ਪੰਜਾਬ-ਹਰਿਆਣਾ ਸਣੇ ਇਨ੍ਹਾਂ ਰਾਜਾਂ 'ਚ ਪੈ ਸਕਦਾ ਮੀਂਹ
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਦੇ ਕੁੱਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਬਿਹਾਰ ਸਮੇਤ 7 ਸੂਬਿਆਂ 'ਚ ਧੁੰਦ ਪੈ ਸਕਦੀ ਹੈ। ਦੇਸ਼ ਭਰ 'ਚ ਘੱਟੋ-ਘੱਟ ਤਾਪਮਾਨ 'ਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ। 1 ਫਰਵਰੀ ਨੂੰ ਉੱਤਰ ਭਾਰਤ, ਪੱਛਮ ਵਿੱਚ ਰਾਜਸਥਾਨ-ਗੁਜਰਾਤ, ਪੂਰਬ ਵਿੱਚ ਬੰਗਾਲ-ਉੜੀਸਾ ਵਿੱਚ ਮੌਸਮ ਆਮ ਵਾਂਗ ਰਹਿ ਸਕਦਾ ਹੈ ਪਰ ਦੱਖਣ ਵਿੱਚ ਕੇਰਲ, ਤਾਮਿਲਨਾਡੂ, ਪੁਡੂਚੇਰੀ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਪੂਰਬੀ ਅਫਗਾਨਿਸਤਾਨ 'ਤੇ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ 'ਚ ਸਰਗਰਮ ਹੈ। 1 ਤੋਂ 3 ਫਰਵਰੀ ਦਰਮਿਆਨ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਲਈ 2 ਤਾਜ਼ਾ ਪੱਛਮੀ ਗੜਬੜੀਆਂ ਤਿਆਰ ਹਨ। ਉੱਤਰ-ਪੂਰਬੀ ਅਸਾਮ ਵਿੱਚ ਵੀ ਇੱਕ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ।
ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਅਲਰਟ
ਮੌਸਮ ਵਿਭਾਗ ਮੁਤਾਬਕ 5 ਫਰਵਰੀ ਤੱਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਲੱਦਾਖ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਅਤੇ ਪਹਾੜੀ ਸੂਬਿਆਂ 'ਚ ਬਰਫਬਾਰੀ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਤੱਕ ਉੱਤਰ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਮੌਸਮ ਆਮ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਪੈ ਸਕਦੀ ਹੈ। ਦਿਨ ਭਰ ਠੰਢੀਆਂ ਹਵਾਵਾਂ ਚੱਲ ਸਕਦੀਆਂ ਹਨ।
ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 1 ਫਰਵਰੀ ਨੂੰ ਮੱਧ ਪ੍ਰਦੇਸ਼ ਵਿੱਚ ਵੀ ਮੌਸਮ ਬਦਲ ਜਾਵੇਗਾ। ਸ਼ਨੀਵਾਰ ਤੋਂ ਆਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 5 ਫਰਵਰੀ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ। ਅਰੁਣਾਚਲ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਅਸਾਮ, ਨਾਗਾਲੈਂਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਮਾਹੇ, ਯਾਨਮ, ਕਰਾਈਕਲ, ਰਾਇਲਸੀਮਾ ਦੇ ਸ਼ਹਿਰਾਂ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।