Weather Update: ਮੌਸਮ ਵਿਭਾਗ ਦਾ ਤਾਜ਼ਾ ਅਲਰਟ, ਅਗਲੇ ਤਿੰਨ ਦਿਨ ਹੋਏਗੀ ਬਾਰਸ਼
Weather Update: ਪੰਜਾਬ ਵਿੱਚ ਅਗਲੇ ਤਿੰਨ ਦਿਨ ਫਿਰ ਮੌਸਮ ਵਿਗੜੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਨਾਲ ਗਰਮੀ
Weather Update: ਪੰਜਾਬ ਵਿੱਚ ਅਗਲੇ ਤਿੰਨ ਦਿਨ ਫਿਰ ਮੌਸਮ ਵਿਗੜੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਚੰਡੀਗੜ੍ਹ ਦੇ ਨੇੜਲੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋ ਰਹੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ
ਭਾਰਤ ਦੇ ਮੌਸਮ ਵਿਭਾਗ (IMD) ਨੇ 31 ਮਈ ਤੱਕ ਉੱਤਰ-ਪੱਛਮੀ ਭਾਰਤ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੋਮਵਾਰ ਰਾਤ ਨੂੰ ਪੱਛਮੀ ਗੜਬੜੀ ਕਾਰਨ 29 ਮਈ ਅਤੇ 30 ਮਈ ਨੂੰ ਮੌਸਮ ਦੀ ਗਤੀਵਿਧੀ ਆਪਣੇ ਸਿਖਰ 'ਤੇ ਰਹੇਗੀ। ਇਸ ਵਿੱਚ ਕਿਹਾ ਗਿਆ ਹੈ ਕਿ ਇੱਕ ਚੱਕਰਵਾਤੀ ਚੱਕਰ ਦੱਖਣ-ਪੱਛਮੀ ਰਾਜਸਥਾਨ ਉੱਤੇ ਹੈ।
ਮੌਸਮ ਵਿਭਾਗ ਅਨੁਸਾਰ ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ 31 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ, "ਸੈਟੇਲਾਈਟ ਚਿੱਤਰਾਂ ਵਿੱਚ ਅਗਲੇ 3-4 ਘੰਟਿਆਂ ਦੌਰਾਨ ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ਵਿੱਚ ਗਰਜ, ਬਿਜਲੀ ਚਮਕਣ ਅਤੇ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਬਦਲਾਅ ਆਇਆ ਹੈ। ਦੁਪਹਿਰ ਤੋਂ ਬਾਅਦ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਨੇ ਰਾਜਸਥਾਨ, ਪੰਜਾਬ ਸਮੇਤ ਭਾਰਤ ਦੇ ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।