ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਨਾਲ ਦੁੱਧ ਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।
ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਸਕੀਮ ਨੂੰ ਹਰੀ ਝੰਡੀ
ਇਸੇ ਤਰ੍ਹਾਂ ਸੂਬਾ ਭਰ ਵਿਚ ਸਰਕਾਰੀ ਸਕੂਲਾਂ ਦੀ ਚੰਗੀ ਸਾਂਭ-ਸੰਭਾਲ ਲਈ ਮੰਤਰੀ ਮੰਡਲ ਨੇ ਸੂਬਾ ਪੱਧਰ ਉਤੇ ਸਕੀਮ ਨੂੰ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਕੀਮ ਦੇ ਤਹਿਤ ਸਕੂਲ ਕੈਂਪਸ ਦੀ ਸਾਫ-ਸਫਾਈ, ਸੁਰੱਖਿਆ ਤੇ ਸੁਚਾਰੂ ਪ੍ਰਸ਼ਾਸਨ ਚਲਾਉਣ ਲਈ ਫੰਡ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਇਸ ਨਾਲ ਸਕੂਲ ਪ੍ਰਸ਼ਾਸਨ ਨੂੰ ਸਕੂਲਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਚਲਾਉਣ ਵਿਚ ਮਦਦ ਮਿਲੇਗੀ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।