ਪੜਚੋਲ ਕਰੋ

IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ

ਪੰਜਾਬੀਓ ਹੋ ਜਾਓ ਤਿਆਰ ਵੱਧਣ ਵਾਲੀ ਹੈ ਠੰਡ। ਜੀ ਹਾਂ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ 8 ਅਤੇ 9 ਦਸੰਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਮੀਂਹ ਪੈਣ ਦੀ ਭਵਿੱਖਬਾਣੀ

Punjab Weather Update: ਉੱਤਰ ਭਾਰਤ ਦੇ ਵਿੱਚ ਸਰਦ ਰੁੱਤ ਚੱਲ ਰਹੀ ਹੈ। ਜੇਕਰ ਦੇਖਿਆ ਜਾਏ ਤਾਂ ਪਿਛਲੇ ਸਾਲਾਂ ਨਾਲੋਂ ਇਸ ਵਾਰ ਅਜੇ ਤੱਕ ਠੰਡ ਘੱਟ ਪਈ ਹੈ। ਪਰ ਹੁਣ ਪੰਜਾਬ 'ਚ ਜਿੱਥੇ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਮੌਸਮ ਵਿਭਾਗ (Department of Meteorology) ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ 8 ਅਤੇ 9 ਦਸੰਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਹੋਰ ਪੜ੍ਹੋ : Punjab News: ਪੰਜਾਬ ਦੇ ਵਾਤਾਵਰਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਮਾਨ ਸਰਕਾਰ, ਗਾਰਬੇਜ ਫਰੀ ਪ੍ਰਾਜੈਕਟ ਕੀਤਾ ਸ਼ੁਰੂ

ਠੰਡ ਹੋਰ ਜ਼ੋਰ ਫੜੇਗੀ

IMD ਨੇ ਕਿਹਾ ਕਿ ਇਸ ਦੌਰਾਨ ਕੁੱਝ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਕ ਨਵਾਂ ਪੱਛਮੀ ਵਿਕਾਰ 8 ਦਸੰਬਰ ਤੋਂ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰੇਗਾ। ਇਸ ਨਾਲ ਠੰਡ ਹੋਰ ਜ਼ੋਰ ਫੜੇਗੀ। 

ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਦਿਨਾਂ 'ਚ ਪਏਗਾ ਮੀਂਹ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ (Punjab and Haryana) ਵਿਚ 8 ਅਤੇ 9 ਦਸੰਬਰ ਦੀ ਰਾਤ ਅਤੇ ਸਵੇਰ ਨੂੰ ਕੁਝ ਥਾਵਾਂ 'ਤੇ ਅਤੇ ਚੰਡੀਗੜ੍ਹ ਵਿਚ 9 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ-ਚੰਡੀਗੜ੍ਹ 'ਚ ਪਿਛਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ 'ਚ ਇਹ ਬਦਲਾਅ ਪਿਛਲੇ ਕੁਝ ਦਿਨਾਂ 'ਚ ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। 

ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।

ਧੁੰਦ ਦੇ ਵਿੱਚ ਵਰਤੋਂ ਇਹ ਸਾਵਧਾਨੀਆਂ

ਦੂਜੇ ਪਾਸੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਵਿਚਾਲੇ ਵਾਹਨ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਲਈ ਆਖਿਆ ਗਿਆ ਹੈ। ਅਕਸਰ ਵੇਖਣ ਵਿਚ ਆਇਆ ਹੈ ਕਿ ਸੰਘਣੀ ਧੁੰਦ ਕਾਰਣ ਹਾਈਵੇਅ 'ਤੇ ਹਾਦਸੇ ਵਾਪਰਦੇ ਹਨ ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਗੱਡੀਆਂ ਆਪਸ 'ਚ ਟਕਰਾਅ ਜਾਂਦੀ ਹਨ, ਇਸ ਨਾਲ ਨਾ ਸਿਰਫ ਮਾਲੀ ਨੁਕਸਾਨ ਹੁੰਦਾ ਹੈ ਸਗੋਂ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਲਿਹਾਜ਼ਾ ਧੁੰਦ ਕਾਰਣ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਲਈ ਆਖਿਆ ਗਿਆ ਹੈ। ਵਹਿਕਲਾਂ 'ਤੇ ਰਿਫਲੈਕਟਰ ਜ਼ਰੂਰ ਲਗਾਉਣੇ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30-12-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30-12-2024
BSNL ਨੇ Airtel, Jio ਨੂੰ ਛੱਡਿਆ ਪਿੱਛੇ, ਲਾਂਚ ਕੀਤੀ BiTV, ਫੋਨ 'ਤੇ ਫ੍ਰੀ 'ਚ ਦੇਖ ਸਕੋਗੇ 300 ਤੋਂ ਜ਼ਿਆਦਾ ਲਾਈਵ ਟੀਵੀ ਚੈਨਲ
BSNL ਨੇ Airtel, Jio ਨੂੰ ਛੱਡਿਆ ਪਿੱਛੇ, ਲਾਂਚ ਕੀਤੀ BiTV, ਫੋਨ 'ਤੇ ਫ੍ਰੀ 'ਚ ਦੇਖ ਸਕੋਗੇ 300 ਤੋਂ ਜ਼ਿਆਦਾ ਲਾਈਵ ਟੀਵੀ ਚੈਨਲ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Embed widget