Illegal mining in punjab: ਮੰਤਰੀ ਦੇ ਪਿੰਡ 'ਚ ਨਾਜਾਇਜ਼ ਮਾਈਨਿੰਗ? ਮਜੀਠੀਆ ਨੇ ਵੀਡੀਓ ਸ਼ੇਅਰ ਕਰਕੇ ਲਾਏ ਗੰਭੀਰ ਇਲਜ਼ਾਮ
Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਖਾਸਮਖਾਸ ਮੰਤਰੀ ਹਰਜੋਤ ਬੈਂਸ ਦੇ ਹਲਕੇ ਦੇ ਪਿੰਡ ਖੇੜਾ ਕਮਲੋਟ ਵਿੱਚ ਹੋ ਰਹੀ ਨਾਜਾਇਜ਼ ਮਾਇਨਿੰਗ ਦੀ ਵੀਡੀਓ....ਹੁਣ ਤਾਂ ਸਪਸ਼ਟ ਹੈ ਕਿ ਆਪ ਦੇ ਮੰਤਰੀ ਤੇ ਵਿਧਾਇਕ ਨਜਾਇਜ਼ ਮਾਇਨਿੰਗ ਦੀ ਆਪ ਅਗਵਾਈ ਕਰ ਰਹੇ ਹਨ
Illegal mining in punjab: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਲਗਾਤਰ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੇ ਹਨ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਹੈ ਕਿ ਇਹ ਮਾਈਨਿੰਗ ਪੰਜਾਬ ਦੇ ਮੰਤਰੀ ਹਰਜੋਤ ਬੈਂਸ ਦੇ ਹਲਕੇ ਦੇ ਪਿੰਡ ਖੇੜਾ ਕਮਲੋਟ ਵਿੱਚ ਹੋ ਰਹੀ ਹੈ। ਬੇਸ਼ੱਕ ਇਸ ਵੀਡੀਓ ਦੀ ਪੁਸ਼ਟੀ ਨਹੀਂ ਹੋਈ ਪਰ ਨਜ਼ਰ ਆ ਰਿਹਾ ਹੈ ਕਿ ਕੁਝ ਲੋਕ ਮਾਈਨਿੰਗ ਕਰ ਰਹੇ ਹਨ।
ਬਿਕਰਮ ਮਜੀਠੀਆ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਖਾਸਮਖਾਸ ਮੰਤਰੀ ਹਰਜੋਤ ਬੈਂਸ ਦੇ ਹਲਕੇ ਦੇ ਪਿੰਡ ਖੇੜਾ ਕਮਲੋਟ ਵਿੱਚ ਹੋ ਰਹੀ ਨਾਜਾਇਜ਼ ਮਾਇਨਿੰਗ ਦੀ ਵੀਡੀਓ....ਹੁਣ ਤਾਂ ਸਪਸ਼ਟ ਹੈ ਕਿ ਆਪ ਦੇ ਮੰਤਰੀ ਤੇ ਵਿਧਾਇਕ ਨਜਾਇਜ਼ ਮਾਇਨਿੰਗ ਦੀ ਆਪ ਅਗਵਾਈ ਕਰ ਰਹੇ ਹਨ.....ਸ਼ਰਮ ਕਰੋ ਭਗਵੰਤ ਮਾਨ, ਸ਼ਰਮ ਕਰੋ...
ਦੱਸ ਦਈਏ ਕਿ ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਮਜੀਠੀਆ ਨੇ ਇੱਕ ਵਾਰ ਫਿਰ ਰਾਜਪਾਲ ਤੋਂ ਸਰਹੱਦੀ ਖੇਤਰ ਵਿੱਚ ਚੱਲ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ ਤੇ ਤਰਨ ਤਾਰਨ ਦੇ ਵਿਧਾਇਕ ਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਪਿੰਡ ਵਾਲਿਆਂ ਦੀ ਗੱਲ ਸੁਣਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਉਸ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਗੈਰ ਕਾਨੂੰਨੀ ਮਾਇਨਿੰਗ ਖਿਲਾਫ ਬਿਆਨ ਦਿੱਤੇ ਸਨ।
ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮਜੀਠੀਆ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਅੰਮ੍ਰਿਤਸਰ ਦੇ ਦੌਰੇ ਵੇਲੇ ਹਾਲਾਤ ਦਾ ਜਾਇਜ਼ਾ ਲੈਣ ਤੇ ਉਨ੍ਹਾਂ ਪਿੰਡ ਵਾਲਿਆਂ ਦੀ ਗੱਲ ਸੁਣਨ ਜੋ ਆਪ ਵਿਧਾਇਕ ਦੀ ਗੈਰਕਾਨੂੰਨੀ ਮਾਇਨਿੰਗ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹਨ ਤੇ ਇਸ ਬਾਰੇ ਸਾਰਾ ਕੁਝ ਦੱਸਣ ਲਈ ਤਿਆਰ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।