Punjab Weather Update: ਪੰਜਾਬ ਨੂੰ ਠੰਢ ਨੇ ਜਕੜ ਲਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਸੰਘਣੀ ਧੁੰਦ ਦਾ ਦੌਰ ਜਾਰੀ ਰਹੇਗਾ। ਅੱਜ ਵੀਰਵਾਰ ਲਈ ਵੀ ਯੈਲੋ ਅਲਰਟ ਜਾਰੀ ਕੀਤੀ ਗਿਆ ਹੈ। ਇਸ ਤਹਿਤ ਮਾਝਾ, ਦੋਆਬਾ ਤੇ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੰਦ ਦੀ ਚਾਦਰ ਛਾਈ ਹੋਈ ਹੈ।


ਮੌਸਮ ਵਿਭਾਗ ਮੁਤਾਬਕ ਧੁੰਦ ਵਿਚਾਲੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਤੱਕ ਪਹੁੰਚ ਗਿਆ ਹੈ। ਗੁਆਂਢੀ ਸੂਬੇ ਹਰਿਆਣਾ ਦਾ ਮਹਿੰਦਰਗੜ੍ਹ 5.7 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ। ਸੂਬੇ 'ਚ ਕਈ ਥਾਵਾਂ 'ਤੇ ਵਿਜ਼ੀਬਿਲਟੀ 15 ਮੀਟਰ ਤੱਕ ਰਹੀ। ਇਸ ਦੇ ਨਾਲ ਹੀ ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। 



ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ (ਡਿਗਰੀ ਸੈਲਸੀਅਸ ਵਿੱਚ)
ਅੰਮ੍ਰਿਤਸਰ 4.7
ਲੁਧਿਆਣਾ 6.2
ਪਟਿਆਲਾ 6.0
ਪਠਾਨਕੋਟ 5.9
ਬਠਿੰਡਾ 5.0
ਗੁਰਦਾਸਪੁਰ 5.5


ਬੁੱਧਵਾਰ ਨੂੰ ਜਲੰਧਰ ਦੇ ਨੂਰਮਹਿਲ 'ਚ ਸਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਫਰੀਦਕੋਟ ਵਿੱਚ ਸਭ ਤੋਂ ਘੱਟ ਵਿਜ਼ੀਬਿਲਟੀ 50 ਤੋਂ 100 ਮੀਟਰ ਰਹੀ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 500 ਤੋਂ 1000 ਮੀਟਰ, ਲੁਧਿਆਣਾ ਵਿੱਚ 200 ਤੋਂ 500 ਮੀਟਰ, ਪਟਿਆਲਾ ਵਿੱਚ 500 ਤੋਂ 1000 ਮੀਟਰ, ਬਠਿੰਡਾ ਵਿੱਚ ਦੋ ਤੋਂ ਚਾਰ ਕਿਲੋਮੀਟਰ ਤੱਕ ਰਹੀ।



ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਸੰਘਣੀ ਧੁੰਦ ਦਾ ਦੌਰ ਜਾਰੀ ਰਹੇਗਾ। ਅੱਜ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਮਾਝਾ, ਦੋਆਬਾ ਤੇ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੰਦ ਦੀ ਚਾਦਰ ਛਾਈ ਰਹੇਗੀ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜ 16 ਦਸੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਜਾ ਰਹੀ ਹੈ। ਇਸ ਦਾ ਪੰਜਾਬ ਦੇ ਮੌਸਮ 'ਤੇ ਕਿੰਨਾ ਅਸਰ ਪਵੇਗਾ, ਇਸ ਦਾ ਅੰਦਾਜ਼ਾ ਫਿਲਹਾਲ ਲਾਇਆ ਜਾ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।