ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ 29 ਹੋਰ ਲੋਕਾਂ ਖਿਲਾਫ ਲੁਧਿਆਣਾ ਵਿੱਚ ਗੈਰ ਕਾਨੂੰਨੀ ਮਾਈਨਿੰਗ ਦਾ ਪਰਦਾਫਾਸ਼ ਕਰਨ ਲਈ ਐਫਆਈਆਰ ਦਰਜ ਕਰਨ ਵਾਲੇ ਪੁਲਿਸ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਦਰਅਸਲ, ਜਸਟਿਸ ਮਹਿਤਾਬ ਸਿੰਘ ਗਿੱਲ ਦੀ ਕਮਿਸ਼ਨ ਨੇ ਆਪਣੀ 43ਵੀਂ ਰਿਪੋਰਟ 'ਚ ਪੂਰੇ ਮਾਮਲੇ ਨੂੰ ਝੂਠਾ ਐਲਾਨ ਦਿੱਤਾ ਹੈ।
ਜਸਟਿਸ ਗਿੱਲ ਤੇ ਬੀਐਸ ਮਹਿੰਦੀਰੱਤਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਗਈ ਰਿਪੋਰਟ 'ਚ ਮਾਈਨਿੰਗ ਵਿਭਾਗ ਦੇ ਜਨਰਲ ਮੈਨੇਜਰ ਤੇ ਉਸ ਵੇਲੇ ਮੌਜੂਦਾ ਦੋ ਥਾਣਾ ਇੰਚਾਰਜਾਂ ਸਮੇਤ ਦੋ ਹੋਰ ਅਧਿਕਾਰੀਆਂ ਖ਼ਿਲਾਫ਼ ਜਾਂਚ ਦੀ ਸਿਫਾਰਸ਼ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਐਪ੍ਰਲ 2015 'ਚ ਲੁਧਿਆਣਾ ਦੇ ਚੁਹੜਵਾਲ ਪਿੰਡ 'ਚ ਬੈਂਸ ਨੇ ਆਪਣੇ ਸਮਰਥਕਾਂ ਨਾਲ ਪਹੁੰਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ। ਇਸ ਤੋਂ ਬਾਅਦ ਬੈਂਸ ਅਤੇ ਉਸ ਦੇ ਸਮਰਥਕਾਂ ਖਿਲਾਫ ਮਾਈਨਿੰਗ ਐਕਟ ਤੇ ਹੋਰ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।