ਪੜਚੋਲ ਕਰੋ
Advertisement
ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ
ਪੰਜਾਬ ਵਿੱਚ 5600 ਕਰੋੜ ਰੁਪਏ ਦੇ ਨਾਜਾਇਜ਼ ਸ਼ਰਾਬ ਘੁਟਾਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਬੇਸ਼ੱਕ ਸਰਕਾਰੀ ਪੱਧਰ 'ਤੇ ਇਸ ਘੁਟਾਲੇ ਬਾਰੇ ਕੋਈ ਤੱਥ ਸਾਹਮਣੇ ਨਹੀਂ ਆਏ ਪਰ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰ ਰਹੀਆਂ ਹਨ।
ਚੰਡੀਗੜ੍ਹ: ਪੰਜਾਬ ਵਿੱਚ 5600 ਕਰੋੜ ਰੁਪਏ ਦੇ ਨਾਜਾਇਜ਼ ਸ਼ਰਾਬ ਘੁਟਾਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਬੇਸ਼ੱਕ ਸਰਕਾਰੀ ਪੱਧਰ 'ਤੇ ਇਸ ਘੁਟਾਲੇ ਬਾਰੇ ਕੋਈ ਤੱਥ ਸਾਹਮਣੇ ਨਹੀਂ ਆਏ ਪਰ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਤਾਂ 5600 ਕਰੋੜ ਰੁਪਏ ਦੇ ਨਾਜਾਇਜ਼ ਸ਼ਰਾਬ ਘੁਟਾਲੇ ਦੇ ਇਲਜ਼ਾਮ ਲਾਉਂਦਿਆਂ ਇਸ ਮਾਮਲੇ ਵਿੱਚ ਚਾਰ ਕਾਂਗਰਸੀ ਵਿਧਾਇਕਾਂ ਨੂੰ ਵੀ ਘੜੀਸ ਲਿਆ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਇਸ ਮਾਮਲੇ ਵਿੱਚ ਵਿੱਚ ਕਾਂਗਰਸੀ ਵਿਧਾਇਕਾਂ ਤੇ ਕੁਝ ਹੋਰ ਰਸੂਖਵਾਨਾਂ ਦੀ ਸ਼ਮੂਲੀਅਤ ਹੈ। ਇਸ ਲਈ ਉਨ੍ਹਾਂ ਖ਼ਿਲਾਫ ਕਾਰਵਾਈ ਕੀਤੀ ਜਾਵੇ।
ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਇਸ ਘੁਟਾਲੇ ਲਈ ਜ਼ਿੰਮੇਵਾਰ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਤੇ ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ ਕਾਰਵਾਈ ਕਰਨ ਦੀ ਬਜਾਏ ਥਾਣਾ ਮੁਖੀਆਂ ਨੂੰ ਨਿਸ਼ਾਨਾ ਬਣਾ ਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਪਾਰਟੀ ਦੇ ਸਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਰੋਸ ਪ੍ਰਗਟਾਉਣ ਮਗਰੋਂ ਮੁੱਖ ਮੰਤਰੀ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ ਬੜੀ ਦੇਰੀ ਨਾਲ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ ਪਰ ਇਸ ਮਾਮਲੇ ਵਿੱਚ ਘਨੌਰ, ਰਾਜਪੁਰਾ, ਖੰਨਾ ਤੇ ਬਲਾਚੌਰ ਦੇ ਕਾਂਗਰਸੀ ਵਿਧਾਇਕਾਂ ਖ਼ਿਲਾਫ ਕਾਰਵਾਈ ਕਰਨ ਦੀ ਬਜਾਏ ਹੇਠਲੀ ਪੱਧਰ ਦੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਕੇ 2000 ਕਰੋੜ ਰੁਪਏ ਦੇ ਨਕਲੀ ਸ਼ਰਾਬ ਦੇ ਘੁਟਾਲੇ ਤੇ ਸਰਕਾਰੀ ਖਜ਼ਾਨੇ ਨੂੰ ਆਬਕਾਰੀ ਆਮਦਨ ਵਿੱਚ ਪਏ 3600 ਕਰੋੜ ਰੁਪਏ ਦੇ ਘਾਟੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਵਿੱਚ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਚਲਾਈਆਂ ਜਾ ਰਹੀਆਂ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਤੇ ਠੇਕਿਆਂ ਦੀ ਜਾਂਚ ਲਈ ਵਿਧਾਨ ਸਭਾ ਕਮੇਟੀ ਬਣਾਈ ਜਾਵੇ ਤੇ ਸਰਕਾਰੀ ਖਜ਼ਾਨੇ ਨੂੰ ਮੋਟਾ ਚੂਨਾ ਲਾਉਣ ਵਾਲੇ ਸਾਰੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਕੇਸ ਦਰਜ ਕੀਤਾ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement