ਪੜਚੋਲ ਕਰੋ

ਕੁਦਰਤ ਦੇ ਕਹਿਰ ਮਗਰੋਂ ਪੰਜਾਬ ਸਰਕਾਰ ਦਾ ਅਹਿਮ ਫਸੈਲਾ, ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ

ਬੀਤੇ ਕੱਲ੍ਹ ਸ਼ਾਮ ਤੋਂ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਹੋਈ ਤੇਜ਼ ਬਾਰਸ਼ ਤੇ ਗੜੇਮਾਰੀ ਨੇ ਕਿਸਾਨਾਂ ਦੀ ਫਸਲ ਤਬਾਹ ਕਰ ਦਿੱਤੀ ਹੈ।

ਗੁਰਦਾਸਪੁਰ: ਬੀਤੇ ਕੱਲ੍ਹ ਸ਼ਾਮ ਤੋਂ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਹੋਈ ਤੇਜ਼ ਬਾਰਸ਼ ਤੇ ਗੜੇਮਾਰੀ ਨੇ ਕਿਸਾਨਾਂ ਦੀ ਫਸਲ ਤਬਾਹ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਤੇ ਖੇਤਾਂ 'ਚ ਖੜ੍ਹੀ ਫਸਲ ਪੂਰੀ ਤਰ੍ਹਾਂ ਬਰਬਾਦ ਹੋਈ ਹੈ। ਇਸ ਮਗਰੋਂ ਪੰਜਾਬ ਸਰਕਾਰ ਨੇ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਡੇਰਾ ਬਾਬਾ ਨਾਨਕ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਫ਼ਸਲ ਵੀ ਚੰਗੀ ਸੀ ਤੇ ਝਾੜ ਵੀ ਚੰਗਾ ਆਉਣਾ ਸੀ ਪਰ ਤਾਜ਼ਾ ਗੜੇਮਾਰੀ ਨੇ ਉਮੀਦਾਂ ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬੀਤੇ ਕੱਲ੍ਹ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਪਿਛਲੇ ਕਈ ਸਾਲਾਂ 'ਚ ਐਸੇ ਹਾਲਾਤ ਨਹੀਂ ਬਣੇ ਤੇ ਉਸ ਦੇ ਚੱਲਦੇ ਉਨ੍ਹਾਂ ਦੇ ਹਲਕੇ ਡੇਰਾ ਬਾਬਾ ਨਾਨਕ ਤੇ ਪੰਜਾਬ ਦੇ ਹੋਰਨਾਂ ਜਿਲ੍ਹਿਆਂ 'ਚ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਕਿਸਾਨਾਂ ਦੀਆਂ ਖੜ੍ਹੀਆ ਫ਼ਸਲਾਂ ਜਿਨ੍ਹਾਂ 'ਚ ਮੁੱਖ ਤੌਰ ਤੇ ਬਾਸਮਤੀ ਸਬਜ਼ੀਆਂ ਆਦਿ ਹਨ, ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਪੈਸ਼ਲ ਗਿਰਦਾਵਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ਇਸ ਦੇ ਨਾਲ ਹੀ ਇਹ ਵੀ ਆਦੇਸ਼ ਦਿੱਤੇ ਹਨ ਕਿ ਇਮਾਨਦਾਰੀ ਨਾਲ ਗਿਰਦਾਵਰੀ ਕੀਤੀ ਜਾਵੇ ਜੋ ਕਿਸਾਨ ਪ੍ਰਭਾਵਿਤ ਹਨ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚੋਂ ਬਾਰਸ਼ ਨਾਲ ਫਸਲਾਂ ਦੇ ਨੁਕਸਾਨ ਦੀਆਂ ਖ਼ਬਰਾਂ ਆ ਰਹੀਆਂ ਹਨ। ਇੱਕ ਪਾਸੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਵਿੱਛ ਗਈਆਂ ਹਨ ਤੇ ਦੂਜੇ ਪਾਸੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਬਾਰਸ਼ ਨਾਲ ਭਿੱਜ ਗਈ ਹੈ। ਇਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਹੋਰ ਰੁਲਣਾ ਪੈ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਝੋਨੇ ਦੀ ਵਾਢੀ ਦੌਰਾਨ ਮਾਝੇ ਤੇ ਦੋਆਬਾ ਸਣੇ ਦਰਜਨ ਦੇ ਕਰੀਬ ਜ਼ਿਲ੍ਹਿਆਂ 'ਚ ਪਏ ਗੜਿਆਂ ਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਸ਼ਨੀਵਾਰ ਦੇਰ ਸ਼ਾਮ ਅਚਾਨਕ ਬਦਲੇ ਮੌਸਮ ਕਾਰਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ ਤੇ ਫਾਜ਼ਿਲਕਾ ਸਣੇ ਹੋਰਨਾਂ ਖੇਤਰਾਂ ਵਿੱਚ ਖੇਤਾਂ 'ਚ ਪੱਕੀ ਫ਼ਸਲ ਨੁਕਸਾਨੀ ਗਈ ਹੈ। ਅੱਜ ਸਵੇਰੇ ਵੀ ਕਈ ਥਾਈਂ ਬਾਰਸ਼ ਪਈ ਹੈ। ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਵੀ ਤੇਜ਼ ਮੀਂਹ ਤੇ ਹਨੇਰੀ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਹਾਸਲ ਰਿਪੋਰਟਾਂ ਮੁਤਾਬਕ ਪੰਜਾਬ ਦੇ ਖੇਤਾਂ 'ਚ ਇੱਕ ਪਾਸੇ ਝੋਨੇ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ, ਉੱਥੇ ਨਾਲ ਹੀ ਮੰਡੀਆਂ ਵਿੱਚ ਫ਼ਸਲ ਦੀ ਤੁਲਾਈ ਦਾ ਕੰਮ ਵੀ ਜਾਰੀ ਹੈ। ਮੀਂਹ ਤੇ ਗੜਿਆਂ ਨੇ ਮੰਡੀਆਂ ਵਿਚਲੇ ਖਰੀਦ ਪ੍ਰਬੰਧਾਂ ਦੀ ਪੋਲ ਵੀ ਖੋਲ੍ਹ ਕੇ ਰੱਖ ਦਿੱਤੀ ਹੈ, ਜਿੱਥੇ ਖੁੱਲ੍ਹੇ ਆਸਮਾਨ ਹੇਠ ਢੇਰੀ ਕੀਤੀ ਝੋਨੇ ਦੀ ਫ਼ਸਲ ਬਚਾਉਣ ਲਈ ਕਿਸਾਨ ਨੂੰ ਖੁੱਜਲ-ਖੁਆਰ ਹੋਣਾ ਪੈ ਰਿਹਾ ਹੈ।
ਅਹਿਮ ਗੱਲ਼ ਹੈ ਕਿ ਪਹਿਲਾਂ ਹੀ ਕਿਸਾਨਾਂ ਨੂੰ ਫ਼ਸਲਾਂ ’ਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਮੰਡੀਆਂ ਵਿੱਚ ਕਈ-ਕਈ ਦਿਨ ਰੁਲਣਾ ਪੈ ਰਿਹਾ ਸੀ, ਹੁਣ ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।

ਸੂਬੇ ’ਚ ਮੀਂਹ ਅਤੇ ਠੰਢੀਆਂ ਹਵਾਵਾਂ ਦਾ ਨਰਮੇ ਦੀ ਫ਼ਸਲ ’ਤੇ ਵੀ ਅਸਰ ਪਿਆ ਹੈ। ਮੀਂਹ ਕਾਰਨ ਜਿੱਥੇ ਨਰਮੇ ਦਾ ਚੁਗਾਈ ਦਾ ਕੰਮ ਰੁਕ ਗਿਆ ਹੈ ਉੱਥੇ ਹੀ ਚੁਗਿਆ ਨਰਮਾ ਵੀ ਭਿੱਜਣ ਕਾਰਨ ਖਰਾਬ ਹੋਣ ਦਾ ਖਦਸ਼ਾ ਹੈ।ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਮੀਂਹ ਤੇ 40/50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨੇ ਮੌਸਮ ਨੂੰ ਠੰਢਾ ਕਰ ਦਿੱਤਾ ਹੈ।

ਮੌਸਮ ਵਿਭਾਗ ਅਨੁਸਾਰ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਤਾਪਮਾਨ ਆਮ ਨਾਲੋਂ 2 ਡਿਗਰੀ ਹੇਠਾਂ ਡਿੱਗ ਗਿਆ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਗਾ, ਕਪੂਰਥਲਾ, ਜਲੰਧਰ ਇਲਾਕੇ ’ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼
Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Embed widget