ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਹਿਮ ਫੈਸਲਾ, 27 ਮਾਰਚ ਨੂੰ ਸੱਦੀ ਸਮੂਹ ਜਥੇਬੰਦੀਆਂ ਦੀ ਮੀਟਿੰਗ
ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ
Punjab News: ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ।
ਇਸ ਪੋਸਟਰ ਵਿੱਚ ਦੱਸਿਆ ਗਿਆ ਹੈ ਕਿ ਇਹ ਸਾਂਝੀ ਵਿਸ਼ੇਸ਼ ਇਕੱਤਰਤਾ 27 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਇਸ ਇਕੱਤਰਤਾ ਬਾਰੇ ਪੁਸ਼ਟੀ ਕੀਤੀ ਹੈ। ਇਸ ਵਿਸ਼ੇਸ਼ ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਬਣੇ ਬੇਚੈਨੀ ਵਾਲੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸ਼ਾਮਲ ਕਰਨਾ ਸ਼ਾਮਲ ਹੈ।
ਇਸ ਸਬੰਧੀ ਜਾਰੀ ਕੀਤੇ ਗਏ ਪੋਸਟਰ ’ਚ ਦੱਸਿਆ ਗਿਆ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੀਆਂ ਸ਼੍ਰੋਮਣੀ ਸਿੱਖ ਸੰਸਥਾਵਾਂ, ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ, ਬੁਧੀਜੀਵੀ, ਵਕੀਲਾਂ, ਪੱਤਰਕਾਰਾਂ ਆਦਿ ਦੇ ਨੁਮਾਇੰਦਿਆਂ ਨਾਲ ਇਸ ਏਜੰਡੇ ਬਾਰੇ ਗੱਲਬਾਤ ਕੀਤੀ ਜਾਵੇਗੀ। ਸਮੂਹ ਧਿਰਾਂ ਨਾਲ ਵਿਚਾਰ ਉਪਰੰਤ ਅਕਾਲ ਤਖਤ ਦੀ ਅਗਵਾਈ ਹੇਠ ਭਵਿੱਖੀ ਵਿਉਂਤਬੰਦੀ ਕੀਤੀ ਜਾਵੇਗੀ। ਬੀਤੇ ਦਿਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਮੌਜੂਦਾ ਹਾਲਾਤ ਬਾਰੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ