ਅੰਮ੍ਰਿਤਸਰ: ਸੂਬੇ ਵਿੱਚੋਂ ਕਮਾਈ ਲਈ ਵਿਦੇਸ਼ਾਂ ‘ਚ ਜਾਣ ਦਾ ਸਿਲਸਿਲਾ ਕਾਫੀ ਪੁਰਾਣਾ ਹੈ। ਲੋਕ ਵੱਡਾ ਕਰਜ਼ ਲੈ ਕੇ ਕਿਸੇ ਵੀ ਤਰੀਕੇ ਬਾਹਰ ਜਾਣ ਲਈ ਤਿਆਰ ਹੁੰਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਕਵਾਇਦ ‘ਚ ਅਮਰੀਕਾ ਤੋਂ ਕਈ ਵਾਰ ਡਿਪੋਰਟ ਕਰਦਾ ਰਹਿੰਦਾ ਹੈ।


ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਣ ਦੀ ਮੁਹਿੰਮ ਤਹਿਤ ਪੰਜਾਬ ਤੇ ਹਰਿਆਣਾ ਨਾਲ ਸਬੰਧਤ 106 ਜਣਿਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਇਹ ਕਈ ਸਾਲਾਂ ਤੋਂ ਗ਼ੈਰਕਾਨੂੰਨੀ ਢੰਗ ਨਾਲ ਉੱਥੇ ਰਹਿ ਰਹੇ ਸੀ। ਡਿਪੋਰਟ ਕੀਤੇ ਗਏ 106 ਭਾਰਤੀਆਂ ਵਿੱਚ 59 ਜਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਦੋਆਬੇ ਨਾਲ ਸਬੰਧਤ 43 ਜਣੇ ਡਿਪੋਰਟ ਕੀਤੇ ਗਏ ਹਨ। ਇਨ੍ਹਾਂ ਨੂੰ ਲੈ ਕੇ ਇਕ ਉਡਾਣ ਮੰਗਲਵਾਰ ਰਾਤ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਉਤਰੀ ਹੈ।

ਡਿਪੋਰਟ ਹੋ ਕੇ ਆਉਣ ਵਾਲਿਆਂ ਵਿੱਚ 8 ਜਲੰਧਰ ਦੇ, 15 ਹੁਸ਼ਿਆਰਪੁਰ ਦੇ ਤੇ 11 ਜਣੇ ਕਪੂਰਥਲਾ ਦੇ ਹਨ। ਪਿਛਲੇ ਕਈ ਸਾਲਾਂ ਤੋਂ ਇਹ ਉੱਥੇ ਰਹਿ ਰਹੇ ਸਨ ਪਰ ਪੱਕੇ ਨਹੀਂ ਸਨ ਹੋ ਸਕੇ। ਜ਼ਿਕਰਯੋਗ ਹੈ ਕਿ ਅਮਰੀਕੀ ਸਦਰ ਡੋਨਲਡ ਟਰੰਪ ਨੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਪਰਤਾਉਣ ਦੀ ਮੁਹਿੰਮ ਚਲਾਈ ਹੋਈ ਹੈ।

ਇਸ ਤੋਂ ਇਲਾਵਾ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 41 ਲੋਕਾਂ ਨੂੰ ਅਮਰੀਕਾ ਨੇ ਡਿਪੋਰਟ ਕਰ ਕੇ ਭਾਰਤ ਭੇਜਿਆ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904