ਪੜਚੋਲ ਕਰੋ

ਏਬੀਪੀ ਸਾਂਝਾ ਦੀ ਖ਼ਬਰ ਦਾ ਅਸਰ: ਚਿਟ ਫੰਡ ਕੰਪਨੀ 'ਪਰਲ' ਦੀ ਹੋਏਗੀ ਉੱਚ ਪੱਧਰੀ ਜਾਂਚ, ਮੁੱਖ ਮੰਤਰੀ ਦਿੱਤੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਚਿਟ ਫੰਡ ਕੰਪਨੀ “ਪਰਲ”ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।ਏਬੀਪੀ ਸਾਂਝਾ ਲਗਾਤਾਰ ਪਰਲ ਪੀੜਤਾਂ ਦੀ ਆਵਾਜ਼ ਨੂੰ ਚੁੱਕ ਰਿਹਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚਿਟ ਫੰਡ ਕੰਪਨੀ “ਪਰਲ”ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।ਏਬੀਪੀ ਸਾਂਝਾ ਲਗਾਤਾਰ ਪਰਲ ਪੀੜਤਾਂ ਦੀ ਆਵਾਜ਼ ਨੂੰ ਚੁੱਕ ਰਿਹਾ ਹੈ। ਜਿਸਦਾ ਅਸਰ ਅੱਜ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਮੁੱਖ ਮੰਤਰੀ ਨੇ ਇਸ ਮਾਮਲੇ 'ਚ ਜਾਂਚ ਦੇ ਆਦੇਸ਼ ਦੇ ਦਿੱਤੇ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ, "ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ “ਪਰਲ”ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ….ਵੇਰਵੇ ਜਲਦੀ ਜਨਤਕ ਹੋਣਗੇ…."

ਇਨਸਾਫ ਦੀ ਆਵਾਜ਼ ਜੱਥੇਬੰਦੀ ਮੁਤਾਬਿਕ ਪੰਜਾਬ ਵਿੱਚ 25 ਤੋਂ 30 ਲੱਖ ਪੀੜਤ ਹਨ।ਜਿਨ੍ਹਾਂ ਨੇ ਆਪਣਾ ਪੈਸਾ ਇਸ ਗਰੁਪ ਨੂੰ ਦਿੱਤਾ ਸੀ। ਜਾਣਕਾਰੀ ਮੁਤਾਬਿਕ ਜਸਟਿਸ ਆਰ ਐਮ ਲੋਢਾ ਕਮੇਟੀ ਨੇ ਹੁਣ ਤੱਕ PACL ਲਿਮਟਿਡ ਦੀਆਂ ਅਚੱਲ ਜਾਇਦਾਦਾਂ ਵੇਚ ਕੇ 878.20 ਕਰੋੜ ਰੁਪਏ ਇਕੱਠੇ ਕੀਤੇ ਹਨ। ਇਸ ਪੈਸੇ ਨਾਲ 60,000 ਕਰੋੜ ਰੁਪਏ ਦੇ ਪੋਂਜੀ ਘੁਟਾਲੇ ਦੇ ਪੀੜਤਾਂ ਨੂੰ ਪੈਸੇ ਵਾਪਸ ਕੀਤੇ ਜਾਣੇ ਹਨ। ਜਿਸ ਤੋਂ ਕੰਪਨੀ 'ਤੇ ਧੋਖਾਧੜੀ ਦਾ ਦੋਸ਼ ਸੀ।

ਕਮੇਟੀ ਦੀ ਤਰਫੋਂ ਕਿਹਾ ਗਿਆ ਹੈ ਕਿ ਸੀਬੀਆਈ ਨੇ ਉਨ੍ਹਾਂ ਨੂੰ ਪੀਜੀਐਫ ਅਤੇ ਪੀਏਸੀਐਲ ਕੰਪਨੀ ਦੀ ਮਲਕੀਅਤ ਵਾਲੇ 42,950 ਜਾਇਦਾਦ ਦੇ ਕਾਗਜ਼ਾਤ ਸਮੇਤ ਰੋਲਸ ਰਾਇਸ, ਪੋਰਸ਼ੇ ਕੇਏਨ, ਬੈਂਟਲੇ ਅਤੇ ਬੀਐਮਡਬਲਯੂ 7 ਸੀਰੀਜ਼ ਵਰਗੀਆਂ ਲਗਜ਼ਰੀ ਗੱਡੀਆਂ ਵੀ ਸੌਂਪੀਆਂ ਸਨ।

ਦੱਸ ਦੇਈਏ ਕਿ ਸਰਕਾਰ ਦੇ ਅੰਕੜਿਆਂ ਅਨੁਸਾਰ ਲੋਢਾ ਕਮੇਟੀ ਨੇ ਹੁਣ ਤੱਕ ਪਰਲ ਐਗਰੋ ਕਾਰਪੋਰੇਸ਼ਨ ਲਿਮਟਿਡ, ਪੀਏਸੀਐਲ ਅਤੇ ਇਸ ਦੀਆਂ ਸਹਾਇਕ ਕੰਪਨੀਆਂ ਵਿੱਚ ਨਿਵੇਸ਼ ਕਰਨ ਵਾਲੇ 1.5 ਕਰੋੜ ਨਿਵੇਸ਼ਕਾਂ ਦੇ ਰਿਫੰਡ ਦੇ ਦਾਅਵੇ ਪ੍ਰਾਪਤ ਕੀਤੇ ਹਨ।

ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਲਈ 2016 ਵਿੱਚ ਕਮੇਟੀ ਬਣਾਈ ਗਈ 
ਲੋਢਾ ਕਮੇਟੀ ਦਾ ਗਠਨ ਸੁਪਰੀਮ ਕੋਰਟ ਨੇ 2016 ਵਿੱਚ ਕੀਤਾ ਸੀ। ਕਮੇਟੀ ਨੇ ਪੀ.ਏ.ਸੀ.ਐਲ ਅਤੇ ਇਸ ਨਾਲ ਸਬੰਧਤ ਇਕਾਈਆਂ ਦੀਆਂ ਜਾਇਦਾਦਾਂ ਵੇਚ ਕੇ 878.20 ਕਰੋੜ ਰੁਪਏ ਵਸੂਲ ਕੀਤੇ ਹਨ। ਕੁੱਲ ਰਿਕਵਰੀ ਵਿੱਚ PACL ਦੀਆਂ 113 ਜਾਇਦਾਦਾਂ ਦੀ ਨਿਲਾਮੀ ਤੋਂ 86.20 ਕਰੋੜ ਰੁਪਏ ਵੀ ਸ਼ਾਮਲ ਹਨ।

ਕਮੇਟੀ ਨੇ ਜਿਨ੍ਹਾਂ ਜਾਇਦਾਦਾਂ ਤੋਂ ਵਸੂਲੀ ਦੀ ਕਾਰਵਾਈ ਕੀਤੀ ਹੈ, ਉਨ੍ਹਾਂ ਵਿੱਚ ਆਸਟ੍ਰੇਲੀਆ ਸਥਿਤ ਪਰਲਜ਼ ਇਨਫਰਾਸਟਰੱਕਚਰ ਪ੍ਰੋਜੈਕਟਸ ਦੀਆਂ ਕੰਪਨੀਆਂ ਵੀ ਸ਼ਾਮਲ ਹਨ। ਕੰਪਨੀ ਨੇ ਇਸ ਤੋਂ 369.20 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਆਸਟ੍ਰੇਲੀਆ ਵਿੱਚ ਕਾਰਵਾਈ ਲਈ ਸੇਬੀ ਵੱਲੋਂ ਉਥੋਂ ਦੀ ਸੰਘੀ ਅਦਾਲਤ ਵਿੱਚ ਦਾਅਵਾ ਦਾਇਰ ਕੀਤਾ ਗਿਆ ਸੀ। ਉਥੋਂ ਮਨਜ਼ੂਰੀ ਮਿਲਣ ਤੋਂ ਬਾਅਦ ਵਸੂਲੀ ਦੀ ਕਾਰਵਾਈ ਕੀਤੀ ਗਈ।

ਇਸ ਤੋਂ ਇਲਾਵਾ ਸਰਕਾਰ ਵੱਲੋਂ PACL ਅਤੇ ਇਸ ਦੀਆਂ ਸਹਾਇਕ ਕੰਪਨੀਆਂ ਦੇ ਖਾਤੇ ਫ੍ਰੀਜ਼ ਕਰਕੇ 308.04 ਕਰੋੜ ਰੁਪਏ ਜੁਟਾਏ ਗਏ ਹਨ। ਸਰਕਾਰ ਨੂੰ ਕੰਪਨੀ ਦੇ ਫਿਕਸ ਡਿਪਾਜ਼ਿਟ ਤੋਂ ਵੀ 98.45 ਕਰੋੜ ਰੁਪਏ ਮਿਲੇ ਹਨ। ਕੰਪਨੀ ਦੀਆਂ 75 ਲਗਜ਼ਰੀ ਗੱਡੀਆਂ ਵੇਚ ਕੇ 15.62 ਕਰੋੜ ਰੁਪਏ ਦੀ ਕਮਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਕੰਪਨੀ ਦੀ ਜਾਇਦਾਦ ਨਾਲ ਸਬੰਧਤ ਛੇ ਦਸਤਾਵੇਜ਼ਾਂ ਤੋਂ 69 ਲੱਖ ਰੁਪਏ ਮਿਲੇ ਹਨ।

ਕੀ ਹੈ PACL ਘੁਟਾਲਾ?
PACL ਨੂੰ ਪਰਲ ਗਰੁੱਪ ਵਜੋਂ ਵੀ ਜਾਣਿਆ ਜਾਂਦਾ ਸੀ। ਕੰਪਨੀ ਨੇ ਖੇਤੀਬਾੜੀ ਅਤੇ ਰੀਅਲ ਅਸਟੇਟ ਵਰਗੇ ਕਾਰੋਬਾਰ ਦੇ ਆਧਾਰ 'ਤੇ ਆਮ ਲੋਕਾਂ ਤੋਂ ਲਗਭਗ 60,000 ਕਰੋੜ ਰੁਪਏ ਇਕੱਠੇ ਕੀਤੇ ਸਨ। ਕੰਪਨੀ ਨੇ ਇਹ ਨਿਵੇਸ਼ 18 ਸਾਲਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤਾ ਸੀ। ਜਦੋਂ ਵਾਪਸੀ ਦਾ ਸਮਾਂ ਆਇਆ ਤਾਂ ਕੰਪਨੀ ਨੇ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ। ਫਿਰ ਸੇਬੀ ਨੇ ਇਸ ਮਾਮਲੇ ਵਿੱਚ ਦਖਲ ਦਿੱਤਾ ਅਤੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਇਸ ਕੰਪਨੀ ਦੇ ਨਿਵੇਸ਼ਕ ਆਪਣੇ ਪੈਸੇ ਵਾਪਸ ਲੈਣ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget