Pahalgam Terror Attack: ਜੰਮੂ-ਕਸ਼ਮੀਰ ਘਾਟੀ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਲੋਕ ਜੰਮੂ ਵਿੱਚ ਸੜਕਾਂ 'ਤੇ ਉਤਰ ਆਏ ਹਨ। ਗੁੱਸੇ ਵਿੱਚ ਆਏ ਲੋਕਾਂ ਨੇ ਜੰਮੂ-ਪਠਾਨਕੋਟ ਹਾਈਵੇਅ ਜਾਮ ਕਰ ਦਿੱਤਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਔਰਤਾਂ ਤੇ ਸਾਬਕਾ ਸੈਨਿਕ ਵੀ ਸ਼ਾਮਲ ਹਨ। ਅੱਤਵਾਦੀ ਘਟਨਾ ਤੋਂ ਨਾਰਾਜ਼ ਲੋਕ ਕੇਂਦਰ ਸਰਕਾਰ ਤੋਂ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਦਰਅਸਲ, ਜੰਮੂ ਦੇ ਲੋਕ ਬੁੱਧਵਾਰ ਸਵੇਰ ਤੋਂ ਹੀ ਪਹਿਲਗਾਮ ਵਿੱਚ ਪਾਕਿਸਤਾਨੀ ਅੱਤਵਾਦੀਆਂ ਵੱਲੋਂ ਕੀਤੇ ਗਏ ਕਤਲੇਆਮ ਦੇ ਵਿਰੋਧ ਵਿੱਚ ਸੜਕਾਂ 'ਤੇ ਨਿਕਲੇ ਹੋਏ ਹਨ। ਵੱਡੀ ਗਿਣਤੀ ਵਿੱਚ ਲੋਕ ਪਾਕਿਸਤਾਨ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਸੜਕਾਂ 'ਤੇ ਉਤਰ ਰਹੇ ਹਨ। ਇਸਦਾ ਅਸਰ ਪੰਜਾਬ ਉੱਪਰ ਵੀ ਵਿਖਾਈ ਦੇ ਰਿਹਾ ਹੈ।
ਪੰਜਾਬ-ਜੰਮੂ ਸਰਹੱਦ 'ਤੇ ਵਧਾਈ ਗਈ ਸੁਰੱਖਿਆ
ਦੱਸ ਦੇਈਏ ਕਿ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ ਹੈ। ਇਸ ਤਹਿਤ ਪੁਲਿਸ ਨੇ ਪੰਜਾਬ-ਜੰਮੂ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਹੈ। ਬੀਤੀ ਰਾਤ ਤੋਂ, ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਬਮਿਆਲ ਸੈਕਟਰ ਵਿੱਚ, ਜੋ ਕਿ ਜੰਮੂ ਦੇ ਕਈ ਅੰਦਰੂਨੀ ਰਸਤਿਆਂ ਨਾਲ ਜੁੜੇ ਹੋਏ ਹਨ, ਪਠਾਨਕੋਟ ਪੁਲਿਸ ਦੁਆਰਾ ਇਨ੍ਹਾਂ ਸਾਰੇ ਅੰਦਰੂਨੀ ਰਸਤਿਆਂ 'ਤੇ ਗਸ਼ਤ ਵਧਾ ਦਿੱਤੀ ਗਈ ਹੈ।
ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਭਾਵੇਂ ਉਹ ਲਿੰਕ ਸੜਕਾਂ ਰਾਹੀਂ ਪੰਜਾਬ ਵਿੱਚ ਦਾਖਲ ਹੋ ਰਹੇ ਹੋਣ। ਇਸੇ ਤਰ੍ਹਾਂ ਜੰਮੂ-ਕਸ਼ਮੀਰ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਵੱਖ-ਵੱਖ ਥਾਵਾਂ 'ਤੇ ਚੈੱਕ ਪੋਸਟ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਇਲਾਕੇ ਦਾ ਦੌਰਾ ਕੀਤਾ ਅਤੇ ਚੌਕੀਆਂ ਦਾ ਨਿਰੀਖਣ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।