Important Cabinet meeting:

  ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਵੇਗੀ। ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਇਸ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਸ ਬੈਠਕ 'ਚ ਮੰਤਰੀ ਮੰਡਲ ਅਧਿਆਪਕਾਂ ਦੀ ਤਬਾਦਲਾ ਨੀਤੀ ਤੇ ਠੇਕੇ ਦੇ ਆਧਾਰ 'ਤੇ ਪਾਇਲਟ ਰੱਖਣ ਤੇ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ ਫ਼ਸਲ ਦੀ ਸਫ਼ਾਈ ਵੇਲ਼ੇ ਨਿਕਲਣ ਵਾਲੇ ਝਾੜ ਫੂਸ ਨੂੰ ਮੁਫ਼ਤ 'ਚ ਚੁਕਾਉਣ ਦੇ ਏਜੰਡੇ ਨੂੰ ਚਰਚਾ ਤੋਂ ਬਾਅਦ ਹਰੀ ਝੰਡੀ ਦੇ ਸਕਦਾ ਹੈ। 


ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਅੱਧਾ ਦਰਜਨ ਤੋਂ ਵੱਧ ਕੈਦੀਆਂ ਦੀ ਰਿਹਾਈ, ਗੁਰੂ ਰਵਿਦਾਸ ਯੂਨੀਵਰਸਿਟੀ 'ਚ ਠੇਕੇ ਦੇ ਅਧਾਰ 'ਤੇ ਭਰਤੀ ਕਰਨ ਬਾਰੇ ਅਸਾਮੀਆਂ ਸੁਰਜੀਤ ਕਰਨ ਸਮੇਤ 1944 ਦੇ ਐਕਟ 'ਚ ਸੋਧ ਦਾ ਏਜੰਡਾ ਵੀ ਕੈਬਨਿਟ 'ਚ ਰੱਖਿਆ ਜਾ ਸਕਦਾ ਹੈ।



ਇਸ ਵਿੱਚ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਗੈਰ ਸਿੰਚਾਈ ਕੰਮਾਂ ਲਈ ਚਾਰਜ ਨੀਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਤਹਿਤ ਉਦਯੋਗਾਂ ਅਤੇ ਵਪਾਰਕ ਮੰਤਵਾਂ ਲਈ ਸਸਤੇ ਭਾਅ ’ਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ। ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਆ ਸਕਦਾ ਹੈ। 


ਇਸੇ ਤਰ੍ਹਾਂ ਮੀਟਿੰਗ ਵਿੱਚ ਜਲ ਪ੍ਰਬੰਧਨ ਨੀਤੀ-2024 ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਜਲ ਪ੍ਰਬੰਧਨ ਨੀਤੀ 2024 ਦੇ ਤਹਿਤ ਪਾਣੀ ਦੇ ਭੰਡਾਰਨ ਲਈ ਤਲਾਬ ਬਣਾਉਣ ਦੀ ਯੋਜਨਾ ਹੈ। ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਇੱਕ-ਇੱਕ ਏਕੜ ਦੇ ਤਲਾਅ ਬਣਾਉਣ ਦੀ ਯੋਜਨਾ ਹੈ। ਇਨ੍ਹਾਂ ਛੱਪੜਾਂ ਦੀ ਮਿੱਟੀ ਦੀ ਵਰਤੋਂ ਉਸਾਰੀ ਪ੍ਰਾਜੈਕਟਾਂ ਵਿੱਚ ਕੀਤੀ ਜਾਵੇਗੀ।



ਮੀਟਿੰਗ ਵਿੱਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਤ ਏਜੰਡਾ ਵੀ ਹੋਵੇਗਾ। ਇਸ ਤੋਂ ਇਲਾਵਾ ਨੈਸ਼ਨਲ ਫੂਡ ਸਕਿਓਰਿਟੀ ਮਿਸ਼ਨ ਦੇ ਅਨਾਜ ਨਾਲ ਸਬੰਧਤ ਅਤੇ ਆਯੁਰਵੈਦਿਕ ਯੂਨੀਵਰਸਿਟੀ ਵਿੱਚ ਅਸਾਮੀਆਂ ਦੇ ਢਾਂਚੇ ਸਬੰਧੀ ਏਜੰਡੇ ’ਤੇ ਵੀ ਮੀਟਿੰਗ ਆ ਰਹੀ ਹੈ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial