Punjab News: ਖੰਨਾ 'ਚ ਢਾਹੀ ਤਸਕਰ ਦੀ ਗ਼ੈਰ-ਕਾਨੂੰਨੀ ਜਾਇਦਾਦ, ਪਰਿਵਾਰ ਦਾ ਦਾਅਵਾ, ਮੁੰਡੇ ਨੂੰ ਪਹਿਲਾਂ ਹੀ ਕੱਢਿਆ ਘਰੋਂ ਬਾਹਰ, ਬਜ਼ੁਰਗਾਂ ਨੇ ਬਣਾਈ ਇਹ ਜਾਦਿਦਾਦ
ਟੰਡਨ ਦੇ ਪਰਿਵਾਰ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਾਇਦਾਦ ਉਨ੍ਹਾਂ ਦੇ ਬਜ਼ੁਰਗਾਂ ਨੇ ਬਣਾਈ ਹੈ ਤੇ ਮੁਨੀਸ਼ ਦਾ ਇਸ ਵਿੱਚ ਕੋਈ ਯੋਗਦਾਨ ਨਹੀਂ ਹੈ। ਪਰਿਵਾਰ ਦਾ ਦਾਅਵਾ ਹੈ ਕਿ ਜਦੋਂ ਮੁਨੀਸ਼ ਨੇ ਗ਼ਲਤ ਕੰਮ ਕਰਨਾ ਸ਼ੁਰੂ ਕੀਤਾ ਤਾਂ ਉਸਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ।
Punjab News: ਖੰਨਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕੀਤੀ ਗਈ। ਨਗਰ ਕੌਂਸਲ ਤੇ ਪੁਲਿਸ ਨੇ ਪਾਇਲ ਵਿੱਚ ਨਸ਼ਾ ਤਸਕਰ ਮੁਨੀਸ਼ ਟੰਡਨ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਨਗਰ ਕੌਂਸਲ ਨੇ ਪਹਿਲਾਂ ਗੈਰ-ਕਾਨੂੰਨੀ ਉਸਾਰੀ ਲਈ ਨੋਟਿਸ ਜਾਰੀ ਕੀਤਾ ਸੀ। SSP ਡਾ: ਜੋਤੀ ਯਾਦਵ ਬੈਂਸ ਦੇ ਅਨੁਸਾਰ, ਮੁਨੀਸ਼ ਟੰਡਨ 2017 ਤੋਂ ਨਸ਼ਾ ਤਸਕਰੀ ਵਿੱਚ ਸਰਗਰਮ ਹੈ। ਉਸ ਵਿਰੁੱਧ ਪਾਇਲ ਵਿੱਚ ਚਾਰ, ਲੁਧਿਆਣਾ ਵਿੱਚ 1 ਅਤੇ ਦੋਰਾਹਾ ਵਿੱਚ 1 ਕੇਸ ਦਰਜ ਹਨ। ਉਹ ਇਸ ਵੇਲੇ 4 ਮਾਰਚ, 2025 ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹੈ।
ਹਾਲਾਂਕਿ, ਟੰਡਨ ਦੇ ਪਰਿਵਾਰ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਾਇਦਾਦ ਉਨ੍ਹਾਂ ਦੇ ਬਜ਼ੁਰਗਾਂ ਨੇ ਬਣਾਈ ਹੈ ਤੇ ਮੁਨੀਸ਼ ਦਾ ਇਸ ਵਿੱਚ ਕੋਈ ਯੋਗਦਾਨ ਨਹੀਂ ਹੈ। ਪਰਿਵਾਰ ਦਾ ਦਾਅਵਾ ਹੈ ਕਿ ਜਦੋਂ ਮੁਨੀਸ਼ ਨੇ ਗ਼ਲਤ ਕੰਮ ਕਰਨਾ ਸ਼ੁਰੂ ਕੀਤਾ ਤਾਂ ਉਸਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ।
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਖੰਨਾ ਵਿਖੇ ਜਾਰੀ ਬੁਲਡੋਜ਼ਰ ਐਕਸ਼ਨ https://t.co/a0Ya8bZer7
— AAP Punjab (@AAPPunjab) March 19, 2025
ਇਸ ਤੋਂ ਪਹਿਲਾਂ ਖੰਨਾ ਦੇ ਮੀਟ ਬਾਜ਼ਾਰ ਵਿੱਚ ਵੀ ਅਜਿਹੀ ਹੀ ਕਾਰਵਾਈ ਕੀਤੀ ਗਈ ਸੀ। ਉੱਥੇ ਕਈ ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ ਗਏ। ਕਾਰਵਾਈ ਤੋਂ ਬਾਅਦ, ਇਨ੍ਹਾਂ ਲੋਕਾਂ ਨੇ ਨਸ਼ੇ ਨਾ ਵੇਚਣ ਦਾ ਵਾਅਦਾ ਕੀਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















