ਪੜਚੋਲ ਕਰੋ

Punjab News: ਲੋਕ ਸਭਾ 'ਚ ਉੱਠੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ, ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਜਿੱਥੇ ਹੁਣ ਤੱਕ 1.75 ਕਰੋੜ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਉੱਥੇ 40 ਤੋਂ ਵੱਧ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੂਰੇ ਦੇਸ਼ ਵਿੱਚ ਸਿਹਤ ਖੇਤਰ ਵਿੱਚ ਸੁਧਾਰ ਲਈ ਅਜਿਹੀਆਂ ਸਕੀਮਾਂ ਲਿਆਉਣੀ ਚਾਹੀਦੀਆਂ ਹਨ।

Punjab News: ਆਮ ਆਦਮੀ ਪਾਰਟੀ (AAP) ਦੇ ਪੰਜਾਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ।  'ਆਪ' ਸੰਸਦ ਮੈਂਬਰ ਨੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਲਈ ਪੀਜੀਆਈ ਵਾਂਗ ਮੈਡੀਕਲ ਕਾਲਜ ਅਤੇ ਹਸਪਤਾਲ  ਦੀ ਮੰਗ ਕੀਤੀ।  ਉਨ੍ਹਾਂ ਮੋਦੀ ਸਰਕਾਰ ਨੂੰ ਐਨਐਚਐਮ ਦੇ ਪੰਜਾਬ ਦੇ ਬਕਾਇਆ ਫ਼ੰਡ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਵੀ ਕਿਹਾ। 

ਸੰਸਦ ਵਿੱਚ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਡੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ ਨਾਲ ਇਸ ਦੇ ਸੁਧਾਰ ਲਈ ਕ੍ਰਾਂਤੀਕਾਰੀ ਕਦਮ ਚੁੱਕਣ ਦੀ ਲੋੜ ਹੈ। ਪੰਜਾਬ ਦੀ ਮਾਨ ਸਰਕਾਰ ਦੀ ਉਦਾਹਰਨ ਦਿੰਦਿਆਂ ਕੰਗ ਨੇ ਕਿਹਾ ਕਿ ਪੰਜਾਬ ਵਿੱਚ 'ਆਪ' ਸਰਕਾਰ ਫ਼ਰਿਸ਼ਤੇ ਵਰਗੀਆਂ ਸਕੀਮਾਂ ਚਲਾ ਰਹੀ ਹੈ ਜਿੱਥੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਐਸ.ਐਸ.ਐਫ (ਸੜਕ ਸੁਰੱਖਿਆ ਫੋਰਸ) ਵਰਗੀ ਨਿਵੇਕਲੀ ਪਹਿਲਕਦਮੀ ਜਿੱਥੇ ਵਿਸ਼ੇਸ਼ ਤੌਰ 'ਤੇ ਲੈਸ ਪੁਲਿਸ ਵਾਹਨ ਅਤੇ ਹਾਈਵੇਅ 'ਤੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਮਦਦ ਕਰਨ ਲਈ ਸਿੱਖਿਅਤ ਪੁਲਿਸ ਬਲ ਦਾ ਗਠਨ ਕੀਤਾ ਗਿਆ ਹੈ।

ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਜਿੱਥੇ ਹੁਣ ਤੱਕ 1.75 ਕਰੋੜ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਉੱਥੇ 40 ਤੋਂ ਵੱਧ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੂਰੇ ਦੇਸ਼ ਵਿੱਚ ਸਿਹਤ ਖੇਤਰ ਵਿੱਚ ਸੁਧਾਰ ਲਈ ਅਜਿਹੀਆਂ ਸਕੀਮਾਂ ਲਿਆਉਣੀ ਚਾਹੀਦੀਆਂ ਹਨ।

ਕੰਗ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੀ.ਜੀ.ਆਈ ਹੈ, ਪਰ ਇੱਥੇ ਮਰੀਜ਼ਾਂ ਦਾ ਬੋਝ ਜ਼ਿਆਦਾ ਹੈ। ਚਾਰ ਰਾਜਾਂ ਅਤੇ ਇੱਕ ਯੂਟੀ ਦੇ ਲੋਕ ਇਸ 'ਤੇ ਨਿਰਭਰ ਕਰਦੇ ਹਨ।  ਉਨ੍ਹਾਂ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਲਈ ਵੀ ਅਜਿਹਾ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਦੀ ਮੰਗ ਕੀਤੀ।  ਕੰਗ ਨੇ ਕਿਹਾ ਕਿ ਇਹ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ ਵੀ ਲਾਹੇਵੰਦ ਹੋਵੇਗਾ। 

ਉਨ੍ਹਾਂ ਨੈਸ਼ਨਲ ਹੈਲਥ ਮਿਸ਼ਨ ਫ਼ੰਡ ਜਾਰੀ ਕਰਨ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਇਸ ਦੇ 1100 ਕਰੋੜ ਰੁਪਏ ਜਲਦ ਤੋਂ ਜਲਦ ਦੇਵੇ।  ਆਪ ਆਗੂ ਨੇ ਅੱਗੇ ਕਿਹਾ ਕਿ ਸਾਡੇ ਨੌਜਵਾਨ ਮੈਡੀਕਲ ਦੀ ਪੜ੍ਹਾਈ ਲਈ ਰੂਸ ਅਤੇ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਂਦੇ ਹਨ, ਸਾਨੂੰ ਵਿਸ਼ਵ ਪੱਧਰੀ ਮੈਡੀਕਲ ਕਾਲਜ, ਸਿਖਲਾਈ ਅਤੇ ਖੋਜ ਸੰਸਥਾਵਾਂ ਵਿਕਸਤ ਕਰਨ ਦੀ ਲੋੜ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਮੈਡੀਕਲ ਸਿੱਖਿਆ ਲਈ ਆਪਣੇ ਘਰਾਂ ਅਤੇ ਦੇਸ਼ ਤੋਂ ਦੂਰ ਨਾ ਜਾਣਾ ਪਵੇ।

ਕੰਗ ਨੇ ਅਖੀਰ 'ਚ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਡਰੋਨਾਂ ਦੀ ਮਦਦ ਨਾਲ ਸਰਹੱਦ ਦੇ ਦੂਜੇ ਪਾਸੇ ਤੋਂ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਕੀਤੀ ਜਾਂਦੀ ਹੈ।  ਪੰਜਾਬ ਦੇ ਸੰਸਦ ਮੈਂਬਰ ਨੇ ਕਿਹਾ ਕਿ ਡਰੋਨਾਂ ਦੀ ਰਜਿਸਟ੍ਰੇਸ਼ਨ ਹੋਣੀ ਚਾਹੀਦੀ ਹੈ।  ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਆਦੀ ਨੌਜਵਾਨਾਂ  ਦੀ ਸਿਹਤ ਸੁਧਾਰਨ ਲਈ ਮਦਦ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰੁਜ਼ਗਾਰ ਦੇ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਵੇ ਅਤੇ ਪੰਜਾਬ ਦੀ ਜਵਾਨੀ ਨੂੰ ਮੁੜ ਸਹੀ ਰਸਤੇ 'ਤੇ ਲਿਆਉਣ ਵਿੱਚ ਮਦਦ ਕਰੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget