Weather Update: ਦਿੱਲੀ-NCR ਤੇ UP 'ਚ ਅੱਜ ਹੋਵੇਗੀ ਬਾਰਿਸ਼, ਪੰਜਾਬ-ਹਰਿਆਣਾ 'ਚ ਆਰੇਂਜ ਅਲਰਟ, ਡਿੱਗੇਗਾ ਪਾਰਾ
ਭਾਰੀ ਮੀਂਹ ਦੇ ਨਾਲ-ਨਾਲ ਯੂਪੀ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 28 ਡਿਗਰੀ ਸੈਲਸੀਅਸ ਤੱਕ ਰਹਿ ਸਕਦੈ।
IMD Weather Update: ਫਰਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਹੁਣ ਮਾਰਚ ਦੇ ਅੰਤ ਤੋਂ ਪਹਿਲਾਂ ਹੀ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ, ਹਨੇਰੀ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਪੰਜਾਬ 'ਚ ਕਈ ਜ਼ਿਲ੍ਹਿਆ ਯੈਲੋ ਅਲਰਟ
ਆਈਐਮਡੀ ਨੇ ਅੱਜ 24 ਮਾਰਚ ਲਈ ਪੰਜਾਬ ਦੇ ਪੱਛਮੀ ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ (24 ਮਾਰਚ) ਨੂੰ ਭਾਰੀ ਮੀਂਹ ਦੇ ਨਾਲ-ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 24-25 ਮਾਰਚ ਦੌਰਾਨ ਮੱਧ ਅਤੇ ਆਸ-ਪਾਸ ਪੂਰਬੀ ਭਾਰਤ ਵਿੱਚ ਮੀਂਹ, ਹਨੇਰੀ ਅਤੇ ਗੜੇ ਵੀ ਪੈਣਗੇ। ਇਸ ਤੋਂ ਇਲਾਵਾ ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਬਾਲਟਿਸਤਾਨ ਵਿੱਚ ਵੀ ਗਰਜ ਅਤੇ ਤੇਜ਼ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
— Meteorological Centre Lucknow (@CentreLucknow) March 23, 2023
ਗੜੇ, ਮੀਂਹ ਪੈਣ ਦੀ ਸੰਭਾਵਨਾ
ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਫਤਿਹਾਬਾਦ, ਆਦਮਪੁਰ ਸਿਵਾਨੀ, ਭਿਵਾਨੀ, ਚਰਖੀ ਦਾਦਰੀ, ਲੋਹਾਰੂ, ਕੋਸਲੀ, ਮਹਿੰਦਰਗੜ੍ਹ, ਰੇਵਾੜੀ, ਬਾਵਲ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਦੇ ਨਾਲ ਤੂਫ਼ਾਨ ਹੋ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ (24 ਮਾਰਚ) ਨੂੰ ਯੂਪੀ ਦੇ ਕੁਝ ਜ਼ਿਲ੍ਹਿਆਂ ਵਿੱਚ ਗੜੇ ਪੈਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਭਾਰੀ ਮੀਂਹ ਦੇ ਨਾਲ-ਨਾਲ ਯੂਪੀ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਸ਼ੁੱਕਰਵਾਰ (24 ਮਾਰਚ) ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਬੇਮੌਸਮੀ ਬਰਸਾਤ ਕਾਰਨ ਕਈ ਰਾਜਾਂ ਵਿੱਚ ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ।
24/03/2023: 06:20 IST; Thunderstorm with light to moderate intensity rain would occur over and adjoining areas of Fatehabad, Adampur, Siwani, Bhiwani, Charkhi Dadri, Loharu, Kosali, Mahendargarh, Rewari, Bawal (Haryana)
— RWFC New Delhi (@RWFC_ND) March 24, 2023