Sukhbir Badal's Resignation Accepted: ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚੋਂ ਇਸ ਸਮੇਂ ਦੀ ਵੱਡੀ ਖਬਰ! ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ (Sukhbir Badal) ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾ ਕਰਨ ਲਈ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਉਤੇ ਚਰਚਾ ਵੀ ਕੀਤੀ ਗਈ।



 


 

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਸਤੀਫ਼ਾ ਪ੍ਰਵਾਨ ਕਰਨ ਦੇ ਹੁਕਮ ਦਿੱਤਾ ਗਿਆ ਸੀ

 

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਦਾ ਅਸਤੀਫ਼ਾ ਪ੍ਰਵਾਨ ਕਰਨ ਦੇ ਹੁਕਮ ਦਿੱਤੇ ਗਏ ਸਨ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਜਕਾਰਨੀ ਨੂੰ ਅਸਤੀਫ਼ਾ ਪ੍ਰਵਾਨ ਕਰਕੇ ਅਕਾਲ ਤਖ਼ਤ ਸਕੱਤਰੇਤ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਅਕਾਲੀ ਆਗੂਆਂ ਨੇ ਧਾਰਮਿਕ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਕਾਰਜਕਾਰਨੀ ਦੀ ਮੀਟਿੰਗ ਲਈ ਸਮਾਂ ਮੰਗਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।

 

2 ਦਸੰਬਰ ਸੁਣਾਈ ਗਈ ਸੀ ਧਾਰਮਿਕ ਸਜ਼ਾ

 

ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਅਸਤੀਫ਼ਾ ਦਿੱਤਾ ਸੀ। ਸੁਖਬੀਰ ਸਿੰਘ ਬਾਦਲ 2008 'ਚ ਪਾਰਟੀ ਦੇ ਪ੍ਰਧਾਨ ਬਣੇ ਸਨ। ਦੱਸ ਦੇਈਏ ਕਿ 2 ਦਸੰਬਰ 2024 ਨੂੰ ਸੁਖਬੀਰ ਸਣੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ।

 

ਹੋਰ ਪੜ੍ਹੋ : Canada's Prime Minister: ਕੈਨੇਡਾ 'ਚ ਨਵੇਂ ਪ੍ਰਧਾਨ ਮੰਤਰੀ ਦੀ ਤਲਾਸ਼ ਸ਼ੁਰੂ, ਜਾਣੋ ਇਸ ਦੌੜ 'ਚ ਸਭ ਤੋਂ ਅੱਗੇ ਕੌਣ? ਪਾਰਟੀ ਨੇ ਰੱਖੀ 3 ਕਰੋੜ ਦੀ ਐਂਟਰੀ ਫੀਸ!



 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।