Patiala News: ਪਟਿਆਲਾ ਜ਼ਿਲ੍ਹੇ ਦੇ ਪਿੰਡ ਪੱਬਰੀ ਵਾਸੀ ਬਲਵਿੰਦਰ ਸਿੰਘ ਦੇ ਅੰਨ੍ਹੇ ਕਤਲ ਦੀ ਗੁੱਥੀ ਪਟਿਆਲਾ ਪੁਲਿਸ ਨੇ ਸੁਲ਼ਝਾ ਲਈ ਹੈ। ਸਾਹਮਣੇ ਆਏ ਤੱਥਾਂ ਮੁਤਾਬਕ ਇਹ ਕਤਲ ਉਸ ਦੀ ਪਤਨੀ ਨੇ ਹੀ ਆਪਣੇ ਪ੍ਰੇਮੀ ਕੋਲ਼ੋਂ ਕਰਵਾਇਆ ਸੀ। ਪਤਨੀ ਦੇ ਵਿਆਹ ਤੋਂ ਪਹਿਲਾਂ ਹੀ ਨਾਜਾਇਜ਼ ਸਬੰਧ ਸੀ। ਉਸ ਨੇ ਵਿਆਹ ਤੋਂ 5 ਸਾਲ ਬਾਅਦ ਪ੍ਰੇਮੀ ਤੋਂ ਹੀ ਪਤੀ ਦੀ ਕਤਲ ਕਰਵਾਇਆ ਹੈ।
ਪੁਲਿਸ ਲਾਈਨ ਪਟਿਆਲਾ ਵਿੱਚ ਸ਼ਨੀਵਾਰ ਨੂੰ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦਾ ਖੁਲਾਸਾ ਕਰਦਿਆਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੀ ਪਤਨੀ ਰਜਨੀ ਬਾਲਾ ਤੇ ਉਸ ਦੇ ਪ੍ਰੇਮੀ ਗੁਰਵਿੰਦਰ ਸਿੰਘ ਮੋਟੀ ਵਾਸੀ ਦਮਨਹੇੜੀ ਸਮੇਤ ਕਤਲ ਦੀ ਵਾਰਦਾਤ ’ਚ ਸ਼ਾਮਲ ਤਿੰਨ ਹੋਰਾਂ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਵਿੱਚ ਹਰਬੰਸ ਸਿੰਘ ਹੈਪੀ ਵਾਸੀ ਪੱਬਰੀ, ਜਸਵਿੰਦਰ ਸਿੰਘ ਕੱਛੂ ਤੇ ਬਲਵਿੰਦਰ ਸਿੰਘ ਬੱਬੀ ਵਾਸੀਆਨ ਦਮਨਹੇੜੀ ਸ਼ਾਮਲ ਹਨ।
ਇਹ ਵੀ ਪੜ੍ਹੋ: Flood in Punjab: ਪੰਜਾਬ 'ਚ ਹੜ੍ਹਾਂ ਨੇ ਲਈ 29 ਲੋਕਾਂ ਦੀ ਜਾਨ, 14 ਜ਼ਿਲ੍ਹਿਆਂ 'ਚ ਮਚਾਈ ਤਬਾਹੀ, 25000 ਲੋਕ ਪ੍ਰਭਾਵਿਤ
ਪੁਲਿਸ ਮੁਖੀ ਨੇ ਦੱਸਿਆ ਕਿ ਰਜਨੀ ਬਾਲਾ ਤੇ ਬਲਵਿੰਦਰ ਸਿੰਘ ਦਾ ਵਿਆਹ ਸਾਲ 2018 ਵਿੱਚ ਹੋਇਆ ਸੀ ਪਰ ਰਜਨੀ ਬਾਲਾ ਦੇ ਵਿਆਹ ਤੋਂ ਪਹਿਲਾਂ ਹੀ ਗੁਰਵਿੰਦਰ ਸਿੰਘ ਨਾਲ਼ ਸਬੰਧ ਸਨ ਜੋ ਵਿਆਹ ਤੋਂ ਬਾਅਦ ਵੀ ਜਾਰੀ ਰਹੇ। ਇਸ ਤੋਂ ਬਾਅਦ ਰਜਨੀ ਬਾਲਾ ਤੇ ਗੁਰਵਿੰਦਰ ਸਿੰਘ ਨੇ ਬਲਵਿੰਦਰ ਸਿੰਘ ਦੇ ਕਤਲ ਦੀ ਸ਼ਾਜਿਸ਼ ਘੜੀ ਤੇ ਫੇਰ ਗੁਰਵਿੰਦਰ ਸਿੰਘ ਨੇ ਆਪਣੇ ਤਿੰਨ ਹੋਰ ਸਾਥੀਆਂ ਦੀ ਮਦਦ ਨਾਲ਼ ਉਸ ਦੀ 11 ਜੂਨ ਨੂੰ ਹੱਤਿਆ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਕਤਲ ਦੀ ਗੁੱਥੀ ਪਟਿਆਲਾ ਦੇ ਐਸਪੀ ਡੀ ਹਰਬੀਰ ਅਟਵਾਲ, ਡੀਐਸਪੀ ਡੀ ਸੁਖਅੰਮ੍ਰਿਤ ਰੰਧਾਵਾ, ਘਨੌਰ ਦੇ ਡੀਐਸਪੀ ਰਘਬੀਰ ਸਿੰਘ ਦੀ ਦੇਖ-ਰੇਖ ਹੇਠ ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਤੇ ਖੇੜੀ ਗੰਡਿਆਂ ਦੇ ਐਸਐਸਓ ਸੁਖਵਿੰਦਰ ਸਿੰਘ ਸਮੇਤ ਹੋਰ ਪੁਲਿਸ ਟੀਮ ਨੇ ਸੁਲਝਾਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਸੂਬਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।