਤੇ ਹਨ ਪਰ ਅਜੇ ਵੀ ਭਾਰਤੀ ਗੈਰ ਕਾਨੂੰਨੀ ਤੌਰ 'ਤੇ ਅਮਰੀਕਾ ਦੀ ਹੱਦ ਟੱਪਣ ਤੋਂ ਨਹੀਂ ਡਰ ਰਹੇ। ਉਂਝ ਹੋਰ ਮੁਲਕਾਂ ਦੇ ਲੋਕ ਵੀ ਗੈਰ ਕਾਨੂੰਨੀ ਤਰਕਿਆਂ ਨਾਲ ਅਮਰੀਕਾ ਜਾ ਰਹੇ ਹਨ ਪਰ ਸਭ ਤੋਂ ਵੱਧ ਰਿਸਕ ਭਾਰਤੀ ਹੀ ਲੈ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਸਾਲ 2019 ਵਿੱਚ ਭਾਰਤੀ ਮੂਲ ਦੇ 8447 ਵਿਅਕਤੀਆਂ ਨੂੰ ਇਮੀਗ੍ਰੇਸ਼ਨ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਅੰਕੜਾ ਦੱਸਦਾ ਹੈ ਕਿ ਅਜੇ ਵੀ ਵੱਡੀ ਗਿਣਤੀ ਭਾਰਤੀ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾ ਰਹੇ ਹਨ ਕਿਉਂਕ ਜ਼ਿਆਦਾਤਰ ਲੋਕ ਘੁਸਪੈਠ ਕਰਨ ਵਿੱਚ ਸਫਲ ਰਹਿੰਦੇ ਹਨ ਤੇ ਕੁਝ ਕੂ ਹੀ ਫੜੇ ਜਾਂਦੇ ਹਨ। ਇਸ ਬਾਰੇ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ। ਇਸ ਲਈ ਸਾਲ 2019 ਵਿੱਚ ਭਾਰਤੀ ਮੂਲ ਦੇ 8447 ਵਿਅਕਤੀਆਂ ਨੂੰ ਇਮੀਗ੍ਰੇਸ਼ਨ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪੰਜਾਬੀਆਂ ਦੀ ਗਿਣਤੀ ਵੱਧ ਹੈ। ਇਹ ਅੰਕੜਾ ਵਿੱਤੀ ਸਾਲ 2014 ਤੋਂ ਲੈ ਕੇ ਵਿੱਤੀ ਸਾਲ 2019 ਤੱਕ ਦਾ ਸਭ ਤੋਂ ਵੱਧ ਅੰਕੜਾ ਹੈ। ਗ਼ੈਰਕਾਨੂੰਨੀ ਤੌਰ ’ਤੇ ਅਮਰੀਕਾ ਵਿੱਚ ਦਾਖ਼ਲ ਹੋਏ ਇਨ੍ਹਾਂ ਭਾਰਤੀਆਂ ਨੂੰ ਅਮਰੀਕਾ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਪੰਜਾਬ ਇਸ ਵੇਲੇ ਗ਼ੈਰਕਨੂੰਨੀ ਮਨੁੱਖੀ ਤਸਕਰੀ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਕਰੋੜਾਂ ਰੁਪਏ ਦਾ ਗ਼ੈਰਕਾਨੂੰਨੀ ਧੰਦਾ ਚੱਲ ਰਿਹਾ ਹੈ। ਚਾਹਲ ਨੇ ਦੱਸਿਆ ਕਿ ਅਮਰੀਕਾ ਦੇ ਇਮੀਗ੍ਰੇਸ਼ਨ ਤੇ ਕਸਟਮ ਐਨਫੋਰਸਮੈਂਟ ਵਿਭਾਗ (ਆਈਸੀਈ) ਪਾਸੋਂ ਸੂਚਨਾ ਦੇ ਅਧਿਕਾਰ ਤਹਿਤ ਹਾਸਲ ਕੀਤੀ ਗਈ ਜਾਣਕਾਰੀ ਅਨੁਸਾਰ ਵਿੱਤੀ ਸਾਲ 2019 ਦੌਰਾਨ ਇਨ੍ਹਾਂ ਭਾਰਤੀ ਮੂਲ ਦੇ ਜੇਲ੍ਹਾਂ ਵਿੱਚ ਨਜ਼ਰਬੰਦ ਕੀਤੇ ਗਏ ਲੋਕਾਂ ਵਿੱਚੋਂ 1616 ਭਾਰਤੀ ਮੂਲ ਦੇ ਵਿਅਕਤੀਆਂ ਨੂੰ ਅਮਰੀਕਾ ਵਿੱਚੋਂ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਨ੍ਹਾਂ ਵਿੱਚ ਭਾਰਤੀ ਮੂਲ ਦੀਆਂ 76 ਔਰਤਾਂ ਸ਼ਾਮਲ ਸਨ। ਵਿੱਤੀ ਸਾਲ 2014 ਦੌਰਾਨ ਭਾਰਤੀ ਮੂਲ ਦੇ ਜਿਹੜੇ ਕੁੱਲ 2306 ਲੋਕਾਂ ਨੂੰ ਇਮੀਗ੍ਰੇਸ਼ਨ ਤੇ ਕਸਟਮ ਐਨਫੋਰਸਮੈਂਟ ਵਿਭਾਗ ਨੇ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਸੀ, ਉਨ੍ਹਾਂ ਵਿੱਚ ਭਾਰਤੀ ਮੂਲ ਦੀਆਂ 146 ਔਰਤਾਂ ਸ਼ਾਮਲ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget