ਪੜਚੋਲ ਕਰੋ

Wheat Crop: ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਸਬੰਧੀ ਅਹਿਮ ਜਾਣਕਾਰੀ, ਪੜ੍ਹੋ ਮਾਹਰਾਂ ਨੇ ਕੀ ਦਿੱਤੀ ਸਲਾਹ

Wheat Crop: ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਉਪਰ ਵੱਖ ਵੱਖ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਜਗਦੀਸ਼ ਸਿੰਘ ਨੇ ਸਲਾਹ ਦਿੱਤੀ ਕਿ ਕਣਕ ਦੀ ਫਸਲ ਨੂੰ ਦੂਜਾ ਪਾਣੀ ....

ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਉਪਰ ਵੱਖ ਵੱਖ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਜਗਦੀਸ਼ ਸਿੰਘ ਨੇ ਸਲਾਹ ਦਿੱਤੀ ਕਿ ਕਣਕ ਦੀ ਫਸਲ ਨੂੰ ਦੂਜਾ ਪਾਣੀ ਪਹਿਲੇ ਪਾਣੀ ਤੋਂ 35-40 ਦਿਨਾਂ ਬਾਅਦ ਲਗਾਇਆ ਜਾਵੇ। 

ਜਿੰਨ੍ਹਾ ਖੇਤਾਂ ਵਿੱਚ ਪਹਿਲੇ ਪਾਣੀ ਤੋਂ ਬਾਅਦ ਕਣਕ ਪੀਲੀ ਦਿਖਾਈ ਦਿੰਦੀ ਹੈ ਤਾਂ ਇਸ ਦੇ ਕਈ ਕਾਰਨ ਹੋ ਸਕਦੇ ਹਨ। ਭਾਰੀ ਜਮੀਨਾਂ ਵਿੱਚ ਪਾਣੀ ਦਾ ਪ੍ਰਭਾਵ ਵੀ ਕਣਕ ਪੀਲੀ ਦਿਖਾਈ ਦੇਣ ਦਾ ਇੱਕ ਕਾਰਨ ਹੈ।

ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਦੂਸਰਾ ਪਾਣੀ ਜਰੂਰਤ ਅਨੁਸਾਰ ਹੀ 35 ਤੋਂ 40 ਦਿਨਾਂ ਬਾਅਦ ਲਗਾਉਣਾ ਚਾਹੀਦਾ ਹੈ ਅਤੇ ਨਾਈਟਰੋਜਨ ਦੀ ਘਾਟ ਪੂਰੀ ਕਰਨ ਲਈ 3% ਯੂਰੀਆ ਦਾ (3 ਕਿਲੋ ਯੂਰੀਆ 100 ਲਿਟਰ ਪਾਣੀ ਵਿੱਚ) ਛਿੜਕਾਅ ਕੀਤਾ ਜਾ ਸਕਦਾ ਹੈ। 

ਮੈਗਨੀਜ ਦੀ ਘਾਟ ਕਾਰਨ ਰੇਤਲੀਆਂ/ਹਲਕੀਆਂ ਜਮੀਨਾਂ ਵਿੱਚ ਬੂਟੇ ਦੇ ਵਿਚਕਾਰਲੇ ਪੱਤਿਆ ਦੀਆਂ ਨਾੜੀਆ ਦੇ ਦਰਮਿਆਨ ਵਾਲੀ ਥਾਂ ਹਲਕੇ ਸਲੇਟੀ ਰੰਗ ਤੋਂ ਗੁਲਾਬੀ ਭੂਰੇ ਰੰਗ ਦੇ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ। 

ਇਸ ਦੀ ਘਾਟ ਨੂੰ ਰੋਕਣ ਲਈ 0.5% ਮੈਗਨੀਜ ਸਲਫੇਟ ਦੇ (1 ਕਿਲੋ ਮੈਗਨੀਜ ਸਲਫੇਟ 200 ਲਿਟਰ ਪਾਣੀ ਵਿੱਚ) 2-3 ਸਪੇਰਅ ਹਫਤੇ-ਹਫਤੇ ਦੇ ਫਰਕ ਨਾਲ ਧੁੱਪ ਵਾਲੇ ਦਿਨਾਂ ਵਿੱਚ ਕੀਤੇ ਜਾ ਸਕਦੇ ਹਨ।

 ਇਸ ਤੋਂ ਇਲਾਵਾ ਕਣਕ ਦੀ ਫ਼ਸਲ ‘ਤੇ ਜਿੰਕ ਦੀ ਘਾਟ ਨਾਲ ਬੂਟਿਆ ਦਾ ਵਾਧਾ ਰੁੱਕ ਜਾਂਦਾ ਹੈ ਅਤੇ ਬੂਟੇ ਝਾੜੀ ਵਰਗੇ ਬਣ ਜਾਂਦੇ ਹਨ, ਪੱਤੇ ਵਿਚਕਾਰੋਂ ਪੀਲੇ ਪੈ ਜਾਂਦੇ ਹਨ ਅਤੇ ਬਾਅਦ ਵਿੱਚ ਉੱਥੋਂ ਟੁੱਟ ਕੇ ਲਮਕ ਜਾਂਦੇ ਹਨ। 4

ਇਸ ਸਥਿਤੀ ਵਿੱਚ 25 ਕਿਲੋ ਜਿੰਕ ਸਲਫੇਟ 21% ਪ੍ਰਤੀ ਏਕੜ ਛਿੱਟੇ ਨਾਲ ਪਾਉ ਅਤੇ ਇਹ 2-3 ਸਾਲ ਲਈ ਕਾਫੀ ਹੁੰਦੀ ਹੈ ਅਤੇ ਜਿੰਕ ਸਲਫੇਟ (0.5%) ਦੀ ਸਪੇਰਅ ਵੀ ਕੀਤੀ ਜਾ ਸਕਦੀ ਹੈ।

 ਇੱਕ ਏਕੜ ਲਈ 1 ਕਿਲੋ ਜਿੰਕ ਸਲਫੇਟ ਅਤੇ ਅੱਧਾ ਕਿਲੋ ਅਣਬੁਝਿਆ ਚੂਨਾ 200 ਲਿਟਰ ਪਾਣੀ ਵਿੱਚ ਘੋਲ ਕੇ 15 ਦਿਨਾਂ ਦੀ ਵਿੱਥ ਤੇ 2-3 ਵਾਰ ਸਪੇਰਅ ਕਰਨਾ ਕਾਫੀ ਹੁੰਦਾ ਹੈ।

ਇਸ ਤੋਂ ਇਲਾਵਾ ਕਣਕ ਦੀ ਫਸਲ ਸਬੰਧੀ ਹੋਰ ਕੋਈ ਵੀ ਜਾਣਕਾਰੀ ਲੈਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫ਼ਤਰਾਂ ਜਾਂ ਜ਼ਿਲ੍ਹਾ ਦਫ਼ਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget