ਚੰਡੀਗੜ੍ਹ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਨਰਮੇ ਦੀ ਖਰੀਦ ਵਿੱਚ ਕਾਫ਼ੀ ਤਬਦੀਲੀ ਆਈ ਹੈ। ਕੌਟਨ ਕਾਰਪੋਰੇਸ਼ਨ ਆਫ ਇੰਡੀਆ (CCI) ਅਨੁਸਾਰ, ਇਸ ਸੀਜ਼ਨ ਵਿੱਚ ਪੰਜਾਬ ਵਿੱਚ MSP 'ਤੇ ਉਤਪਾਦ ਦੀ ਰਿਕਾਰਡ ਖਰੀਦ ਕੀਤੀ ਗਈ ਹੈ।
CCI ਪੰਜਾਬ ਦਫ਼ਤਰ ਦੇ ਅੰਕੜਿਆਂ ਅਨੁਸਾਰ ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਸੀਜ਼ਨ ਵਿੱਚ ਸਰਕਾਰੀ ਏਜੰਸੀ ਵੱਲੋਂ ਨਰਮੇ ਦੀ ਖਰੀਦ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। CCI ਦੇ ਅਧਿਕਾਰੀਆਂ ਅਨੁਸਾਰ ਅਪ੍ਰੈਲ ਤੱਕ ਇਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਪ੍ਰਾਈਵੇਟ ਖਿਡਾਰੀਆਂ ਦੀ ਖਰੀਦ ਇਸ ਸਾਲ ਘੱਟ ਗਈ ਹੈ।
CCI ਦੇ ਅੰਕੜਿਆਂ ਅਨੁਸਾਰ ਸਰਕਾਰੀ ਖਰੀਦ ਏਜੰਸੀ ਨੇ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਇਸ ਖਰੀਦ ਸੀਜ਼ਨ (2020-21) ਦੌਰਾਨ ਪੰਜਾਬ ਵਿੱਚ 26.5 ਲੱਖ ਕੁਇੰਟਲ ਨਰਮੇ ਦੀ ਖਰੀਦ ਕੀਤੀ ਹੈ। ਜਦੋਂਕਿ ਪਿਛਲੇ ਸੀਜ਼ਨ (2019-20) ਦੌਰਾਨ ਇਹ 7.5 ਲੱਖ ਕੁਇੰਟਲ ਸੀ। ਇਸ ਦਾ ਮਤਲਬ ਇਹ ਹੈ ਕਿ ਇਕ ਸਾਲ ਦੇ ਅੰਤਰਾਲ ਵਿੱਚ ਸਰਕਾਰੀ ਏਜੰਸੀ ਵਲੋਂ ਖਰੀਦ ਵਿੱਚ ਤਿੰਨ ਗੁਣਾ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ।
ਪਿਛਲੇ ਸੀਜ਼ਨ ਦੌਰਾਨ ਕਪਾਹ ਉਤਪਾਦਨ ਕਰਨ ਵਾਲੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ CCI ਖਰੀਦ ਲਈ ਵੱਡੀ ਗਿਣਤੀ ਵਿੱਚ ਮੰਡੀਆਂ ਵਿੱਚ ਦਾਖਲ ਹੋਣ 'ਚ ਅਸਫਲ ਰਹੀ ਸੀ ਜਿਸ ਦੇ ਨਤੀਜੇ ਵਜੋਂ ਪ੍ਰਾਈਵੇਟ ਖਿਡਾਰੀ MSP ਤੋਂ ਹੇਠਾਂ ਰੇਟਾਂ 'ਤੇ ਉਤਪਾਦ ਖਰੀਦਣ ਲਈ ਉਤਰੇ ਸੀ।
Election Results 2024
(Source: ECI/ABP News/ABP Majha)
ਕਿਸਾਨ ਅੰਦੋਲਨ ਦਾ ਅਸਰ, ਪੰਜਾਬ 'ਚ MSP 'ਤੇ ਨਰਮੇ ਦੀ ਖਰੀਦ 'ਚ ਤਿੰਨ ਗੁਣਾ ਵਾਧਾ
ਏਬੀਪੀ ਸਾਂਝਾ
Updated at:
05 Jan 2021 10:14 AM (IST)
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਨਰਮੇ ਦੀ ਖਰੀਦ ਵਿੱਚ ਕਾਫ਼ੀ ਤਬਦੀਲੀ ਆਈ ਹੈ। ਕੌਟਨ ਕਾਰਪੋਰੇਸ਼ਨ ਆਫ ਇੰਡੀਆ (CCI) ਅਨੁਸਾਰ, ਇਸ ਸੀਜ਼ਨ ਵਿੱਚ ਪੰਜਾਬ ਵਿੱਚ MSP 'ਤੇ ਉਤਪਾਦ ਦੀ ਰਿਕਾਰਡ ਖਰੀਦ ਕੀਤੀ ਗਈ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -