ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਏ ਜਾਣ ਮਗਰੋਂ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਕੀਤਾ ਹੈ। ਹੁਣ ਪੰਜਾਬ ਸਰਕਾਰ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖ਼ਰੀਦ 31 ਮਈ ਤੱਕ ਕਰੇਗੀ। ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 232 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਬਰਾਮਦ ’ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਕੁਝ ਕਿਸਾਨਾਂ, ਜਿਨ੍ਹਾਂ ਬਾਅਦ ਵਿੱਚ ਚੰਗੇ ਭਾਅ ਮਿਲਣ ਦੀ ਉਮੀਦ ਵਿੱਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ ਸ਼ਾਇਦ ਹੁਣ ਮੁੜ ਸੋਚ-ਵਿਚਾਰ ਕੇ ਆਪਣੀ ਫ਼ਸਲ ਵੇਚਣੀ ਪਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਸੂਬੇ ’ਚ 2292 ਮੰਡੀਆਂ ਨੂੰ ਚਾਲੂ ਕੀਤਾ ਸੀ, ਪਰ ਸੂਬੇ ਦੇ ਕੁਝ ਹਿੱਸਿਆਂ ’ਚ ਕਣਕ ਦੀ ਆਮਦ ਵਿੱਚ ਆਈ ਭਾਰੀ ਕਮੀ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ਵਿੱਚ 2060 ਮੰਡੀਆਂ ਨੂੰ ਯੋਜਨਾਬੱਧ ਤੇ ਪੜਾਅ ਵਾਰ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 232 ਮੰਡੀਆਂ ਚਾਲੂ ਹਨ।
ਮੰਤਰੀ ਨੇ ਕਿਹਾ ਕਿ ਭਾਵੇਂ ਖ਼ਰੀਦ ਬੰਦ ਕਰਨ ਦੀ ਅਧਿਸੂਚਿਤ ਮਿਤੀ 31 ਮਈ ਸੀ, ਪਰ ਪਿਛਲੇ ਦਿਨਾਂ ਵਿਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਨੂੰ ਦੇਖਦੇ ਹੋਏ 12 ਮਈ ਨੂੰ ਭਾਰਤ ਸਰਕਾਰ ਦੇ ਖ਼ੁਰਾਕ ਤੇ ਜਨਤਕ ਵੰਡ ਮੰਤਰਾਲੇ ਨੂੰ ਬੇਨਤੀ ਕੀਤੀ ਸੀ ਕਿ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ 17 ਮਈ ਤੋਂ ਬੰਦ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹੁਣ ਰਸਮੀ ਤੌਰ ’ਤੇ ਇਹ ਬੇਨਤੀ ਵਾਪਸ ਲੈ ਲਈ ਹੈ। ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ 232 ਮੰਡੀਆਂ 31 ਮਈ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਚਾਲੂ ਰਹਿਣਗੀਆਂ।
ਕੇਂਦਰ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਮਗਰੋਂ ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਕਣਕ ਦੇ ਰੇਟ ਘਟਣ ਦੇ ਆਸਰ
abp sanjha
Updated at:
16 May 2022 11:07 AM (IST)
Edited By: ravneetk
ਸੂਬਾ ਸਰਕਾਰ ਨੇ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਸੂਬੇ ’ਚ 2292 ਮੰਡੀਆਂ ਨੂੰ ਚਾਲੂ ਕੀਤਾ ਸੀ, ਪਰ ਸੂਬੇ ਦੇ ਕੁਝ ਹਿੱਸਿਆਂ ’ਚ ਕਣਕ ਦੀ ਆਮਦ ਵਿੱਚ ਆਈ ਭਾਰੀ ਕਮੀ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ..
Punjab Government ban export wheat
NEXT
PREV
Published at:
16 May 2022 11:07 AM (IST)
- - - - - - - - - Advertisement - - - - - - - - -