Heatwave: ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਪਾਰਾ ਚੜ੍ਹ ਰਿਹਾ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਤੇਜ਼ ਗਰਮੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਇਨ੍ਹਾਂ 5 ਸੂਬਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ।


ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਤੇਜ਼ ਗਰਮੀ ਦੀ ਲਹਿਰ ਕਾਰਨ ਸਵੇਰ ਤੋਂ ਹੀ ਅੱਗ ਵਰ੍ਹਨੀ ਸ਼ੁਰੂ ਹੋ ਜਾਵੇਗਾ, ਜਨਜੀਵਨ ਪ੍ਰਭਾਵਿਤ ਹੋਵੇਗਾ। ਮੱਧ ਪ੍ਰਦੇਸ਼, ਉੜੀਸਾ ਅਤੇ ਗੁਜਰਾਤ ਵਿੱਚ ਵੀ ਪੰਜ ਦਿਨਾਂ ਤੱਕ ਗਰਮੀ ਦੀ ਸੰਭਾਵਨਾ ਹੈ। ਪਾਰਾ ਦੋ ਤੋਂ ਤਿੰਨ ਡਿਗਰੀ ਤੱਕ ਵਧੇਗਾ। ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਹਾਲਾਂਕਿ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋਈ, ਪਰ ਗਰਮੀ ਦੀ ਚਿਤਾਵਨੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ।


ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ


ਮੌਸਮ ਵਿਭਾਗ ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ, ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਪ੍ਰੋਗਰਾਮ ਤੋਂ 8 ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 


ਸੋਮਵਾਰ ਨੂੰ ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਰਿਹਾ, ਜਦਕਿ ਚੰਡੀਗੜ੍ਹ ਵਿੱਚ ਸਵੇਰੇ 5:30 ਵਜੇ ਤਾਪਮਾਨ 31.2 ਡਿਗਰੀ ਰਿਹਾ। ਐਤਵਾਰ ਚੰਡੀਗੜ੍ਹ ਦੇ ਇਤਿਹਾਸ ਦੀ ਸਭ ਤੋਂ ਗਰਮ ਰਾਤ ਰਹੀ, ਪਾਰਾ 28.5 ਡਿਗਰੀ ਦਰਜ ਕੀਤਾ ਗਿਆ।


ਉੱਥੇ ਹੀ ਦਿੱਲੀ 'ਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਾਰਾ 47 ਡਿਗਰੀ ਨੂੰ ਪਾਰ ਕਰ ਗਿਆ। ਸੋਮਵਾਰ ਨੂੰ ਦਿੱਲੀ ਦੇ ਨਜਫਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੁੰਗੇਸ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਰਿਹਾ। ਪੀਤਮਪੁਰਾ ਵਿੱਚ 46.6 ਡਿਗਰੀ, ਪੂਸਾ ਵਿੱਚ 46.1 ਡਿਗਰੀ, ਅਯਾ ਨਗਰ ਵਿੱਚ 45.7 ਡਿਗਰੀ ਅਤੇ ਪਾਲਮ ਵਿੱਚ 45.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦਿੱਲੀ ਸਰਕਾਰ ਨੇ ਜਿਨ੍ਹਾਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਨਹੀਂ ਕੀਤੀਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਅਜਿਹਾ ਕਰਨ ਦੇ ਨਿਰਦੇਸ਼ ਦਿੱਤੇ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ