ਪੜਚੋਲ ਕਰੋ

ਗ਼ੈਰਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸਰਕਾਰ ਦੀ ਸਖ਼ਤੀ

ਪੰਜਾਬ ਸਰਕਾਰ ਨੇ ਗੈਰਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਖਣਨ ਵਿਭਾਗ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ‘ਤੇ ਪਿਛਲੇ 3 ਮਹੀਨਿਆਂ ਵਿੱਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਤੇ 27 ਜੇਸੀਬੀ ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੈਰਕਾਨੂੰਨੀ ਮਾਈਨਿੰਗ ਵਾਲਿਆਂ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਖਣਨ ਵਿਭਾਗ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ‘ਤੇ ਪਿਛਲੇ 3 ਮਹੀਨਿਆਂ ਵਿੱਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਤੇ 27 ਜੇਸੀਬੀ ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ। ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੋ ਵਿਅਕਤੀ ਵੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਖਣਨ ਕਰਦਾ ਫੜ੍ਹਿਆ ਜਾਂਦਾ ਹੈ, ਉਸ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਮਸ਼ੀਨਰੀ ਜ਼ਬਤ ਕੀਤੀ ਜਾ ਰਹੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਈ, ਜੂਨ ਤੇ ਜੁਲਾਈ ਮਹੀਨਿਆਂ ਵਿੱਚ ਗੈਰ ਕਾਨੂੰਨੀ ਖਣਨ ਦੇ ਕੁੱਲ 201 ਮਾਮਲੇ ਦਰਜ ਕਰਵਾਏ ਗਏ ਜਿਨ੍ਹਾਂ ਵਿਚੋਂ ਮੁੱਖ ਰੂਪ ‘ਚ ਲੁਧਿਆਣਾ ਜ਼ਿਲ੍ਹੇ ਵਿੱਚ 37, ਹੁਸ਼ਿਆਰਪੁਰ ਵਿੱਚ 29, ਐਸਬੀਐਸ ਨਗਰ ਵਿੱਚ 37 ਤੇ ਰੋਪੜ ਵਿੱਚ 25 ਮਾਮਲੇ ਦਰਜ ਕਰਵਾਏ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ 22 ਟਰੈਕਟਰ-ਟਰਾਲੀਆਂ, 6 ਟਿੱਪਰ ਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਜਦਕਿ ਐਸਬੀਐਸ ਨਗਰ ਵਿੱਚ 29 ਟਰੈਕਟਰ-ਟਰਾਲੀਆਂ, 40 ਟਿੱਪਰ ਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 30 ਟਰੈਕਟਰ-ਟਰਾਲੀਆਂ, 7 ਟਿੱਪਰ/ਟਰੱਕ ਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 3 ਮਹੀਨਿਆਂ ਵਿਚ ਗੈਰ ਕਾਨੂੰਨੀ ਮਾਈਨਿੰਗ ਵਾਲੇ ਕੁੱਲ 189 ਵਿਅਕਤੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤੇ ਇਹ ਅੱਗੋਂ ਵੀ ਜਾਰੀ ਰਹੇਗੀ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget